Site icon SMZ NEWS

ਪ੍ਰਕਾਸ਼ ਗੁਰਪੁਰਬ ਦੇ ਮੌਕੇ ਸੇਵ ਹਿਊਮੈਨਿਟੀ ਫਾਊਂਡੇਸ਼ਨ ਨੇ ਮਰੀਜ਼ਾਂ ਨੂੰ ਫਲ ਵੰਡੇ

ਮਰੀਜ਼ਾਂ ਨੂੰ ਗੁਰਪੁਰਬ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਉਹਨਾਂ ਦੀ ਚੜ੍ਹਦੀ ਕਲਾ ਅਤੇ ਜਲਦ ਸਿਹਤਯਾਬੀ ਦੀ ਕਾਮਨਾ ਕੀਤੀ ਗਈ…

ਪੰਜਾਬ ਵੱਲੋਂ ਪ੍ਰਕਾਸ਼ ਗੁਰਪੁਰਬ ਮਰੀਜ਼ਾਂ ਨੂੰ ਫਲ ਵੰਡ ਕੇ ਮਨਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਊਂਡੇਸ਼ਨ ਦੇ ਸੇਵਾਦਾਰਾਂ ਭਾਈ ਸ਼ਿਵਜੀਤ ਸਿੰਘ ਸੰਘਾ ਅਤੇ ਹਰਪ੍ਰੀਤ ਸਿੰਘ ਭਿੰਡਰ ਨੇ ਦੱਸਿਆ ਕਿ ਸਥਾਨਕ ਸਿਵਲ ਹਸਪਤਾਲ ਫਰੀਦਕੋਟ ਤੇ ਟੀ.ਬੀ. ਵਾਰਡ, ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫਰੀਦਕੋਟ ਵਿਖੇ ਦਾਖਲ ਮਰੀਜ਼ਾਂ ਨੁੰ ਫਲਾਂ ਦੀ ਸੇਵਾ ਗਰੋਵਰ ਪਰਿਵਾਰ ਦੇ ਸਹਿਯੋਗ ਨਾਲ ਕੀਤੀ ਗਈ ਅਤੇ ਮਰੀਜ਼ਾਂ ਨੂੰ ਗੁਰਪੁਰਬ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਉਹਨਾਂ ਦੀ ਚੜ੍ਹਦੀ ਕਲਾ ਅਤੇ ਜਲਦ ਸਿਹਤਯਾਬੀ ਦੀ ਕਾਮਨਾ ਕੀਤੀ ਗਈ।

ਇਸ ਮੌਕੇ ਵਿਸ਼ੇਸ਼ ਤੌਰ ‘ਤੇ ਡਾ. ਚੰਦਰ ਸ਼ੇਖਰ ਕੱਕੜ, ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਫਰੀਦਕੋਟ ਅਤੇ ਵਾਤਾਵਰਣ ਸੁਰੱਖਿਆ ਵਿੱਚ ਯੋਗਦਾਨ ਪਾਉਣ ਵਾਲੀ ਨਾਮਵਰ ਸੰਸਥਾ ਸੀਰ ਦੇ ਚੇਅਰਮੈਨ ਸੰਦੀਪ ਅਰੋੜਾ ਸ਼ਾਮਲ ਹੋਏ ਅਤੇ ਉਹਨਾਂ ਫਾਊਂਡੇਸ਼ਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ।ਪ੍ਰਧਾਨ ਜਸਪ੍ਰੀਤ ਸਿੰਘ ਅਤੇ ਰਾਜਪਾਲ ਸਿੰਘ ਰਾਮਗੜ੍ਹੀਆ ਨੇ ਫਾਊਂਡੇਸ਼ਨ ਨੂੰ ਸਹਿਯੋਗ ਕਰਨ ਵਾਲੇ ਸਮੂਹ ਦਾਨੀ ਸੱਜਣਾ ਦਾ ਧੰਨਵਾਦ ਕੀਤਾ।ਇਸ ਮੌਕੇ ਸੀਰ ਦੇ ਸਰਪ੍ਰਸਤ ਕੇਵਲ ਕ੍ਰਿਸ਼ਨ ਕਟਾਰੀਆ, ਸਲਿੰਦਰ ਸਿੰਘ ਬਰਾੜ ਅਤੇ ਰਵਿੰਦਰਪਾਲ ਜੁਗਨੂੰ ਵਿਸ਼ੇਸ਼ ਵੀ ਹਾਜ਼ਰ ਸਨ।

Exit mobile version