Site icon SMZ NEWS

UP Govt. : ਯੋਗੀ ਸਰਕਾਰ ਹਾਥਰਸ ਬੇਇੰਤਹਾ ਜੁਲਮ ਵਿਰੁੱਧ ਆਵਾਜ਼ ਦਬਾਉਣ ਦੀ ਕਰ ਰਹੀ ਹੈ ਕੋਸ਼ਿਸ਼

ਪੰਜਾਬ ਦੇ ਕਾਂਗਰਸੀ ਨੇਤਾਵਾਂ ਨੇ ਇਸ ਨੂੰ ਜਮਹੂਰੀ ਕਦਰਾਂ-ਕੀਮਤਾਂ ਦਾ ਘਾਣ ਕਰਨ ਵਾਲਾ ਦਮਨਕਾਰੀ ਕਦਮ ਕਰਾਰ ਦਿੱਤਾ ਹੈ…

ਯੂ.ਪੀ. ਵਿੱਚ ਯੋਗੀ ਸਰਕਾਰ ਵੱਲੋਂ ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੂੰ ਬਲਾਤਕਾਰ ਪੀੜਤ ਲੜਕੀ ਦੇ ਪਰਿਵਾਰ ਨੂੰ ਨਾ ਮਿਲਣ ਦੇਣ ਅਤੇ ਰਾਹੁਲ ਗਾਂਧੀ ਨਾਲ ਕੀਤੀ ਗਈ ਵਧੀਕੀ ਦੀ ਕਰੜੀ ਨਿੰਦਾ ਕਰਦਿਆਂ ਪੰਜਾਬ ਦੇ ਕਾਂਗਰਸੀ ਨੇਤਾਵਾਂ ਨੇ ਇਸ ਨੂੰ ਜਮਹੂਰੀ ਕਦਰਾਂ-ਕੀਮਤਾਂ ਦਾ ਘਾਣ ਕਰਨ ਵਾਲਾ ਦਮਨਕਾਰੀ ਕਦਮ ਕਰਾਰ ਦਿੱਤਾ ਹੈ।

ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ, ਅਰੁਣਾ ਚੌਧਰੀ, ਗੁਰਪ੍ਰੀਤ ਸਿੰਘ ਕਾਂਗੜ, ਬਲਬੀਰ ਸਿੰਘ ਸਿੱਧੂ ਤੇ ਭਾਰਤ ਭੂਸ਼ਣ ਆਸ਼ੂ ਅਤੇ ਵਿਧਾਇਕਾਂ ਦਰਸ਼ਨ ਸਿੰਘ ਬਰਾੜ, ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ, ਫਤਹਿਜੰਗ ਸਿੰਘ ਬਾਜਵਾ, ਬਰਿੰਦਰਮੀਤ ਸਿੰਘ ਪਾਹੜਾ, ਕੁਲਬੀਰ ਸਿੰਘ ਜ਼ੀਰਾ, ਪ੍ਰੀਤਮ ਸਿੰਘ ਕੋਟਭਾਈ, ਕੁਲਦੀਪ ਸਿੰਘ ਵੈਦ, ਸੰਜੀਵ ਤਲਵਾੜ, ਬਲਵਿੰਦਰ ਸਿੰਘ ਲਾਡੀ ਤੇ ਦਵਿੰਦਰ ਸਿੰਘ ਘੁਬਾਇਆ ਨੇ ਕਿਹਾ ਕਿ ਹਾਥਰਸ ਦੀ ਗਰੀਬ ਧੀ ਨਾਲ ਜਬਰ ਜਨਾਹ ਦੇ ਵਾਪਰੇ ਦਰਦਨਾਕ ਹਾਦਸੇ ਨਾਲ ਜਿੱਥੇ ਪੂਰਾ ਮੁਲਕ ਸਦਮੇ ਵਿੱਚ ਹੈ, ਉਥੇ ਹੀ ਯੂ.ਪੀ. ਸਰਕਾਰ ਵੱਲੋਂ ਇਸ ਘਟਨਾ ਨੂੰ ਦਬਾਉਣ ਲਈ ਸਾਰੇ ਕਾਨੂੰਨ ਛਿੱਕੇ ਟੰਗ ਦਿੱਤੇ ਜਿਸ ਨਾਲ ਲੋਕਾਂ ਵਿੱਚ ਸਖ਼ਤ ਰੋਸ ਪਾਇਆ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਬਲਾਤਕਾਰ ਦਾ ਸ਼ਿਕਾਰ ਗਰੀਬ ਲੜਕੀ ਨਾਲ ਹੋਏ ਬੇਇੰਤਹਾ ਜੁਲਮ ਦੇ ਰੋਸ ਵਜੋਂ ਰਾਹੁਲ ਗਾਂਧੀ ਪੀੜਤ ਪਰਿਵਾਰ ਨੂੰ ਮਿਲਣ ਜਾ ਰਹੇ ਸਨ ਪਰ ਇਸ ਦਰਦਨਾਕ ਘਟਨਾ ਉਤੇ ਪਰਦਾ ਪਾਉਣ ਲਈ ਯੂ.ਪੀ. ਸਰਕਾਰ ਨੇ ਵਿਰੋਧੀਆਂ ਨੂੰ ਚੁੱਪ ਕਰਵਾਉਣ ਦੇ ਬਹੁਤ ਯਤਨ ਕਰਦਿਆਂ ਰਾਹੁਲ ਗਾਂਧੀ ਨਾਲ ਮਾੜਾ ਸਲੂਕ ਕੀਤਾ। ਜਿਸ ਨਾਲ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦਾ ਅਸਲ ਸਾਮਣੇ ਆਇਆ।

ਕਾਂਗਰਸੀ ਨੇਤਾਵਾਂ ਨੇ ਕਿਹਾ ਕਿ ਰਾਹੁਲ ਗਾਂਧੀ ਨਾਲ ਕੀਤੀ ਗਈ ਵਧੀਕੀ ਕੇਂਦਰ ਦੀ ਮੋਦੀ ਸਰਕਾਰ ਦੇ ਇਸ਼ਾਰੇ ਉਤੇ ਹੋਈ ਹੈ ਜੋ ਮੁਲਕ ਵਿੱਚ ਔਰਤਾਂ ਵਿੱਚ ਪਾਈ ਜਾ ਰਹੀ। ਅਸੁਰੱਖਿਆ ਦੀ ਭਾਵਨਾ ਕਾਰਨ ਬੁਖਲਾਈ ਹੋਈ ਹੈ ਜਿਸ ਕਰਕੇ ਧੀਆਂ ਦੀ ਆਵਾਜ਼ ਬਣਨ ਲਈ ਰਾਹੁਲ ਗਾਂਧੀ ਭਾਜਪਾ ਦੀਆਂ ਅੱਖਾਂ ਵਿੱਚ ਰੜਕਦਾ ਹੈ। ਉੱਤਰ ਪ੍ਰਦੇਸ਼ ਦੀ ਭਾਜਪਾ ਸਰਕਾਰ ਨੂੰ ਚੁਣੌਤੀ ਦਿੰਦਿਆਂ ਕਾਂਗਰਸੀ ਨੇਤਾਵਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਅਜਿਹੀਆਂ ਧੱਕੇਸ਼ਾਹੀਆਂ ਨਾਲ ਚੁੱਪ ਕਰਕੇ ਬੈਠਣ ਵਾਲੀ ਨਹੀਂ ਹੈ।

Exit mobile version