ਮੋਦੀ ਸਰਕਾਰ ਵਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ MSP ਨੂੰ ਕਾਨੂੰਨੀ ਤੌਰ ਤੇ ਦਰਜਾ ਦਿਵਾਉਣ ਲਈ ਧਰਨਿਆਂ ਤੇ ਬੈਠੇ ਕਿਸਾਨਾਂ ਨੇ ਕਿਹਾ ਹੈ ਕਿ ਉਹ ਸ਼ੁਰੂ ਤੋਂ ਸ਼ਾਂਤਮਈ ਸਨ, ਸ਼ਾਂਤਮਈ ਹਨ ਤੇ ਹਮੇਸ਼ਾ ਸ਼ਾਂਤਮਈ ਰਹਿਣਗੇ ਪਰ ਜਦ ਤਕ ਸਰਕਾਰ ਆਪਣੇ ਤਿੰਨੋ ਖੇਤੀ ਕਾਨੂੰਨਾਂ ਨੂੰ ਵਾਪਿਸ ਨੀ ਲੈਂਦੀ ਉਦੋਂ ਤੱਕ ਦਿੱਲੀ ਦੀਆਂ ਸਰਹੱਦਾਂ ਉਪਰ ਡਟੇ ਰਹਿਣਗੇ। ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਸਾਨ ਨੇਤਾਵਾਂ ਨੇ ਕਿਹਾ ਕਿ ਸਰਕਾਰ ’ਤੇ ਦਬਾਅ ਪਾਉਣ ਲਈ 26 ਜਨਵਰੀ ਨੂੰ ਦਿੱਲੀ ਵੱਲ ਟਰੈਕਟਰ ਮਾਰਚ ਕਰਨ ਦਾ ਸੱਦਾ ਦਿੱਤਾ ਗਿਆ ਹੈ। ਇਸ ਦਿਨ ਕਿਸਾਨਾਂ ਵਲੋਂ ਟਰੈਕਟਰਾਂ ’ਤੇ ਕੌਮੀ ਝੰਡੇ ਲਗਾਏ ਜਾਣਗੇ ਤੇ ਇਸ ਮਾਰਚ ਨੂੰ Kisan Prade ਦਾ ਨਾਮ ਦਿੱਤਾ ਗਿਆ ਹੈ। ਕਿਸਾਨ ਨੇਤਾਵਾਂ ਨੇ ਕਿਹਾ ਕਿ ਇਸ ਸੰਘਰਸ਼ ਵਿੱਚ ਹੁਣ ਤੱਕ ਉਨ੍ਹਾਂ ਦੇ 50 ਸਾਥੀ ਜਾਨ ਗੁਆ ਚੁੱਕੇ ਹਨ। ਕਿਸਾਨ ਨੇਤਾਵਾਂ ਨੇ ਮੀਡੀਆ ਨੂੰ ਦੱਸਿਆ ਕਿ ਮੋਦੀ ਸਰਕਾਰ ਦਾ ਇਹ ਕੋਰਾ ਝੂਠ ਹੈ ਕਿ ਉਨ੍ਹਾਂ ਨੇ ਕਿਸਾਨਾਂ ਦੀਆਂ 50% ਮੰਗਾਂ ਮੰਨ ਲਈਆਂ ਹਨ। ਉਨ੍ਹਾਂ ਕਿਹਾ ਕਿ ਹਾਲੇ ਉਨ੍ਹਾਂ ਨੂੰ ਕਾਗਜ਼ ’ਤੇ ਕੁੱਝ ਵੀ ਨਹੀਂ ਮਿਲਿਆ।
ਕਿਸਾਨਾਂ ਅਤੇ ਮੰਤਰੀਆਂ ਦੀ 4 ਨੂੰ ਹੋਣ ਵਾਲੀ ਮੀਟਿੰਗ ਅਹਿਮ : ਮੰਗਾਂ ਨਾ ਮਨਣ ਤੇ ਕਿਸਾਨ ਦਿੱਲੀ ‘ਚ 26 ਜਨਵਰੀ ਨੀ ਕਰਨਗੇ ਟਰੈਕਟਰ ਪਰੇਡ
January 2, 20210

Related tags :
#delhikisandharne #Modi VS Kisan #TractorPrade
Related Articles
November 4, 20220
‘A woman having a relationship with another man is not entitled to permanent alimony after divorce’: High Court
A woman having a relationship with an estranged man is not entitled to permanent maintenance from her husband after divorce. The Punjab-Haryana High Court has made it clear in such cases that if it is
Read More
March 20, 20220
‘The Kashmir Files’ ਸਿਨੇਮਾਘਰਾਂ ਤੋਂ ਬਾਅਦ ਹੁਣ ਇਸ OTT ਪਲੇਟਫਾਰਮ ‘ਤੇ ਹੋਵੇਗੀ ਰਿਲੀਜ਼
ਸਿਨੇਮਾਘਰਾਂ ਵਿੱਚ ਧਮਾਲ ਮਚਾਉਣ ਤੋਂ ਬਾਅਦ ਵਿਵੇਕ ਅਗਨੀਹੋਤਰੀ ਦੀ ਫ਼ਿਲਮ ‘ਦਿ ਕਸ਼ਮੀਰ ਫਾਈਲਜ਼’ ਜਲਦ ਹੀ ਓਟੀਟੀ ਪਲੇਟਫਾਰਮ ਉੱਤੇ ਰਿਲੀਜ਼ ਹੋਣ ਜਾ ਰਹੀ ਹੈ। ਹੁਣ ਇਸ ਦੇ ‘ਓਟੀਟੀ ਜ਼ੀ 5’ ਦੀ ਰਿਲੀਜ਼ ਤਰੀਕ ਸਾਹਮਣੇ ਆ ਚੁੱਕੀ ਹੈ। ਵਿਵੇਕ ਅਗਨੀਹੋਤਰੀ
Read More
February 20, 20230
मातम में बदली खुशियां, शादी के 2 दिन पहले ही दूल्हे की सड़क हादसे में मौत हो गई
सूरत में हुए एक सड़क हादसे ने शादी की खुशियों को मातम में बदल दिया. शादी के कार्ड बांटने निकले एक युवक को तेज रफ्तार ट्रक ने कुचल दिया, जिससे उसकी मौके पर ही मौत हो गई. मिली जानकारी के अनुसार युवक की
Read More

Comment here