ਵਿਸ਼ਵ ਭਰ ‘ਚ ਕੋਰੋਨਾ ਵਾਇਰਸ ਨੇ ਆਪਣਾ ਖੌਫ ਬਣਾਇਆ ਹੋਇਆ ਹੈ ਅਤੇ India ਵੀ ਇਸਤੋਂ ਅਛੂਤਾ ਨਹੀਂ ਹੈ ਪਰ ਭਾਰਤ ਅੰਦਰ ਕੋਰੋਨਾ ਵਾਇਰਸ ਤੋਂ ਬਾਅਦ ਹੁਣ Bird Flu ਦਾ ਖ਼ਤਰਾ ਵੀ ਮੰਡਰਾ ਰਿਹਾ ਹੈ। Himachal Pardesh, Madhya Pardesh ਅਤੇ Kerala ਵਿੱਚ ਬਰਡ ਫਲੂ ਦੀ ਪੁਸ਼ਟੀ ਹੋਈ ਹੈ। ਇਹ Bird ਫਲੂ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਵਿੱਚ ਵੀ ਦਸਤਕ ਦੇ ਚੁੱਕਿਆ ਹੈ , ਜਿਥੇ Pong Dam ਖੇਤਰ ਵਿੱਚ ਬਰਡ ਫਲੂ ਨੇ ਦਸਤਕ ਦੇ ਦਿੱਤੀ ਹੈ। ਡੈਮ ਖੇਤਰ ਵਿੱਚ ਪ੍ਰਵਾਸੀ ਪੰਛੀਆਂ ਦੀ ਮੌਤ ਤੋਂ ਬਾਅਦ ਜਾਂਚ ਲਈ ਭੇਜੇ ਗਏ ਸੈਂਪਲਾਂ ਦੀ ਰਿਪੋਰਟ ਵਿੱਚ Bird Flu ਦੀ ਪੁਸ਼ਟੀ ਹੋਈ ਹੈ।
ਇਸ ਨ੍ਹੂੰ ਵੇਖਦੇ ਹੋਏ ਕਾਂਗੜਾ ਜ਼ਿਲ੍ਹਾ ਪ੍ਰਸ਼ਾਸਨ ਨੇ ਦੇਹਰਾ, ਜਵਾਲੀ, ਇੰਦੌਰਾ ਅਤੇ ਫਤਿਹਪੁਰ ਸਬ-ਡਵੀਜਨਾਂ ਵਿੱਚ ਮੀਟ, ਮੱਛੀ ਅਤੇ ਪੋਲਟਰੀ ਉਤਪਾਦ ਵੇਚਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਾ ਦਿੱਤੀ ਹੈ। ਪੋਂਗ ਡੈਮ ਦੇ ਦਾਇਰੇ ਵਿੱਚ ਆਉਣ ਵਾਲੇ ਖੇਤਰ ਨੂੰ Alert Zone ਐਲਾਨ ਕਰ ਦਿੱਤਾ ਹੈ। Bird Flu ਨੂੰ ਫੈਲਣ ਤੋਂ ਰੋਕਣ ਲਈ 9 ਕਿਲੋਮੀਟਰ ਖੇਤਰ ਨੂੰ ਨਿਗਰਾਨੀ ਜ਼ੋਨ ਵਿੱਚ ਰੱਖਿਆ ਗਿਆ ਹੈ ਅਤੇ ਖੇਤਰ ‘ਚ ਸੈਰ-ਸਪਾਟਾ ‘ਤੇ ਵੀ ਰੋਕ ਲਗਾ ਦਿੱਤੀ ਗਈ ਹੈ।
ਇਹ ਜਾਣਕਾਰੀ ਕਾਂਗੜਾ ਦੇ ਡਿਪਟੀ ਕਮਿਸ਼ਨਰ ਰਾਕੇਸ਼ ਪ੍ਰਜਾਪਤੀ ਨੇ ਜੰਗਲੀ ਜੀਵ ਵਿਭਾਗ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਆਯੋਜਿਤ ਬੈਠਕ ਤੋਂ ਬਾਅਦ ਦਿੱਤੀ। ਜ਼ਿਕਰਯੋਗ ਹੈ ਕਿ ਰਾਜਸਥਾਨ ਅਤੇ ਗੁਜਰਾਤ ਵਿੱਚ ਅਨੇਕਾਂ ਪੰਛੀਆਂ ਦੀ ਮੌਤ ਹੋ ਗਈ ਸੀ ਅਤੇ ਪਿਛਲੇ ਕੁੱਝ ਦਿਨਾਂ ਵਿੱਚ ਹਿਮਾਚਲ ਵਿੱਚ 1700 ਅਤੇ MP ਵਿੱਚ 300 ਤੋਂ ਜ਼ਿਆਦਾ ਪੰਛੀਆਂ ਦੀ ਮੌਤ ਹੋਈ ਹੈ। ਉਥੇ ਹੀ, ਰਾਜਸਥਾਨ ਵਿੱਚ 250 ਅਤੇ ਗੁਜਰਾਤ ਵਿੱਚ 50 ਤੋਂ ਜ਼ਿਆਦਾ ਪੰਛੀਆਂ ਦੀ ਮੌਤ ਹੋ ਚੁੱਕੀ ਹੈ।
ਭਾਰਤ ਅੰਦਰ ਕੋਰੋਨਾ ਵਾਇਰਸ ਤੋਂ ਬਾਅਦ ਹੁਣ Bird Flu ਦਾ ਖ਼ਤਰਾ

Related tags :
Comment here