ਜਿਸ ‘ਚ ਸ਼੍ਰੋਮਣੀ ਕਮੇਟੀ ਨਾਲ ਸਬੰਧਿਤ ਸਮੂਹ ਅਦਾਰਿਆਂ ਦਾ ਸਾਲਾਨਾ ਅਨੁਮਾਨਿਤ ਬਜਟ ਪਾਸ ਕੀਤਾ ਜਾਵੇਗਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ ਅੱਜ ਬਾਅਦ ਦੁਪਹਿਰ ਇੱਕ ਵਜੇ ਆਰੰਭ ਹੋਵੇਗਾ, ਜਿਸ ‘ਚ ਸ਼੍ਰੋਮਣੀ ਕਮੇਟੀ ਨਾਲ ਸਬੰਧਿਤ ਸਮੂਹ ਅਦਾਰਿਆਂ ਦਾ ਸਾਲਾਨਾ ਅਨੁਮਾਨਿਤ ਬਜਟ ਪਾਸ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਸ ਤੋਂ ਪਹਿਲਾਂ 28 ਮਾਰਚ ਨੂੰ ਰੱਖਿਆ ਗਿਆ ਸੀ ਪਰ ਕੋਰੋਨਾ ਮਹਾਂਮਾਰੀ ਫੈਲਣ ਕਰਕੇ ਇਹ ਮੁਲਤਵੀ ਕਰ ਦਿੱਤਾ ਗਿਆ ਸੀ। ਇਸੇ ਦੌਰਾਨ ਕੁਝ ਸਿੱਖ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਜ਼ਮੀਰ ਨੂੰ ਹਲੂਣਾ ਦੇਣ ਲਈ ਦਿੱਤੇ ਸੱਦੇ ਕਾਰਨ ਸ਼੍ਰੋਮਣੀ ਕਮੇਟੀ ਕੰਪਲੈਕਸ ਦੇ ਬਾਹਰ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਤਾਇਨਾਤ ਹਨ।
ਹੱਥਾਂ ਵਿੱਚ ਲੌਂਗੋਵਾਲ ਆਪਣੇ ਅਹੁਦੇ ਤੋਂ ਅਸਤੀਫ਼ੇ ਦੇਵੇ ਦੇ ਬੈਨਰ ਫੜ ਇਹ ਵਿਰੋਧ ਕੀਤਾ ਗਿਆ ਕਿਲੌਂਗੋਵਾਲ ਦੇ ਅਸਤੀਫੇ ਦੀ ਮੰਗ ਕਰ ਰਹੇ ਹਨ ਤੇ ਬਾਕੀ ਐਸ ਜੀ ਪੀ ਸੀ ਮੈਬਰਾਂ ਦੀ ਜ਼ਮੀਰ ਜਗਾ ਰਹੇ ਹਨ ਕਿ ਸ਼ਾਇਦ ਰਹਿ ਬੇਨਰ ਦੇਖ ਕਿਸੇ ਦੀ ਜ਼ਮੀਰ ਜਾਗ ਜਾਵੇ।