ਦਿੱਲੀ ਪ੍ਰੈੱਸ ਕਲੱਬ ‘ਚ ਸੰਯੁਕਤ ਕਿਸਾਨ ਮੋਰਚਾ ਦੇ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਸਰਕਾਰ ਨਾਲ ਜਿੰਨੇ ਵਾਰ ਵੀ ਗੱਲਬਾਤ ਹੋਈ ਉਸ ਵਿੱਚ ਸਰਕਾਰ ਖੇਤੀ ਕਾਨੂੰਨਾਂ ਖ਼ਿਲਾਫ਼ ਗਲਤ ਪ੍ਰਚਾਰ ਕਰ ਰਹੀ ਹੈ ਅਤੇ ਅਸੀਂ ਉਸ ਗਲਤ ਪ੍ਰਚਾਰ ਦਾ ਲਗਾਤਾਰ ਪਰਦਾਫਾਸ਼ ਕਰ ਰਹੇ ਹਾਂ। ਰਾਜੇਵਾਲ ਨੇ ਕਿਹਾ ਕਿ ਖੇਤੀ ਸੂਬਿਆਂ ਦਾ ਵਿਸ਼ਾ ਹੈ, ਕੇਂਦਰ ਸਰਕਾਰ ਦਾ ਕੋਈ ਹੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਹ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ,ਓਦੋਂ ਤੱਕ ਇਹ ਅੰਦੋਲਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਤੋਂ ਪੂਰੇ ਦੇਸ਼ ਦੇ ਕਿਸਾਨ ਪ੍ਰੇਸ਼ਾਨ ਹਨ।
ਉਧਰ ਦੂਜੇ ਪਾਸੇ ਕਿਸਾਨ ਨੇਤਾ ਦਰਸ਼ਨ ਪਾਲ ਸਿੰਘ ਨੇ ਕਿਹਾ ਕਿ 5 ਜਨਵਰੀ ਨੂੰ ਦੇਸ਼ ਦੀ ਉੱਚਤਮ ਸੁਪਰੀਮ ਕੋਰਟ ‘ਚ ਕਿਸਾਨ ਅੰਦੋਲਨ ਨੂੰ ਲੈ ਕੇ ਸੁਣਵਾਈ ਹੈ, ਉਨ੍ਹਾਂ ਕਿਹਾ ਕਿ ਜੇਕਰ ਸਾਡੇ ਹੱਕ ਵਿੱਚ ਕੋਈ ਫ਼ੈਸਲਾ ਨਾ ਆਇਆ ਤਾਂ ਸਮੂਹ ਕਿਸਾਨ ਜਥੇਬੰਦੀਆਂ 6 ਜਨਵਰੀ ਨੂੰ ਦਿੱਲੀ ਵਿਖੇ ਟਰੈਕਟਰ ਮਾਰਚ ਕਰਨਗੀਆਂ ਅਤੇ ਇਹ ਮਾਰਚ 26 ਜਨਵਰੀ ਦੀ ਰਿਹਰਸਲ ਹੋਵੇਗੀ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਉਹ ਸ਼ਾਹਜਹਾਨਪੁਰ ਸਰਹੱਦ ਤੋਂ ਅੱਗੇ ਵਧਣਗੇ। ਉਨ੍ਹਾਂ ਕਿਹਾ ਕਿ 6 ਜਨਵਰੀ ਤੋਂ ਲੈ ਕੇ 26 ਜਨਵਰੀ ਤੱਕ ਪੂਰੇ ਦੇਸ਼ ‘ਚ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਦਬਾਅ ਬਣਾਉਣ ਲਈ ਰੈਲੀਆਂ ਕੱਢੀਆਂ ਜਾਣਗੀਆਂ। ਦਰਸ਼ਨ ਪਾਲ ਨੇ ਕਿਹਾ ਕਿ 23 ਜਨਵਰੀ ਨੂੰ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਹੈ ਅਤੇ ਉਸ ਦਿਨ ਗਵਰਨਰ ਹਾਊਸ ਤੱਕ ਮਾਰਚ ਕਰਨਗੇ ਅਤੇ 26 ਜਨਵਰੀ ਗਣਤੰਤਰ ਦਿਵਸ ਵਾਲੇ ਦਿਨ ਕਿਸਾਨ ਟਰੈਕਟਰਾਂ ‘ਤੇ ਤਿਰੰਗਾ ਲਾ ਕੇ ਪਰੇਡ ਕਰਨਗੇ ਅਤੇ ਜਿੱਥੇ ਟਰੈਕਟਰ ਘੱਟ ਹੋਣਗੇ ,ਓਥੇ ਹੋਰ ਵਹੀਕਲਾਂ ਨਾਲ ਪਰੇਡ ਕੀਤੀ ਜਾਵੇਗੀ। ਇਸ ਨੂੰ ‘ਟਰੈਕਟਰ ਕਿਸਾਨ ਪਰੇਡ’ ਦਾ ਨਾਂ ਦਿੱਤਾ ਗਿਆ ਹੈ। ਕਿਸਾਨ ਆਗੂ ਨੇ ਕਿਹਾ ਕਿ ਅਸੀਂ 25 ਜਨਵਰੀ ਨੂੰ ਕਿਸਾਨਾਂ ਸਣੇ ਸਾਰੇ ਦੇਸ਼ ਵਾਸੀਆਂ ਨੂੰ ਧਰਨੇ ‘ਚ ਪੁੱਜਣ ਦਾ ਸੱਦਾ ਦਿੰਦੇ ਹਾਂ।
ਮੋਦੀ ਸਰਕਾਰ ਨੂੰ ਦੇਸ਼ ਭਗਤੀ ਸਿਖਾਉਣਗੇ ਦੇਸ਼ ਦੇ ਅੰਨ ਦਾਤਾ : ਸ਼ਾਹਜਹਾਨਪੁਰ ਸਰਹੱਦ ਤੋਂ ਵਧਣਗੇ ਅੱਗੇ
Related tags :
Comment here