Farmer News

Farmer Protest: ਕਿਸਾਨਾਂ ਦੀ ਹਮਾਇਤ ਵਿੱਚ ਉਤਰੇ ਤਮਨਮਜੀਤ, ਪ੍ਰੀਤ ਕੌਰ ਗਿੱਲ ਸਣੇ ਹੋਰ ਕੌਮਾਂਤਰੀ ਆਗੂ

ਦਿੱਲੀ ਦੇ ਹਰਿਆਣਾ ਨਾਲ ਲੱਗਦੇ ਟੀਕਰੀ ਅਤੇ ਸਿੰਘੂ ਬਾਰਡਰ ਆਵਾਜਾਈ ਲਈ ਬੰਦ ਕਰ ਦਿੱਤੇ ਹਨ…

ਕਿਸਾਨਾਂ ਵਲੋਂ ਦਿੱਤਾ ਜਾ ਰਹੇ ਧਰਨੇ ਦੀ ਹਿਮਾਇਤ ਵਿੱਚ ਹੁਣ ਕਈ ਕੌਮਾਂਤਰੀ ਆਗੂ ਵੀ ਆ ਗਏ ਹਨ। ਉਹ ਕਿਸਾਨਾਂ ਉੱਤੇ ਕੀਤੀਆਂ ਪਾਣੀ ਦੀਆਂ ਬੁਛਾੜਾਂ ਦੀ ਨਿੰਦਾ ਕਰ ਰਹੇ ਹਨ। ਇਸ ਤੋਂ ਇਲਾਵਾ ਦਿੱਲੀ ਅਤੇ ਹਰਿਆਣਾ ਦੇ ਨਾਲ ਲੱਗਦੇ ਦੋ ਬਾਰਡਰ ਬੰਦ ਕਰ ਦਿੱਤੇ ਗਏ ਹਨ।

ਦਿੱਲੀ ਦੇ ਹਰਿਆਣਾ ਨਾਲ ਲੱਗਦੇ ਟੀਕਰੀ ਅਤੇ ਸਿੰਘੂ ਬਾਰਡਰ ਆਵਾਜਾਈ ਲਈ ਬੰਦ ਕਰ ਦਿੱਤੇ ਹਨ। ਟ੍ਰੈਫ਼ਿਕ ਪੁਲਿਸ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। “ਟੀਕਰੀ ਬਾਰਡਰ ਕਿਸੇ ਵੀ ਤਰ੍ਹਾਂ ਦੀ ਟ੍ਰੈਫਿਕ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ। ਹਰਿਆਣਾ ਲਈ ਇਹ ਬਾਰਡਰ ਖੁੱਲ੍ਹੇ ਹਨ- ਝਾਰੌਡਾ, ਧਨਸਾ, ਦੌਰਾਲਾ ਝਾਟਖੇੜਾ, ਬਾਡੂਸਾਰੀ, ਕਾਪਸਹੇੜਾ, ਰਾਜੋਕਰੀ ਐਨਐਚ 8, ਬਿਜਵਾਸਨ/ਬਾਜਘੇਰਾ, ਪਾਲਮ ਵਿਹਾਰ ਅਤੇ ਡੁੰਡਾਹੇੜਾ।”

“ਕੁੱਟਮਾਰ ਕਰਨ ਅਤੇ ਦਬਾਉਣ ਦੇਣ ਵਾਲੇ ਲੋਕਾਂ ਨੂੰ ਖਾਣਾ ਖਵਾਉਣ ਲਈ ਖਾਸ ਤਰ੍ਹਾਂ ਦੇ ਲੋਕਾਂ ਦੀ ਲੋੜ ਹੁੰਦੀ ਹੈ।” ਇਹ ਕਹਿਣਾ ਹੈ ਯੂਕੇ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦਾ ਜਿਨ੍ਹਾਂ ਨੇ ਪੰਜਾਬ ਸਣੇ ਭਾਰਤ ਦੇ ਕਿਸਾਨਾਂ ਦੇ ਸਮਰਥਨ ਵਿੱਚ ਟਵੀਟ ਕੀਤਾ।

ਟਵੀਟ ਵਿੱਚ ਉਨ੍ਹਾਂ ਅੱਗੇ ਕਿਹਾ, “ਮੈਂ ਪੰਜਾਬ ਅਤੇ ਭਾਰਤ ਦੇ ਹੋਰ ਹਿੱਸਿਆਂ ਦੇ ਕਿਸਾਨਾਂ ਦੇ ਨਾਲ ਖੜ੍ਹਾ ਹਾਂ, ਜਿਸ ਵਿੱਚ ਸਾਡੇ ਪਰਿਵਾਰ ਅਤੇ ਦੋਸਤ ਵੀ ਸ਼ਾਮਲ ਹਨ, ਜੋ ਸ਼ਾਂਤਮਈ ਢੰਗ ਨਾਲ ਨਿੱਜੀਕਰਨ ਵਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।”

Comment here

Verified by MonsterInsights