ਕਿਸਾਨਾਂ ਦਾ ਕਹਿਣਾ ਜਿੰਨੀ ਦੇਰ ਸਰਕਾਰ ਆਪਣਾ ਫੈਸਲਾ ਨਹੀਂ ਬਦਲਦੀ ਉਸ ਸਮੇਂ ਤੱਕ ਧਰਨਾ ਲਗਾਤਾਰ ਚੱਲੇਗਾ…
ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਫਾਜ਼ਿਲਕਾ ਦੀਆਂ 31 ਕਿਸਾਨ ਜੱਥੇਬੰਦੀਆਂ ਨੇ ਰੇਲਵੇ ਟ੍ਰੈਕ ’ਤੇ ਡਟ ਗਈਆਂ ਨੇ। ਜਥੇਬੰਦੀਆਂ ਵੱਲੋਂ ਅਣਮਿੱਥੇ ਸਮੇਂ ਲਈ ਰੇਲਵੇ ਟ੍ਰੈਕ ਜਾਮ ਕਰ ਕੇਂਦਰ ਸਰਕਾਰ ਖਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਦਾ ਕਹਿਣਾ ਜਿੰਨੀ ਦੇਰ ਸਰਕਾਰ ਆਪਣਾ ਫੈਸਲਾ ਨਹੀਂ ਬਦਲਦੀ ਉਸ ਸਮੇਂ ਤੱਕ ਧਰਨਾ ਲਗਾਤਾਰ ਚੱਲੇਗਾ।
ਕਿਸਾਨ ਜੱਥੇਬੰਦੀਆਂ ਵਲੋਂ ਲਗਾਤਾਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਪਰ ਫਿਰ ਵੀ ਕੇਂਦਰ ਸਰਕਾਰ ਉਨ੍ਹਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ। ਜਿਸਦੇ ਬਾਅਦ ਸਾਰੀਆਂ ਜਥੇਬੰਦੀਆਂ ਨੇ ਮਿਲਕੇ ਫੈਸਲਾ ਕੀਤਾ ਹੈ ਕਿ ਜਿੰਨੀ ਦੇਰ ਤੱਕ ਸਰਕਾਰ ਉਨ੍ਹਾਂ ਦੀ ਗੱਲ ਨਹੀਂ ਸੁਣਦੀ ਤੇ ਕਨੂੰਨ ਨੂੰ ਰੱਦ ਨਹੀਂ ਕਰਦੀ ਉਨ੍ਹਾਂ ਵਲੋਂ ਇਹ ਧਰਨੇ ਪ੍ਰਦਰਸ਼ਨ ਲਗਾਤਾਰ ਜਾਰੀ ਰਹਿਣਗੇ!
Comment here