ਪਿਛਲੇ 24 ਘੰਟਿਆਂ ਵਿੱਚ 1 ਲੱਖ ਤੋਂ ਵੱਧ ਕੋਰੋਨਾ ਰੋਗੀਆਂ ਦੇ ਠੀਕ ਹੋਣ ਦਾ ਰਿਕਾਰਡ ਬਣਾ ਲਿਆ ਹੈ..
ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਸਤੰਬਰ ਨੂੰ ਕੋਰੋਨਾ ਮਹਾਂਮਾਰੀ ਦੀ ਸਭ ਤੋਂ ਵੱਧ ਮਾਰ ਝੱਲ ਰਹੇ 7 ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਮੰਤਰੀਆਂ ਅਤੇ ਸਿਹਤ ਮੰਤਰੀਆਂ ਨਾਲ ਉਚ ਪੱਧਰੀ ਵਰਚੁਅਲ ਬੈਠਕ ਕਰਨਗੇ, ਇਸ ਬੈਠਕ ਵਿੱਚ ਉਹ ਕੋਵਿਡ ਪ੍ਰਤੀਕਿਰਿਆ ਅਤੇ ਪ੍ਰਬੰਧਨ ਦੀ ਸਮੀਖਿਆ ਕਰਨਗੇ। ਇਨਾਂ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਪੰਜਾਬ, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਕਰਨਾਟਕ, ਉੱਤਰ ਪ੍ਰਦੇਸ਼, ਤਮਿਲਨਾਡੂ ਅਤੇ ਦਿੱਲੀ ਸ਼ਾਮਲ ਹਨ.
ਉੱਧਰ ਸਿਹਤ ਮੰਤਰਾਲੇ ਨੇ ਕਿਹਾ ਹੈ ਕਿ ਪਿਛਲੇ 24 ਘੰਟਿਆਂ ਵਿੱਚ 1 ਲੱਖ ਤੋਂ ਵੱਧ ਕੋਰੋਨਾ ਰੋਗੀਆਂ ਦੇ ਠੀਕ ਹੋਣ ਨਾਲ ਭਾਰਤ ਨੇ ਇੱਕ ਦਿਨ ਵਿੱਚ ਸਭ ਤੋਂ ਵੱਧ ਮਰੀਜ਼ਾਂ ਦੇ ਠੀਕ ਹੋਣ ਦਾ ਰਿਕਾਰਡ ਬਣਾ ਲਿਆ ਹੈ। ਇਸ ਦੇ ਨਾਲ ਹੀ ਕੁੱਲ ਠੀਕ ਹੋਣ ਵਾਲਿਆਂ ਦੀ ਗਿਣਤੀ ਲਗਭਗ 45 ਲੱਖ ਹੋ ਗਈ ਹੈ, ਦੱਸ ਦੇਈਏ ਕਿ ਪੰਜਾਬ ਤੇ ਦਿੱਲੀ ‘ਚ ਵੀ ਹਾਲਾਤ ਚਿੰਤਾਜ਼ਨਕ ਹੈ। ਮਹਾਰਾਸ਼ਟਰ, ਪੰਜਾਬ ਤੇ ਦਿੱਲੀ ‘ਚ ਕੋਰੋਨਾ ਨਾਲ ਸੀਐੱਫਆਰ ਰੇਟ ਵੀ 2.0 ਫੀਸਦੀ ਰਿਹਾ ਹੈ। ਪੰਜਾਬ ਤੇ ਉੱਤਰ ਪ੍ਰਦੇਸ਼ ‘ਚ ਪਾਜ਼ਿਟਿਵਿਟੀ ਰੇਟ ਨੈਸ਼ਨਲ ਏਵਰੇਜ਼ 8.52% ਤੋਂ ਵੀ ਜ਼ਿਆਦਾ ਹੈ।
Comment here