ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਦੀ ਫੜੋ-ਫੜੀ ਨੂੰ ਵੀ ਗੈਰਕਾਨੂੰਨੀ ਕਰਾਰ ਦਿੱਤਾ ਹੈ…
ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਦੇ 26-27 ਨਵੰਬਰ ਦੇ “ਦਿੱਲੀ ਚੱਲੋ” ਅੰਦੋਲਨ ਦਾ ਰਾਹ ਰੋਕਣ ਤੇ ਸ਼ੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਹਰਿਆਣਾ ਪੁਲਿਸ ਵੱਲੋਂ ਪੰਜਾਬ-ਹਰਿਆਣਾ ਸਰਹੱਦ ਨੂੰ ਸੀਲ ਕਰਨ ਨਾਲ ਇਹ ਸਪਸ਼ੱਟ ਹੋ ਗਿਆ ਕਿ ਹਰਿਆਣਾ ਦੀ ਭਾਜਪਾ ਸਰਕਾਰ ਕੇਂਦਰ ਸਰਕਾਰ ਦੇ ਤਾਨਾਸ਼ਾਹੀ ਇਸ਼ਾਰਿਆਂ ਤੇ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ।
ਸ. ਢੀਂਡਸਾ ਨੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਦੀ ਫੜੋ-ਫੜੀ ਨੂੰ ਵੀ ਗੈਰਕਾਨੂੰਨੀ ਕਰਾਰ ਦਿੱਤਾ ਹੈ। ਉਨ੍ਹਾ ਕਿਹਾ ਕਿ ਹਰਿਆਣਾ ਪੁਲਿਸ ਨੇ ਜ਼ਮੀਨੀ ਪੱਧਰ ਤੇ ਜੁੜੇ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾ ਹੈਰਾਨੀ ਜ਼ਾਹਿਰ ਕੀਤੀ ਕਿ ਜਦੋਂ ਕਿਸਾਨ ਪਹਿਲਾਂ ਹੀ ਇਸ ਅੰਦੋਲਨ ਨੂੰ ਸ਼ਾਂਤਮਈ ਢੰਗ ਨਾਲ ਕਰਨ ਦਾ ਐਲਾਨ ਕਰ ਚੁੱਕੇ ਹਨ ਤਾਂ ਫ਼ਿਰ ਹਰਿਆਣਾ ਪੁਲਿਸ ਨੇ ਅਜਿਹਾ ਕਦਮ ਕਿਉ ਚੁੱਕਿਆ। ਉਨ੍ਹਾ ਕਿਹਾ ਕਿ ਕਿਸਾਨਾਂ ਦਾ ਇਹ ਸੰਘਰਸ਼ ਦੇਸ਼ ਵਿਆਪੀ ਅੰਦੋਲਨ ਹੈ। ਜਿਸ ਵਿਚ ਹਰਿਆਣਾ ਦੇ ਕਿਸਾਨ ਵੀ ਸ਼ਾਮਿਲ ਹਨ। ਹਰਿਆਣਾ ਦੇ ਕਿਸਾਨਾਂ ਨੇ ਬਕਾਇਦਾ ਪੰਜਾਬ ਦੇ ਕਿਸਾਨਾਂ ਲਈ ਵੈਲਕਮ ਕਮੇਟੀਆਂ ਦਾ ਗਠਨ ਕੀਤਾ ਹੈ। ਇਸ ਅੰਦੋਲਨ ਵਿਚ ਕਿਸਨਾਂ ਦਾ ਸਾਥ ਦੇਣ ਲਈ ਖੁਦ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਸੀਨੀਅਰ ਆਗੂ, ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਲਹਿਰਾ ਤੋਂ ਵਿਧਾਇਕ ਸ. ਪਰਮਿੰਦਰ ਸਿੰਘ ਢੀਂਡਸਾ ਅਪਣੇ ਹੋਰ ਸਾਥੀਆਂ ਨਾਲ ਅੰਦੋਲਨ ਦਾ ਹਿੱਸਾ ਬਣ ਰਹੇ ਹਨ।
Comment here