Site icon SMZ NEWS

Farmer Law: ਨਵਜੋਤ ਸਿੱਧੂ ਸ਼ਾਮਲ ਹੋਏ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ‘ਚ

ਸਿੱਧੂ ਆਪਣੀ ਵਜ਼ੀਰੀ ਖੁੱਸਣ ਤੋਂ ਬਾਅਦ ਕਿਸੇ ਵੀ ਮੀਟਿੰਗ ਜਾਂ ਸੈਸ਼ਨ ‘ਚ ਸ਼ਾਮਲ ਨਹੀਂ ਸੀ ਹੋਏ…

ਖੇਤੀ ਕਾਨੂੰਨਾਂ ਸਬੰਧੀ ਪੰਜਾਬ ਵਿਧਾਨ ਸਭਾ ਦੇ ਰੱਖੇ ਗਏ ਸਪੈਸ਼ਲ ਸੈਸ਼ਨ ‘ਚ ਅੱਜ ਸਾਬਕਾ ਪੰਜਾਬ ਕੈਬਿਨੇਟ ਮੰਤਰੀ ਨਵਜੋਤ ਸਿੱਧੂ ਵੀ ਸ਼ਾਮਲ ਹੋਏ। ਖੇਤੀਬਾੜੀ ਕਾਨੂੰਨਾਂ ਵਿਰੁੱਧ ਮੁੱਖ ਮੰਤਰੀ ਵੱਲੋਂ ਸੱਦਿਆ ਗਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 2 ਦਿਨਾਂ ਦਾ ਰੱਖਿਆ ਗਿਆ ਹੈ। ਅਜਿਹੀ ਸਥਿਤੀ ਵਿਚ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਸੈਸ਼ਨ ਵਿਚ ਸ਼ਾਮਲ ਹੋਣ ਲਈ ਪਹੁੰਚ ਚੁੱਕੇ ਹਨ ਤੇ ਉਹਨਾਂ ਨੂੰ ਆਖਰੀ ਲਾਈਨ ਵਿਚ ਬੈਠਣ ਲਈ ਸੀਟ ਮਿਲੀ। ਸੈਸ਼ਨ ਤੋਂ ਪਹਿਲਾਂ ਉਹ ਵਿਧਾਇਕ ਪਰਗਟ ਸਿੰਘ ਦੇ ਘਰ ਪਹੁੰਚੇ ਤੇ ਫਿਰ ਵਿਧਾਨ ਸਭਾ ਦੇ ਸੈਸ਼ਨ ਲਈ ਰਵਾਨਾ ਹੋਏ ਸਨ।

ਜ਼ਿਕਰੇਖਾਸ ਹੈ ਕਿ ਸਿੱਧੂ ਆਪਣੀ ਵਜ਼ੀਰੀ ਖੁੱਸਣ ਤੋਂ ਬਾਅਦ ਕਿਸੇ ਵੀ ਮੀਟਿੰਗ ਜਾਂ ਸੈਸ਼ਨ ‘ਚ ਸ਼ਾਮਲ ਨਹੀਂ ਸੀ ਹੋਏ। ਤੇ ਹੁਣ ਸਿੱਧੂ ਖੇਤੀ ਕਾਨੂੰਨਾਂ ਖਿਲਾਫ ਕਾਫੀ ਸਰਗਰਮ ਰਹਿ ਰਹੇ ਹਨ। ਨਵਜੋਤ ਸਿੱਧੂ ਕਾਂਗਰਸੀ ਵਿਧਾਇਕ ਪਰਗਟ ਸਿੰਘ ਦੇ ਨਾਲ ਵਿਧਾਨ ਸਭਾ ਸੈਸ਼ਨ ‘ਚ ਸ਼ਾਮਲ ਹੋਏ। ਇਸ ਸਮੇਂ ਦੌਰਾਨ ਸਦਨ ਦੇ ਅੰਦਰ ਅਤੇ ਬਾਹਰ ਦੋਵੇਂ ਪਾਸੇ ਹੰਗਾਮਾ ਹੋਣ ਦੀ ਸੰਭਾਵਨਾ ਹੈ। ਅੱਜ ਦੇ ਵਿਸ਼ੇਸ਼ ਸੈਸ਼ਨ ਵਿਚ ਖੇਤੀ ਕਾਨੂੰਨਾਂ ਦੇ ਨਾਲ ਵਿਰੋਧੀ ਧਿਰ ਸਕਾਲਰਸ਼ਿਪ ਘੋਟਾਲੇ ਦੇ ਮਾਮਲੇ ਵਿੱਚ ਸੂਬਾ ਸਰਕਾਰ ਦਾ ਘਿਰਾਓ ਕਰਨ ਦੀ ਤਿਆਰੀ ਵਿਚ ਹੈ।

Exit mobile version