Business

Crop Trade Updates: ਕੇਂਦਰ ਨੇ ਪੰਜਾਬ ਤੇ ਹਰਿਆਣਾ ‘ਚ ਝੋਨੇ ਦੀ ਖਰੀਦ ਛੇਤੀ ਸ਼ੁਰੂ ਕਰਨ ਲਈ ਤਾਰੀਕ ਬਦਲੀ

ਝੋਨੇ/ਚੌਲ ਦੀ ਖਰੀਦ ਤੁਰੰਤ ਸ਼ੁਰੂ ਕਰਨ ਲਈ ਇਸਦੀ ਸ਼ੁਰੂਆਤ ਦੀ ਮਿਤੀ 1 ਅਕਤੂਬਰ ਦੀ ਥਾਂ 26 ਸਤੰਬਰ ਕਰ ਦਿੱਤੀ ਹੈ…

ਕੇਂਦਰ ਸਰਕਾਰ ਨੇ ਝੋਨੇ ਦੀ ਖਰੀਦ ਨਿਸ਼ਚਿਤ 1 ਅਕਤੂਬਰ ਤੋਂ ਸ਼ੁਰੂ ਕਰਨ ਦੀ ਥਾਂ ਅੱਜ 26 ਸਤੰਬਰ ਤੋਂ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਹੈ। ਹਾਲਾਂਕਿ ਹਰ ਸਾਲ ਸਾਉਣੀ ਦੀਆਂ ਫਸਲਾਂ ਲਈ ਖਰੀਦ 1 ਅਕਤੂਬਰ ਨੂੰ ਸ਼ੁਰੂ ਹੁੰਦੀ ਹੈ ਤੇ ਸਰਕਾਰੀ ਖਰੀਦ ਏਜੰਸੀਆਂ ਇਸ ਲਈ ਤਿਆਰੀਆਂ ਕਰਦੀਆਂ ਹਨ ਪਰ ਇਸ ਵਾਰ ਹਰਿਆਣਾ ਤੇ ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਛੇਤੀ ਆਮਦ ਨੂੰ ਵੇਖਦਿਆਂ ਭਾਰ ਤਸਰਕਾਰ ਨੇ ਇਹਨਾਂ ਦੋਹਾਂ ਰਾਜਾਂ ਵਿਚ ਝੋਨੇ/ਚੌਲ ਦੀ ਖਰੀਦ ਤੁਰੰਤ ਸ਼ੁਰੂ ਕਰਨ ਲਈ ਇਸਦੀ ਸ਼ੁਰੂਆਤ ਦੀ ਮਿਤੀ 1 ਅਕਤੂਬਰ ਦੀ ਥਾਂ 26 ਸਤੰਬਰ ਕਰ ਦਿੱਤੀ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਖਜੱਲ ਖੁਆਰ ਨਾ ਹੋਣਾ ਪਵੇ।

ਦਿਲਚਸਪੀ ਵਾਲੀ ਗੱਲ ਇਹ ਹੈ ਕਿ ਤਾਰੀਕ ਵਿਚ ਇਹ ਤਬਦੀਲੀ ਉਦੋਂ ਕੀਤੀ ਗਈ ਹੈ ਜਦੋਂ ਸੂਬੇ ਵਿਚ ਖੇਤੀਬਾੜੀ ਬਿੱਲਾਂ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਰੋਸ ਸਿਖ਼ਰਾਂ ‘ਤੇ ਹੈ ਤੇ ਪ੍ਰਦਰਸ਼ਨ ਜਾਰੀ ਹਨ। ਬੁਲਾਰੇ ਨੇ ਦੱਸਿਆ ਕਿ ਬੋਰਡ ਨੇ ਕਵਿਕ ਵੀਡੀਓ ਕਾਲਿੰਗ ਮੋਬਾਈਲ ਐਪ ਦੀ ਸ਼ੁਰੂਆਤ ਕੀਤੀ ਜਿਸ ਨਾਲ ਸਿਰਫ ਸਿੰਗਲ ਕਲਿੱਕ ਨਾਲ ਆਡੀਓ ਤੇ ਵੀਡੀਓ ਕਾਲ ਕੀਤੀ ਜਾ ਸਕਦੀ ਹੈ। ਇਸ ਵੇਲੇ ਵੀ ਇਸ ਐਪ ਦੀ ਵਰਤੋਂ ਰਾਹੀਂ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀ ਮੰਡੀ ਬੋਰਡ ਦੇ ਅਧਿਕਾਰੀਆਂ ਅਤੇ ਫੀਲਡ ਸਟਾਫ ਨਾਲ ਝੋਨੇ ਦੀ ਖਰੀਦ ਬਾਰੇ ਕੀਤੇ ਜਾ ਰਹੇ ਕਾਰਜਾਂ ਦੀ ਨਿਗਰਾਨੀ ਸੁਚਾਰੂ ਢੰਗ ਨਾਲ ਕਰ ਰਹੇ ਹਨ।

ਈਲੈਟਸ ਟੈਕਨੋਮੀਡੀਆ ਦੀਆਂ ਆਲਮੀ ਕਾਨਫਰੰਸਾਂ ਰਾਹੀਂ ਉਚ ਕੋਟੀ ਦੇ ਚਿੰਤਕਾਂ ਅਤੇ ਵੱਖ-ਵੱਖ ਸੈਕਟਰਾਂ ਨਾਲ ਸਬੰਧਤ ਉਦਯੋਗਿਕ ਦਿੱਗਜਾਂ ਦਰਮਿਆਨ ਜਾਣਕਾਰੀ ਸਾਂਝਾ ਕਰਨ ਲਈ ਮੰਚ ਮੁਹੱਈਆ ਕਰਦਾ ਹੈ ਅਤੇ ਇਨਾਂ ਕਾਨਫਰੰਸਾਂ ਵਿਚ ਆਈ.ਟੀ. ਤੇ ਈ-ਗਵਰਨੈਂਸ, ਸਿਹਤ, ਸਿੱਖਿਆ ਅਤੇ ਸ਼ਹਿਰੀ ਵਿਕਾਸ ਸੈਕਟਰਾਂ ਦੇ ਵੱਖ-ਵੱਖ ਨੀਤੀਘਾੜੇ, ਮਾਹਿਰ, ਵਿਚਾਰਕਧਾਰਕ ਅਤੇ ਉਦਯੋਗਪਤੀ ਹਿੱਸਾ ਲੈਂਦੇ ਹਨ।

 

Comment here

Verified by MonsterInsights