ਸਨਅਤੀ ਸ਼ਹਿਰ ਦੇ ਬੁੱਢੇ ਨਾਲੇ ਨੂੰ ਸਾਫ਼ ਕਰਨ ਲਈ 12 ਜਨਵਰੀ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 650 ਕਰੋੜ ਰੁਪਏ ਦੇ ਨਵੇਂ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣਗੇ। ਇਸ ਤੋਂ ਪਹਿਲਾਂ ਹੀ ਅੱਜ ਲੁਧਿਆਣਾ ਦੇ ਬਹਾਦੁਰਕੇ ਟੈਕਸਟਾਈਲ ਐਂਡ ਨਿੱਟਵੀਅਰ ਐਸੋਸੀਏਸ਼ਨ ਪ੍ਰਧਾਨ ਤਰੁਣ ਜੈਨ ਬਾਵਾ ਨੇ ਮੁੱਖ ਮੰਤਰੀ ਨੂੰ ਈਮੇਲ ਰਾਹੀਂ ਇਸ ਯੋਜਨਾ ਦਾ ਨੀਂਹ ਪੱਥਰ ਨਾ ਰੱਖਣ ਦੀ ਸਲਾਹ ਦਿੱਤੀ ਹੈ। ਸਨਅਤਕਾਰ ਬਾਵਾ ਦਾ ਕਹਿਣਾ ਹੈ ਕਿ 650 ਕਰੋੜ ਰੁਪਏ ਖ਼ਰਚ ਹੋਣ ਤੋਂ ਬਾਅਦ ਵੀ ਬੁੱਢਾ ਦਰਿਆ ਸਾਫ਼ ਨਹੀਂ ਹੋਵੇਗਾ। ਇਸ ਲਈ ਤਿਆਰ ਕੀਤੀ ਅਧਿਕਾਰੀਆਂ ਦੀ ਰਿਪੋਰਟ ਸਹੀ ਨਹੀਂ ਹੈ।
ਰਿਪੋਰਟ ਮੁਤਾਬਿਕ ਮੁੱਖ ਮੰਤਰੀ ਪੰਜਾਬ ਵਲੋਂ ਵੀ ਆਪਣਾ ਅੱਜ ਦਾ ਲੁਧਿਆਣਾ ਦੌਰਾ ਕੈਂਸਲ ਕਰ ਦਿੱਤਾ ਗਿਆ ਹੈ