Indian PoliticsNationNewsPunjab news

ਕਿਸਾਨੀ ਧਰਨਿਆਂ ਦਾ ਅੱਜ ਅਹਿਮ ਦਿਨ : ਕਿ ਮੀਟਿੰਗ ‘ਚ ਨਿਕਲੇਗਾ ਕੋਈ ਸਿੱਟਾ

ਕਿ ਮੀਟਿੰਗ 'ਚ ਨਿਕਲੇਗਾ ਕੋਈ ਸਿੱਟਾ

ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 40ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਹੱਡ ਠਾਰਵੀਂ ਠੰਢ ‘ਚ ਵੀ ਲੱਖਾਂ ਕਿਸਾਨ ਦਿੱਲੀ ਦੇ ਵੱਖ-ਵੱਖ ਬਾਰਡਰਾਂ ‘ਤੇ ਡਟੇ ਹੋਏ ਹਨ ਅਤੇ ਮੋਦੀ ਸਰਕਾਰ ਨੂੰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ ਅਤੇ ਅੱਜ ਕਿਸਾਨਾਂ ਅਤੇ ਸਰਕਾਰ ਦਰਮਿਆਨ 7ਵੇਂ ਗੇੜ ਦੀ ਮੀਟਿੰਗ ਹੈ ਅਤੇ ਸਵਾਲ ਇਹ ਉੱਠ ਰਿਹਾ ਹੈ ਕਿ ਕੀ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਅੱਜ ਦੀ ਮੀਟਿੰਗ ਵਿੱਚ ਕਿਸੇ ਠੋਸ ਹੱਲ ‘ਤੇ ਪਹੁੰਚਣਗੇ ਕਿ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਘੱਟੋ ਘੱਟ ਸਮਰਥਨ ਮੁੱਲ (MSP) ਦੇ ਕਾਨੂੰਨੀ ਕਰਨ ਬਾਰੇ ਵਿਚਾਰ ਵਟਾਂਦਰੇ ਕੀਤੇ ਜਾਣਗੇ।
ਕਿਸਾਨ ਆਗੂਆਂ ਨੇ ਕਿਹਾ ਹੈ ਕਿ ਹਾਲੇ ਵੀ ਤਿੰਨ ਕਾਨੂੰਨਾਂ ਖਿਲਾਫ਼ ਲੜਾਈ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ‘ਚ ਦਿੱਲੀ ਦੇ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜੇਕਰ ਅੱਜ ਹੋਣ ਵਾਲੀ ਬੈਠਕ ‘ਚ ਕੋਈ ਗੱਲ ਨਹੀਂ ਨਿਕਲਿਆ ਤਾਂ 6 ਜਨਵਰੀ ਨੂੰ ਟਰੈਕਟਰ ਰੈਲੀ ਕਰਾਂਗੇ। ਇਸ ਦੇ ਨਾਲ ਹੀ 6 ਜਨਵਰੀ ਨੂੰ ਕੇ.ਐਮ.ਪੀ ਹਾਈਵੇ ਬੰਦ ਹੋਵੇਗਾ।
Yogender Yadav ਨੇ ਕਿਹਾ ਕਿ 6 ਤੋਂ 20 ਦਸੰਬਰ ਤੱਕ ਪੂਰੇ ਦੇਸ਼ ‘ਚ ਜਾਗ੍ਰਿਤੀ ਮੁਹਿੰਮ ਚਲਾਈ ਜਾਵੇਗੀ ਅਤੇ 13 ਜਨਵਰੀ ਨੂੰ ਲੋਹੜੀ ਵਾਲੇ ਦਿਨ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। 18 ਜਨਵਰੀ ਨੂੰ ਮਹਿਲਾ ਕਿਸਾਨ ਦਿਵਸ ਮਨਾਇਆ ਜਾਵੇਗਾ।
ਕਿਸਾਨ ਆਗੂ Darshan Pal Singh ਨੇ ਕਿਹਾ ਕਿ 23 ਜਨਵਰੀ ਨੂੰ Sibhash CHander Boss ਦਾ ਜਨਮ ਦਿਨ ਹੈ ਅਤੇ ਉਸ ਦਿਨ Governer House ਤੱਕ March ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਹੈ, ਉਸ ਦਿਨ ਕਿਸਾਨ ਟਰੈਕਟਰਾਂ ‘ਤੇ ਤਿਰੰਗਾ ਲਾ ਕੇ ਪਰੇਡ ਕਰਨਗੇ। ਜਿੱਥੇ ਟਰੈਕਟਰ ਘੱਟ ਹੋਣਗੇ ,ਓਥੇ ਹੋਰ ਵਹੀਕਲਾਂ ਨਾਲ ਪਰੇਡ ਕੀਤੀ ਜਾਵੇਗੀ। ਇਸ ਨੂੰ ‘ਟਰੈਕਟਰ ਕਿਸਾਨ ਪਰੇਡ’ ਦਾ ਨਾਂ ਦਿੱਤਾ ਗਿਆ ਹੈ।

Comment here

Verified by MonsterInsights