Modi Govt ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਰਹੱਦਾਂ ’ਤੇ ਡੇਰੇ ਲਾਈ ਬੈਠੇ ਦੇਸ਼ ਭਰ ਦੇ ਕਿਸਾਨਾਂ ਦਾ ਸੰਘਰਸ਼ ਦਿਨ-ਬ-ਦਿਨ ਤਿੱਖਾ ਹੁੰਦਾ ਜਾ ਰਿਹਾ ਹੈ ਅਤੇ ਅੱਜ ਕਿਸਾਨਾਂ ਦਾ ਅੰਦੋਲਨ 43ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ ਤੇ ਕੜਾਕੇ ਦੀ ਹੱਡ ਚੀਰਵੀਂ ਠੰਢ ‘ਚ ਵੀ ਲੱਖਾਂ ਕਿਸਾਨ Delhi ਦੇ ਵੱਖ-ਵੱਖ ਬਾਰਡਰਾਂ ‘ਤੇ ਡਟੇ ਹੋਏ ਹਨ ਅਤੇ 3 ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ।
ਅੱਜ ਤਕ ਦੀ ਵੱਡੀ ਖ਼ਬਰ ਇਹ ਹੈ ਕਿ ਕੇਂਦਰ ਦੀ Modi Govt ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਦਾ ਅਧਿਕਾਰ ਸੂਬਾ ਸਰਕਾਰਾਂ ‘ਤੇ ਛੱਡਣ ਲਈ ਵਿਚਾਰ ਕਰ ਰਹੀ ਹੈ। ਜਾਣਕਾਰੀ ਮੁਤਾਬਕ ਹੁਣ ਰਾਜ ਸਰਕਾਰਾਂ ਤੈਅ ਕਰਨ ਕਿ ਉਨ੍ਹਾਂ ਆਪਣੇ ਸੂਬੇ ‘ਚ ਖੇਤੀ ਕਾਨੂੰਨ ਲਾਗੂ ਕਰਨਾ ਹੈ ਜਾਂ ਨਹੀਂ। ਇਸ ਲਈ Modi Govt ਵਲੋਂ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਨੂੰ ਪੇਸ਼ਕਸ਼ ਭੇਜੀ ਗਈ ਹੈ।
ਕਿਹਾ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਵਲੋਂ ਧਾਰਮਿਕ ਆਗੂ ਬਾਬਾ ਲੱਖਾ ਸਿੰਘ ਹੱਥ ਕਿਸਾਨਾਂ ਨੂੰ ਸੱਦਾ ਭੇਜਿਆ ਹੈ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨਾਲ ਪੌਣੇ 2 ਘੰਟੇ ਮੀਟਿੰਗ ਕੀਤੀ ਅਤੇ ਫਿਰ ਸੱਦਾ ਭੇਜਿਆ ਹੈ ਜ਼ਿਕਰਯੋਗ ਹੈ ਕਿ ਕਿਸਾਨਾਂ ਅਤੇ ਕੇਂਦਰ ਵਿਚਾਲੇ 4 ਜਨਵਰੀ ਨੂੰ 7ਵੇਂ ਗੇੜ ਦੀ ਮੀਟਿੰਗ ਹੋਈ ਸੀ ਪਰ ਕੋਈ ਨਤੀਜਾ ਨਹੀਂ ਨਿਕਲਿਆ। ਹੁਣ 8 ਜਨਵਰੀ ਨੂੰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਮੁੱਖ ਮੰਗਾਂ ਨੂੰ ਲੈ ਕੇ ਚਰਚਾ ਹੋਵੇਗੀ ਅਤੇ 8 ਜਨਵਰੀ ਨੂੰ ਇਹ ਸਾਫ ਹੋਵੇਗਾ ਕਿ ਇਹ ਕਿਸਾਨੀ ਸੰਘਰਸ਼ ਖਤਮ ਹੋਵੇਗਾ ਯਾਂ ਹੋਰ ਅੱਗੇ ਚੱਲੇਗਾ
ਖੇਤੀ ਕਾਨੂੰਨਾਂ ਤੇ ਨਰਮ ਹੋਈ Modi Govt. : ਕਿਸਾਨਾਂ ਲਈ ਆਈ ਵੱਡੀ ਖੁਸ਼ਖਬਰੀ

Related tags :
Comment here