ਇਮਰਾਨ ਖ਼ਾਨ ਨੇ ਇਸ ਨੂੰ ਮੁਸਲਿਮ ਦੇਸ਼ਾਂ ਦੇ ਆਗੂਆਂ ਦੀ ਨਾਕਾਮੀ ਦੱਸਿਆ…
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਹੈ ਕਿ ਪ੍ਰਗਟਾਵੇ ਦੀ ਆਜ਼ਾਦੀ ਦੀ ਇੱਕ ਹੱਦ ਹੁੰਦੀ ਹੈ ਅਤੇ ਇਸ ਦਾ ਅਰਥ ਇਹ ਬਿਲਕੁਲ ਨਹੀਂ ਕਿ ਦੂਜਿਆਂ ਦੀਆਂ ਭਾਵਨਾਵਾਂ ਨੂੰ ਸੱਟ ਪਹੁੰਚਾਈ ਜਾਵੇ। ਇਮਰਾਨ ਖ਼ਾਨ ਨੇ ਕਿਹਾ, ”ਇਸਲਾਮ ਨੂੰ ਮੰਨਣ ਵਾਲਿਆਂ ‘ਚ ਪੈਗੰਬਰ ਮੁਹੰਮਦ ਨੂੰ ਲੈ ਕੇ ਜੋ ਭਾਵਨਾਵਾਂ ਹਨ ਉਸ ਬਾਰੇ ਪੱਛਮੀ ਦੇਸ਼ਾਂ ਦੇ ਲੋਕਾਂ ਨੂੰ ਕੋਈ ਜਾਣਕਾਰੀ ਨਹੀਂ ਹੈ।”
ਉਨ੍ਹਾਂ ਨੇ ਇਸ ਨੂੰ ਮੁਸਲਿਮ ਦੇਸ਼ਾਂ ਦੇ ਆਗੂਆਂ ਦੀ ਨਾਕਾਮੀ ਦੱਸਿਆ ਅਤੇ ਕਿਹਾ ਕਿ ਇਹ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਦੁਨੀਆ ਭਰ ਵਿੱਚ ਇਸਲਾਮ ਦੇ ਵਿਰੋਧ (ਇਸਲਾਮੋਫੋਬਿਆ) ਦੇ ਮੁੱਦੇ ਉੱਤੇ ਚਰਚਾ ਕਰਨ।
Comment here