Congresss ਦੇ ਸਾਬਕਾ ਪ੍ਰਧਾਨ Rahul Gandhi ਮੌਕਾ ਮਿਲਦਿਆਂ ਹੀ PM Modi ‘ਤੇ ਨਿਸ਼ਾਨਾ ਸਾਧਦੇ ਨਜ਼ਰ ਆਉਂਦੇ ਰਹਿੰਦੇ ਹਨ ਅਤੇ ਹੁਣ ਇਕ ਵਾਰ ਫੇਰ ਤੋਂ ਉਹਨਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦਿੱਲੀ ‘ਚ ਚਲ ਰਿਹਾ ਕਿਸਾਨੀ ਅੰਦੋਲਨ ਪੂਰੇ ਦੇਸ਼ ਅਤੇ ਦੁਨੀਆ’ਚ ਭਖਿਆ ਹੋਇਆ ਮੁੱਦਾ ਬਣਿਆ ਹੋਇਆ ਹੈ ਅਤੇ ਦੇਸ਼ ਦੀ ਮੋਦੀ ਸਰਕਾਰ ਨੂੰ ਕਿਸਾਨਾਂ ਦੀਆਂ ਮੰਗ ਮਨਦਿਆਂ ਹੋਇਆ ਇਸ ਅੰਦੋਲਨ ਨੂੰ ਜਲਦ ਤੋਂ ਜਲਦ ਖਤਮ ਕਰਨਾ ਚਾਹੀਦਾ ਹੈ,
Rahul Gandhi ਨੇ Tweet ਕਰਦਿਆਂ ਲਿਖਿਆ ਕਿ ,”ਸ਼ਾਂਤੀਪੂਰਨ ਅੰਦੋਲਨ ਲੋਕਤੰਤਰ ਦਾ ਇਕ ਅਭਿੰਨ ਹਿੱਸਾ ਹੁੰਦਾ ਹੈ, ਉਨ੍ਹਾਂ ਕਿਹਾ ਕਿ ਜੋ ਅੰਦੋਲਨ ਕਰ ਰਹੇ ਹਨ ਉਹ ਕਿਸਾਨ ਸਾਡੇ ਭਰਾ-ਭੈਣ ਜੋ ਅੰਦੋਲਨ ਹਨ ਅਤੇ ਏਸਕਿਸਾਨ ਅੰਦੋਲਨ ਨੂੰ ਦੇਸ਼ ਭਰ ਤੋਂ ਸਮਰਥਨ ਮਿਲ ਰਿਹਾ ਹੈ। ਤੁਸੀਂ ਵੀ ਉਨ੍ਹਾਂ ਦੇ ਸਮਰਥਨ ‘ਚ ਆਪਣੀ ਆਵਾਜ਼ ਜੋੜ ਕੇ ਇਸ ਸੰਘਰਸ਼ ਨੂੰ ਬੁਲੰਦ ਕਰੋ ਤਾਂ ਤਿੰਨੋ ਖੇਤੀ ਕਾਨੂੰਨ ਖ਼ਤਮ ਹੋਣ ਅਤੇ ਕਿਸਾਨਾਂ ਨੂੰ ਰਾਹਤ ਮਿਲੇ
Rahul Gandhi ਨੇ ਕਿਹਾ ਕਿ ਕੇਂਦਰ ਸਰਕਾਰ ਦੀ ਉਦਾਸੀਨਤਾ ਅਤੇ ਹੰਕਾਰ ਕਾਰਨ ਕਿਸਾਨ ਅੰਦੋਲਨ ਦੌਰਾਨ 60 ਤੋਂ ਵੱਧ ਕਿਸਾਨਾਂ ਦੀ ਜਾਨ ਜਾ ਚੁਕੀ ਹੈ ਅਤੇ ਦੇਸ਼ ਦੀ ਮੋਦੀ ਸਰਕਾਰ ਕਿਸਾਨਾਂ ਦੇ ਹੰਝੂ ਪੂੰਝਣ ਦੀ ਬਜਾਏ ਉਨ੍ਹਾਂ ਤੇ ਹੰਝੂ ਗੈਸ ਦੇ ਗੋਲ਼ੇ ਸੁੱਟ ਰਹੀ ਹੈ।” ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਇਸ ਤਰ੍ਹਾਂ ਦੀ ਬੇਰਹਿਮੀ ਮਿਲੀਭੁਗਤ ਵਾਲੇ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਨੂੰ ਉਤਸ਼ਾਹ ਦੇਣ ਲਈ ਹੈ।
Comment here