ਦੇਸ਼ ਦੇ ਸਾਬਕਾ ਕ੍ਰਿਕਟਰ, ਕਪਤਾਨ ਅਤੇ ਮੌਜੂਦਾ ਸਮੇਂ ਭਾਰਤੀ ਕ੍ਰਿਕਟ ਕੰਟਰੋਲ ਬੋਰਡ(BCCI) ਦੇ President Saurav Ganguly ਨੂੰ ਦਿਲ ਦਾ ਦੌਰਾ ਪੈਣ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ 48 ਸਾਲ ਦੇ ਗਾਂਗੁਲੀ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਦੀ ਛਾਤੀ ਵਿੱਚ ਦਰਦ ਉਦੋਂ ਸ਼ੁਰੂ ਹੋਇਆ ਜਦੋਂ ਉਹ ਬੀਤੇ ਦਿਨ ਕਸਰਤ ਕਰ ਰਹੇ ਸਨ, ਸੂਤਰਾਂ ਅਨੁਸਾਰ ਉਨ੍ਹਾਂ ਨੂੰ ਘਰ ਵਿੱਚ ਬੇਚੈਨੀ ਅਤੇ ਛਾਤੀ ਵਿੱਚ ਦਰਦ ਸ਼ੁਰੂ ਹੋਇਆ। ਉਸ ਨੂੰ ਹਸਪਤਾਲ ਲਿਜਾਇਆ ਗਿਆ।
ਬੁਰੀ ਖ਼ਬਰ : ਦਿਲ ਦਾ ਦੌਰਾ ਪੈਣ ਕਾਰਨ ਹਸਪਤਾਲ ‘ਚ ਭਰਤੀ Saurav Ganguly
