ਮੋਦੀ ਸਰਕਾਰ ਵਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ MSP ਨੂੰ ਕਾਨੂੰਨੀ ਤੌਰ ਤੇ ਦਰਜਾ ਦਿਵਾਉਣ ਲਈ ਧਰਨਿਆਂ ਤੇ ਬੈਠੇ ਕਿਸਾਨਾਂ ਨੇ ਕਿਹਾ ਹੈ ਕਿ ਉਹ ਸ਼ੁਰੂ ਤੋਂ ਸ਼ਾਂਤਮਈ ਸਨ, ਸ਼ਾਂਤਮਈ ਹਨ ਤੇ ਹਮੇਸ਼ਾ ਸ਼ਾਂਤਮਈ ਰਹਿਣਗੇ ਪਰ ਜਦ ਤਕ ਸਰਕਾਰ ਆਪਣੇ ਤਿੰਨੋ ਖੇਤੀ ਕਾਨੂੰਨਾਂ ਨੂੰ ਵਾਪਿਸ ਨੀ ਲੈਂਦੀ ਉਦੋਂ ਤੱਕ ਦਿੱਲੀ ਦੀਆਂ ਸਰਹੱਦਾਂ ਉਪਰ ਡਟੇ ਰਹਿਣਗੇ। ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਸਾਨ ਨੇਤਾਵਾਂ ਨੇ ਕਿਹਾ ਕਿ ਸਰਕਾਰ ’ਤੇ ਦਬਾਅ ਪਾਉਣ ਲਈ 26 ਜਨਵਰੀ ਨੂੰ ਦਿੱਲੀ ਵੱਲ ਟਰੈਕਟਰ ਮਾਰਚ ਕਰਨ ਦਾ ਸੱਦਾ ਦਿੱਤਾ ਗਿਆ ਹੈ। ਇਸ ਦਿਨ ਕਿਸਾਨਾਂ ਵਲੋਂ ਟਰੈਕਟਰਾਂ ’ਤੇ ਕੌਮੀ ਝੰਡੇ ਲਗਾਏ ਜਾਣਗੇ ਤੇ ਇਸ ਮਾਰਚ ਨੂੰ Kisan Prade ਦਾ ਨਾਮ ਦਿੱਤਾ ਗਿਆ ਹੈ। ਕਿਸਾਨ ਨੇਤਾਵਾਂ ਨੇ ਕਿਹਾ ਕਿ ਇਸ ਸੰਘਰਸ਼ ਵਿੱਚ ਹੁਣ ਤੱਕ ਉਨ੍ਹਾਂ ਦੇ 50 ਸਾਥੀ ਜਾਨ ਗੁਆ ਚੁੱਕੇ ਹਨ। ਕਿਸਾਨ ਨੇਤਾਵਾਂ ਨੇ ਮੀਡੀਆ ਨੂੰ ਦੱਸਿਆ ਕਿ ਮੋਦੀ ਸਰਕਾਰ ਦਾ ਇਹ ਕੋਰਾ ਝੂਠ ਹੈ ਕਿ ਉਨ੍ਹਾਂ ਨੇ ਕਿਸਾਨਾਂ ਦੀਆਂ 50% ਮੰਗਾਂ ਮੰਨ ਲਈਆਂ ਹਨ। ਉਨ੍ਹਾਂ ਕਿਹਾ ਕਿ ਹਾਲੇ ਉਨ੍ਹਾਂ ਨੂੰ ਕਾਗਜ਼ ’ਤੇ ਕੁੱਝ ਵੀ ਨਹੀਂ ਮਿਲਿਆ।