Indian PoliticsNewsPunjab news

ਭਾਜਪਾ ਨੇਤਾ ਤੀਕਸ਼ਨ ਸੂਦ ਦੇ ਘਰ ਦੇ ਬਾਹਰ ਸੁਟਿਆ ਗੋਹਾ

ਬੀਤੇ ਦਿਨੀਂ ਸਾਬਕਾ ਕੈਬਨਿਟ ਮੰਤਰੀ ਤੀਕਸ਼ਨ ਸੂਦ ਵੱਲੋਂ ਇਕ ਬਿਆਨ ਦਿੱਤਾ ਗਿਆ ਸੀ ਕਿ ਕਿਸਾਨੀ ਸੰਘਰਸ਼ ਵਿੱਚ ਜੋ ਵੀ ਲੋਕ ਜਾ ਰਹੇ ਹਨ, ਉਹ ਪਿਕਨਿਕ ਮਨਾ ਰਹੇ ਹਨ, ਜਿਸ ਨੂੰ ਲੈ ਕੇ ਕਿਸਾਨਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਸੀ। ਭਾਜਪਾ ਵਰਕਰਾਂ ਨੂੰ ਪਤਾ ਲੱਗਦੇ ਹੀ ਉਨ੍ਹਾਂ ਨੇ ਸਾਬਕਾ ਮੰਤਰੀ ਦੇ ਘਰ ਦੇ ਮੂਹਰੇ ਧਰਨਾ ਲਗਾ ਦਿੱਤਾ। ਜਾਣਕਾਰੀ ਅਨੁਸਾਰ ਕੁੱਝ ਨੌਜਵਾਨ ਹੱਥ ‘ਚ ਝੰਡੀਆਂ ਫੜ ਕੇ ਭਾਜਪਾ ਦੇ ਸਾਬਕਾ ਕੈਬਨਿਟ ਮੰਤਰੀ ਤੀਕਸ਼ਨ ਸੂਦ ਦੇ ਘਰ ਪਹੁੰਚੇ ਅਤੇ ਘਰ ‘ਚ ਗੋਹੇ ਦੀ ਟਰਾਲੀ ਸੁੱਟ ਕੇ ਆਪਣਾ ਰੋਸ ਜ਼ਾਹਰ ਕੀਤਾ ਅਤੇ ਤੀਕਸ਼ਣ ਸੂਦ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ, ਤੀਕਸ਼ਣ ਸੂਦ ਨੇ ਕਿਹਾ ਕਿ ਉਸਨੂੰ ਪਹਿਲਾਂ ਹੀ ਡਰ ਸੀ ਕਿ ਉਸਦੇ ਘਰ ਦੇ ਬਾਹਰ ਕੁਝ ਲੋਕ ਸ਼ਾਇਦ ਅਜਿਹੀ ਹਰਕਤ ਕਰ ਸਕਦੇ ਹਨ ਪਰ ਪੁਲਿਸ ਨੇ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ। ਉਨ੍ਹਾਂ ਨੇ ਇਸ ਮਾਮਲੇ ਵਿੱਚ ਦੋਸ਼ੀ ਲੋਕਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ, ਉਨ੍ਹਾਂ ਕਿਹਾ ਕਿ ਉਸਨੇ ਪਹਿਲਾਂ ਹੀ ਐਸਐਸਪੀ ਨੂੰ ਅਜਿਹਾ ਖ਼ਦਸ਼ਾ ਜ਼ਾਹਰ ਕਰਦਿਆਂ ਸੁਨੇਹਾ ਭੇਜਿਆ ਸੀ, ਪਰ ਇਸ ਦੇ ਬਾਵਜੂਦ ਉਸਦੇ ਘਰ ਦੇ ਬਾਹਰ ਪੁਲਿਸ ਤਾਇਨਾਤ ਨਹੀਂ ਕੀਤੀ ਗਈ। ਜਦੋਂ ਉਨ੍ਹਾਂ ਨੇ ਬੁਲਾਇਆ ਤਾਂ ਪੁਲਿਸ ਪਹੁੰਚੀ। ਸਾਬਕਾ ਮੰਤਰੀ ਨੇ ਕਿਹਾ ਕਿ ਅਜਿਹੇ ਲੋਕ ਗੁੰਡਾਗਰਦੀ ਕਰਕੇ ਕਿਸਾਨੀ ਲਹਿਰ ਨੂੰ ਬਦਨਾਮ ਕਰ ਰਹੇ ਹਨ।

Comment here

Verified by MonsterInsights