ਜ਼ਿਲ੍ਹਾ ਬਰਨਾਲਾ ਦੇ ਪਿੰਡ ਧਨੌਲਾ ਦੇ 45 ਸਾਲਾਂ ਕਿਸਾਨ ਨਿਰਮਲ ਸਿੰਘ ਵਲੋਂ Delhi ਕਿਸਾਨੀ ਧਰਨੇ ਤੋਂ ਘਰ ਪਰਤਦਿਆਂ ਖੁਦਕੁਸ਼ੀ ਕਰ ਲੈਣ ਦੀ ਖ਼ਬਰ ਸਾਹਮਣੇ ਆਈ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਕਿਸਾਨ ਨਿਰਮਲ ਸਿੰਘ ਭਾਰਤੀ ਕਿਸਾਨ ਯੂਨੀਅਨ ਡਕੌਦਾ ਦਾ ਮੈਂਬਰ ਸੀ ਅਤੇ ਦਿੱਲੀ ਧਰਨੇ ਲਈ ਪਿਛਲੇ 15 ਦਿਨਾਂ ਤੋਂ ਪਿੰਡ ਤੋਂ ਰਾਸ਼ਨ ਲੈ ਕੇ ਜਾਣ ਦੀ ਡਿਊਟੀ ਨਿਭਾ ਰਿਹਾ ਸੀ। ਉਸ ਨੇ ਬੀਤੀ ਰਾਤ ਦਿੱਲੀ ਧਰਨੇ ਤੋਂ ਵਾਪਿਸ ਆਪਣੇ ਘਰ ਆ ਕੇ ਆਤਮ ਹਤਿਆ ਕਰ ਲਈ। ਮ੍ਰਿਤਕ ਕਿਸਾਨ ਦੀ ਪਤਨੀ ਸਮੇਤ ਦੋ ਬੱਚੇ ਇਕ ਲੜਕਾ ਅਤੇ ਇਕ ਲੜਕੀ ਹੈ। ਭਾਰਤੀ ਕਿਸਾਨ ਯੂਨੀਅਨ ਡਕੌਦਾ ਇਕਾਈ ਧਨੌਲਾ ਦੇ ਆਗੂ ਗੁਰਜੰਟ ਸਿੰਘ, ਬਲਦੇਵ ਸਿੰਘ, ਬਲਾਕ ਪ੍ਰਧਾਨ ਕੁਲਦੀਪ ਸਿੰਘ ਧੌਲਾ ਆਦਿ ਨੇ ਸਰਕਾਰ ਤੋਂ ਮ੍ਰਿਤਕ ਦੇ ਪਰਿਵਾਰ ਲਈ ਮੁਆਵਜ਼ੇ ਅਤੇ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ਼ ਕਰਨ ਦੀ ਮੰਗ ਕੀਤੀ ਹੈ
ਇੱਕ ਹੋਰ ਕਿਸਾਨ ਚੜ੍ਹਿਆ ਅੰਦੋਲਨ ਦੀ ਭੇਂਟ : ਦਿੱਲੀ ਧਰਨੇ ਤੋਂ ਪਰਤਦਿਆਂ ਕੀਤੀ ਖੁਦਕੁਸ਼ੀ
January 11, 20210

Related tags :
Delhi Dharne Delhi Kian Death Delhi Kisan Death Kisan Death
Related Articles
December 2, 20220
3 girls stuck on the 11th floor of the lift in Ghaziabad, pulled out after 24 minutes
3 girls were stuck in the lift of Asotech Next Society in Ghaziabad for about 24 minutes. The lift was coming down from the 20th floor and got stuck on the 11th floor. The three girls kept screaming a
Read More
July 6, 20220
ਮਹਿੰਗਾਈ ਦਾ ਵੱਡਾ ਝਟਕਾ, ਘਰੇਲੂ ਗੈਸ ਸਿਲੰਡਰ ਦੇ ਰੇਟ 50 ਰੁ. ਵਧੇ, ਹੁਣ ਦੇਣੇ ਪਊ ਇੰਨੇ ਰੁਪਏ
ਦੇਸ਼ ਦੇ ਲੋਕ ਪਹਿਲਾਂ ਹੀ ਵਧਦੀ ਮਹਿੰਗਾਈ ਦੀ ਮਾਰ ਝੱਲ ਰਹੇ ਹਨ ਤੇ ਦੂਰ-ਦੂਰ ਤੱਕ ਇਸ ਮਹਿੰਗਾਈ ਦੀ ਮਾਰ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਜ਼ਰ ਨਹੀਂ ਆ ਰਹੀ। ਇਸ ਦੌਰਾਨ ਗੈਸ ਕੰਪਨੀਆਂ ਨੇ ਦੇਸ਼ ਨੂੰ ਮਹਿੰਗਾਈ ਦਾ ਇੱਕ ਹੋਰ ਵੱਡਾ ਝਟਕਾ ਦਿੱਤਾ ਹੈ।
Read More
July 18, 20240
ਚੰਡੀਗੜ੍ਹ ਤੋਂ ਬਾਅਦ ਹੁਣ ਜਲੰਧਰ ਪੁਲਿਸ ਵੀ ਕੱਟੇਗੀ ਈ-ਚਲਾਨ ! ਵਾਹਨ ਚਲਾਉਣ ਵਾਲੇ ਹੋ ਜਾਣ ਸਾਵਧਾਨ…..
ਜਲੰਧਰ ਦੇ ਪੀ.ਪੀ.ਆਰ ਬਾਜ਼ਾਰ 'ਚ ਥਾਣਾ 7 ਦੀ ਪੁਲਸ ਦੀ ਸ਼ਰੇਆਮ ਗੁੰਡਾਗਰਦੀ ਦੇਖਣ ਨੂੰ ਮਿਲੀ ਹੈ। ਜਿੱਥੇ ਏ.ਐਸ.ਆਈ 'ਤੇ ਦੇਰ ਰਾਤ ਦੁਕਾਨ 'ਤੇ ਆਉਣ ਅਤੇ ਦੁਕਾਨਦਾਰ ਵੱਲੋਂ ਖਾਣਾ ਨਾ ਦੇਣ 'ਤੇ ਕਰਮਚਾਰੀ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਗਿਆ | ਇ
Read More
Comment here