26 ਜਨਵਰੀ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੇ ਟਰੈਕਟਰ ਮਾਰਚ ਨੂੰ ਰੋਕਣ ਲਈ ਕੇਂਦਰ ਨੇ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਖਲ ਕਰ ਦਿੱਤੀ ਹੈ। Delhi Police ਰਾਹੀਂ ਦਾਖਲ ਕੀਤੀ ਗਈ ਅਰਜ਼ੀ ਵਿੱਚ ਕੇਂਦਰ ਸਰਕਾਰ ਨੇ ਕਿਹਾ ਹੈ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਹੋਣ ਵਾਲੀ ਪਰੇਡ ’ਚ ਅੜਿੱਕਾ ਪਾਉਣ ਲਈ ਕਿਸਾਨਾਂ ਨੇ ਇਹ ਯੋਜਨਾ ਬਣਾਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਟਰੈਕਟਰ ਮਾਰਚ ਨਾਲ ਅਮਨ-ਅਮਾਨ ਦੀ ਹਾਲਤ ਵਿੱਚ ਮੁਸ਼ਕਿਲ ਆ ਸਕਦੀ ਹੈ। ਦਾਖਲ ਅਰਜ਼ੀ ਵਿੱਚ ਕਿਹਾ ਗਿਆ ਹੈ ਕਿ ਪ੍ਰਦਰਸ਼ਨ ਕਰਨ ਦੇ ਅਧਿਕਾਰ ਤਹਿਤ ਦੇਸ਼ ਨੂੰ ਡੂੰਘੇ ਪੱਧਰ ’ਤੇ ਢਾਹ ਲਾਉਣ ਦੀ ਭਾਵਨਾ ਨਹੀਂ ਹੋਣੀ ਚਾਹੀਦੀ। ਉਨ੍ਹਾਂ ਸੁਪਰੀਮ ਕੋਰਟ ਨੂੰ ਕਿਹਾ ਹੈ ਕਿ ਕੌਮੀ ਰਾਜਧਾਨੀ ਖੇਤਰ ਵਿੱਚ ਟਰੈਕਟਰ-ਟਰਾਲੀਆਂ ਜਾਂ ਹੋਰ ਵਾਹਨਾਂ ਰਾਹੀਂ ਮਾਰਚ ਕਰਨ ਤੋਂ ਰੋਕਣ ਦੇ ਹੁਕਮ ਦਿੱਤੇ ਜਾਣ