Punjab newsTechnology

ਪੰਜਾਬ ਦੇ ਮੁੱਖਮੰਤਰੀ ਵੱਲੋਂ ਕੋਰੋਨਾ ਟੈਸਟਿੰਗ ਮੋਬਾਈਲ ਕਲੀਨਿਕ ਤੇ ਐਬੂਲੈਂਸ ਨੂੰ ਮਿਲੀ ਹਰੀ ਝੰਡੀ

ਮੋਬਾਈਲ ਕਲੀਨਿਕ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਬਾਰੇ ਜਾਣੂ ਕਰਵਾਉਂਦਿਆਂ ਵਿਕਰਮਜੀਤ ਸਿੰਘ ਸਾਹਨੀ ਨੇ ਦੱਸਿਆ ਕਿ….

ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ ਟੈਸਟਿੰਗ ਲਈ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕੋਰੋਨਾ ਟੈਸਟਿੰਗ ਮੋਬਾਈਲ ਕਲੀਨਿਕ ਤੇ ਐਬੂਲੈਂਸ ਨੂੰ ਹਰੀ ਝੰਡੀ ਦਿੱਤੀ ਗਈ। ਇਹ ਐਬੂਲੈਂਸ ਸੰਨ ਫਾਊਡੇਸ਼ਨ ਦੇ ਚੇਅਰਮੈਨ ਅਤੇ ਵਿਸ਼ਵ ਪੰਜਾਬੀ ਸੰਸਥਾ ਦੇ ਕੌਮਾਂਤਰੀ ਪ੍ਰਧਾਨ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਦਾਨ ਕੀਤੀ ਗਈ ਹੈ।

ਮੋਬਾਈਲ ਕਲੀਨਿਕ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਬਾਰੇ ਜਾਣੂ ਕਰਵਾਉਂਦਿਆਂ ਵਿਕਰਮਜੀਤ ਸਿੰਘ ਸਾਹਨੀ ਨੇ ਦੱਸਿਆ ਕਿ ਮੋਬਾਈਲ ਕਲੀਨਿਕ ਵਿੱਚ ਨੱਕ ਅਤੇ ਮੂੰਹ ਰਾਹੀਂ (ਨਾਸੋਫੈਰਨੀਜਲ ਅਤੇ ਓਰੋਫੈਰੈਂਜਲ ਸਵੈਬ) ਟੈਸਟਾਂ ਵਾਲੀ ਬਿਨ੍ਹਾਂ ਸੰਪਰਕ ਵਾਲੀ ਥਰਮਲ ਟੈਸਟਿੰਗ ਹੁੰਦੀ ਹੈ।

ਪੂਰੀ ਤਰ੍ਹਾਂ ਏਅਰ ਕੰਡੀਸ਼ਨਡ ਇਸ ਮੋਬਾਈਲ ਯੂਨਿਟ ਵਿਚ ਗੰਭੀਰ ਮਰੀਜ਼ਾਂ ਨੂੰ ਲਿਜਾਣ ਲਈ ਐਂਬੂਲੈਂਸ ਜ਼ੋਨ ਵੀ ਹੈ। ਇਸ ਵਿੱਚ ਮਿਸ਼ਨ ਫਤਿਹ ਪੰਜਾਬ ਦੀ ਪ੍ਰਾਪਤੀ ਲਈ ਖਾਸ ਤੌਰ ‘ਤੇ ਪੇਂਡੂ ਅਤੇ ਅਰਧ-ਸ਼ਹਿਰੀ ਖੇਤਰਾਂ ਵਿੱਚ ਮਰੀਜ਼ਾਂ ਦੇ ਘਰਾਂ ਤੋਂ ਰੋਜ਼ਾਨਾ 1000 ਤੋਂ ਵੱਧ ਨਮੂਨੇ ਲੈਣ ਦੀ ਸਮਰੱਥਾ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਇਹ ਮੋਬਾਈਲ ਟੈਸਟਿੰਗ ਅਜੋਕੇ ਸਮੇਂ ਦੀ ਵੱਡੀ ਲੋੜ ਹੈ ਅਤੇ ਇਹ ਦੂਰ ਦੁਰਾਡੇ ਦੇ ਇਲਾਕਿਆਂ ਨੂੰ ਕਵਰ ਕਰੇਗੀ ਜਿਸ ਨਾਲ ਇਨ੍ਹਾਂ ਇਲਾਕਿਆਂ ਵਿਚ ਵਸਦੇ ਲੋਕਾਂ ਨੂੰ ਟੈਸਟਿੰਗ ਸਹੂਲਤਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇਗਾ ਜੋ ਕੋਵਿਡ-19 ਮਹਾਂਮਾਰੀ ਦੀ ਲੜੀ ਤੋੜਨ ਲਈ ਕੋਵਿਡ ਦੇ ਪਾਜ਼ਟਿਵ ਮਰੀਜ਼ਾਂ ਦਾ ਪਤਾ ਲਗਾਉਣ ਲਈ ਬਹੁਤ ਜ਼ਰੂਰੀ ਹੈ।

 

Comment here

Verified by MonsterInsights