Crime news

ਸਵਾ ਅਠਾਰਾਂ ਕਰੋੜ ਰੁਪਏ ਕੀਮਤ ਦੀ ਹੈਰੋਇਨ ਅਤੇ ਇੱਕ 30 ਬੋਰ ਦੀ ਪਿਸਟਲ ਕੀਤੀ ਬਰਾਮਦ

ਪੁਲਸ ਥਾਣਾ ਸਦਰ ਜਲਾਲਾਬਾਦ ਦੇ ਸਬ ਇੰਸਪੈਕਟਰ ਹਰਬੰਸ ਲਾਲ ਵੱਲੋਂ ਦੋ ਸ਼ੱਕੀ ਵਿਅਕਤੀਆਂ ਕੋਲੋਂ 120 ਗਰਾਮ ਹੈਰੋਇਨ ਬਰਾਮਦ…

ਜ਼ਿਲ੍ਹਾ ਪੁਲੀਸ ਫ਼ਾਜ਼ਿਲਕਾ ਨੂੰ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਉਸ ਵਕਤ ਵੱਡੀ ਸਫਲਤਾ ਮਿਲੀ ਜਦੋਂ ਦੋ ਸਮੱਗਲਰਾਂ ਕੋਲੋਂ ਸਵਾ ਅਠਾਰਾਂ ਕਰੋੜ ਰੁਪਏ ਕੀਮਤ ਦੀ ਹੈਰੋਇਨ ਅਤੇ ਇੱਕ 30 ਬੋਰ ਦਾ ਪਿਸਟਲ ਬਰਾਮਦ ਕੀਤੀ ਗਈ। ਮਿਤੀ 4 ਨਵੰਬਰ ਦੇ ਦਿਨ ਪੁਲਸ ਥਾਣਾ ਸਦਰ ਜਲਾਲਾਬਾਦ ਦੇ ਸਬ ਇੰਸਪੈਕਟਰ ਹਰਬੰਸ ਲਾਲ ਵੱਲੋਂ ਦੋ ਸ਼ੱਕੀ ਵਿਅਕਤੀਆਂ ਕੋਲੋਂ 120 ਗਰਾਮ ਹੈਰੋਇਨ ਬਰਾਮਦ ਕੀਤੀ ਸੀ।

ਕਾਬੂ ਆਏ ਕਥਿਤ ਦੋਸ਼ੀ ਕੁਲਵੰਤ ਸਿੰਘ ਪੁੱਤਰ ਜੱਸਾ ਸਿੰਘ ਵਾਸੀ ਅਸਮਾਨ ਵਾਲਾ ਅਤੇ ਗੁਰਭੇਜ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਨਿਜ਼ਾਮਵਾਲਾ ਪੁਲਸ ਥਾਣਾ ਆਰਿਫ਼ਕੇ ਜ਼ਿਲ੍ਹਾ ਫ਼ਿਰੋਜ਼ਪੁਰ ਖ਼ਿਲਾਫ਼ ਐੱਨ ਡੀ ਪੀ ਐੱਸ ਦਾ ਮੁਕੱਦਮਾ ਦਰਜ ਕਰ ਕੇ ਪੁਲਸ ਰਿਮਾਂਡ ਹਾਸਲ ਕੀਤਾ ਸੀ। ਪੁਲੀਸ ਰਿਮਾਂਡ ਦੌਰਾਨ ਦੋਸ਼ੀਆਂ ਦੀ ਨਿਸ਼ਾਨਦੇਹੀ ਤੇ ਤਿੰਨ ਕਿਲੋ 546 ਗਰਾਮ ਹੋਰ ਹੈਰੋਇਨ ਅਤੇ ਇਕ 30 ਬੋਰ ਪਿਸਟਲ ਬਰਾਮਦ ਕਰਨ ਵਿਚ ਕਾਮਯਾਬੀ ਹਾਸਲ ਕੀਤੀ ਹੈ ।

ਐਸ ਸੀਨੀਅਰ ਪੁਲਸ ਕਪਤਾਨ ਫਾਜ਼ਿਲਕਾ ਹਰਜੀਤ ਸਿੰਘ ਆਈ ਪੀ ਐੱਸ ਵਲੋਂ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਦੌਰਾਨ ਅੱਜ ਦੱਸਿਆ ਗਿਆ ਕਿ ਪੁਲਸ ਵੱਲੋਂ ਅੰਤਰਰਾਸ਼ਟਰੀ ਪੱਧਰ ਦੇ ਸਮੱਗਲਰ ਗਿਰੋਹ ਦਾ ਪਰਦਾਫਾਸ਼ ਕਰਕੇ ਉਨ੍ਹਾਂ ਨੂੰ ਕਾਬੂ ਕੀਤਾ ਹੈ । ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਖ਼ਿਲਾਫ਼ ਐੱਨ ਡੀ ਪੀ ਐੱਸ ਐਕਟ ਦਾ ਮੁਕੱਦਮਾ ਪਹਿਲਾਂ ਹੀ ਦਰਜ ਹੈ ਅਤੇ ਹੋਣ ਆਰਮਜ਼ ਐਕਟ ਦੀਆਂ ਧਾਰਾਵਾਂ ਮੁਕੱਦਮੇ ।

Comment here

Verified by MonsterInsights