ਜ਼ਿਲ੍ਹਾ ਬਰਨਾਲਾ ਦੇ ਪਿੰਡ ਧਨੌਲਾ ਦੇ 45 ਸਾਲਾਂ ਕਿਸਾਨ ਨਿਰਮਲ ਸਿੰਘ ਵਲੋਂ Delhi ਕਿਸਾਨੀ ਧਰਨੇ ਤੋਂ ਘਰ ਪਰਤਦਿਆਂ ਖੁਦਕੁਸ਼ੀ ਕਰ ਲੈਣ ਦੀ ਖ਼ਬਰ ਸਾਹਮਣੇ ਆਈ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਕਿਸਾਨ ਨਿਰਮਲ ਸਿੰਘ ਭਾਰਤੀ ਕਿਸਾਨ ਯੂਨੀਅਨ ਡਕੌਦਾ ਦਾ ਮੈਂਬਰ ਸੀ ਅਤੇ ਦਿੱਲੀ ਧਰਨੇ ਲਈ ਪਿਛਲੇ 15 ਦਿਨਾਂ ਤੋਂ ਪਿੰਡ ਤੋਂ ਰਾਸ਼ਨ ਲੈ ਕੇ ਜਾਣ ਦੀ ਡਿਊਟੀ ਨਿਭਾ ਰਿਹਾ ਸੀ। ਉਸ ਨੇ ਬੀਤੀ ਰਾਤ ਦਿੱਲੀ ਧਰਨੇ ਤੋਂ ਵਾਪਿਸ ਆਪਣੇ ਘਰ ਆ ਕੇ ਆਤਮ ਹਤਿਆ ਕਰ ਲਈ। ਮ੍ਰਿਤਕ ਕਿਸਾਨ ਦੀ ਪਤਨੀ ਸਮੇਤ ਦੋ ਬੱਚੇ ਇਕ ਲੜਕਾ ਅਤੇ ਇਕ ਲੜਕੀ ਹੈ। ਭਾਰਤੀ ਕਿਸਾਨ ਯੂਨੀਅਨ ਡਕੌਦਾ ਇਕਾਈ ਧਨੌਲਾ ਦੇ ਆਗੂ ਗੁਰਜੰਟ ਸਿੰਘ, ਬਲਦੇਵ ਸਿੰਘ, ਬਲਾਕ ਪ੍ਰਧਾਨ ਕੁਲਦੀਪ ਸਿੰਘ ਧੌਲਾ ਆਦਿ ਨੇ ਸਰਕਾਰ ਤੋਂ ਮ੍ਰਿਤਕ ਦੇ ਪਰਿਵਾਰ ਲਈ ਮੁਆਵਜ਼ੇ ਅਤੇ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ਼ ਕਰਨ ਦੀ ਮੰਗ ਕੀਤੀ ਹੈ
ਇੱਕ ਹੋਰ ਕਿਸਾਨ ਚੜ੍ਹਿਆ ਅੰਦੋਲਨ ਦੀ ਭੇਂਟ : ਦਿੱਲੀ ਧਰਨੇ ਤੋਂ ਪਰਤਦਿਆਂ ਕੀਤੀ ਖੁਦਕੁਸ਼ੀ
