ਮੋਦੀ ਸਰਕਾਰ ਵਲੋਂ ਬਣਾਏ ਗਏ ਖੇਤੀ ਕਾਨੂੰਨਾਂ ਦੇ ਮਾਮਲੇ ’ਤੇ ਦੇਸ਼ ਭਰ ਦੇ ਕਿਸਾਨਾਂ ਦੇ ਵਿਰੋਧ ਕਾਰਨ ਪੈਦਾ ਹੋਏ ਹਾਲਾਤ ਬਾਰੇ ਸੁਪਰੀਮ ਕੋਰਟ ਵਿੱਚ ਅੱਜ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ’ਤੇ ਅਗਲੇ ਹੁਕਮਾਂ ਤੱਕ ਪਾਬੰਦੀ ਲਗਾ ਦਿੱਤੀ ਹੈ ਤੇ ਨਾਲ ਹੀ ਇਕ ਕਮੇਟੀ ਵੀ ਬਣਾ ਦਿੱਤੀ ਗਈ ਹੈ। ਸੁਪਰੀਮ ਕੋਰਟ ਵਲੋਂ ਬਣਾਈ ਕਮੇਟੀ ਵਿੱਚ ਹਰਸਿਮਰਤ ਮਾਨ, ਪ੍ਰਮੋਦ ਜੋਸ਼ੀ ਤੇ ਅਸ਼ੋਕ ਗੁਲਾਟੀ ਤੇ ਅਨਿਲ ਧਨਵਤ ਸ਼ਾਮਲ ਹਨ ਅਤੇ ਸੁਪਰੀਮ ਕੋਰਟ ਨੇ ਸਾਫ ਕਿਹਾ ਕਿ ਕਿਸਾਨਾਂ ਜਥੇਬੰਦੀਆਂ ਨੂੰ ਕਮੇਟੀ ਕੋਲ ਗਲਬਾਤ ਲਈ ਆਉਣਾ ਹੀ ਹੋਵੇਗਾ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਸਮੱਸਿਆ ਦੇ ਹੱਲ ਲਈ ਉਸ ਕੋਲ ਕਾਨੂੰਨ ਨੂੰ ਮੁਲਤਵੀ ਕਰਨ ਦਾ ਅਧਿਕਾਰ ਹੈ। ਇਸ ਦੇ ਨਾਲ ਹੀ ਸਰਵਉੱਚ ਅਦਾਲਤ ਨੇ ਕਿਹਾ ਸੀ ਕਿ ਉਹ ਕਮੇਟੀ ਬਣਾਏਗੀ ਤੇ ਇਹ ਕਮੇਟੀ ਆਪਣੇ ਲਈ ਬਣਾਏਗੀ। ਇਸ ਕਮੇਟੀ ਨੂੰ ਬਣਾਉਣ ਤੋਂ ਉਸ ਨੂੰ ਕੋਈ ਨਹੀਂ ਰੋਕ ਸਕਦਾ। ਇਸ ਕਮੇਟੀ ਵਿੱਚ ਸਾਹਮਣੇ ਕੋਈ ਵੀ ਜਾ ਸਕਦਾ ਹੈ। ਚੀਫ ਜਸਟਿਸ ਐੱਸਏ ਬੋਬਡੇ ਨੇ ਕਿਹਾ ਕਿ ਕਮੇਟੀ ਸਰਵਉੱਚ ਅਦਾਲਤ ਨੂੰ ਦੱਸੇਗੀ ਕਿ ਕਾਨੂੰਨਾਂ ਵਿਚਲੀਆਂ ਕਿਹੜੀਆਂ ਮੱਦਾਂ ਨੂੰ ਹਟਾਇਆ ਜਾਣਾ ਚਾਹੀਦਾ ਹੈ। ਅਦਾਲਤ ਮਾਮਲੇ ਦੀ ਜ਼ਮੀਨੀ ਹਕੀਕਤ ਜਾਣਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਅਦਾਲਤ ਚਾਹੁੰਦੀ ਹੈ ਸਮੱਸਿਆ ਸੁਚੱਜੇ ਢੰਗ ਨਾਲ ਹੱਲ ਹੋਵੇ। ਅਦਾਲਤ ਨੇ ਕਿਸਾਨ ਜਥੇਬੰਦੀਆਂ ਨੂੰ ਕਿਹਾ ਕਿ ਉਹ ਮਾਮਲੇ ਹੱਲ ਲਈ ਕਮੇਟੀ ਨੂੰ ਸਹਿਯੋਗ ਦੇਣ। ਸਰਵਉੱਚ ਅਦਾਲਤ ਨੇ ਕਿਹਾ ਕਿ ਜਦੋਂ ਕਿਸਾਨ ਸਰਕਾਰ ਕੋਲ ਗੱਲ ਕਰਨ ਲਈ ਜਾ ਸਕਦੇ ਹਨ ਤਾਂ ਕਮੇਟੀ ਕੋਲ ਜਾਣ ਵਿੱਚ ਕੀ ਇਤਰਾਜ਼ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਉਹ ਜਨਤਾ ਦੀ ਜ਼ਿੰਦਗੀ ਤੇ ਸੰਪਤੀ ਬਾਰੇ ਬਹੁਤ ਚਿੰਤਤ ਹੈ। ਜ਼ਿਕਰਯੋਗ ਹੈ ਕਿ ਅੱਜ ਸੁਣਵਾਈ ਮੌਕੇ ਕਿਸਾਨਾਂ ਵੱਲੋਂ ਕੋਈ ਵੀ ਵਕੀਲ ਪੇਸ਼ ਨਹੀਂ ਹੋਇਆ।
ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ’ਤੇ ਅਗਲੇ ਹੁਕਮਾਂ ਤੱਕ ਲਗਾਈ ਰੋਕ
January 12, 20210

Related Articles
September 24, 20210
ਫਤਿਹਗੜ੍ਹ ਸਾਹਿਬ ਦੇ SDM ਨੇ ਸਰਕਾਰੀ ਦਫਤਰਾਂ ਦਾ ਕੀਤਾ ਨਿਰੀਖਣ, 11 ਮੁਲਾਜ਼ਮ ਮਿਲੇ ਗੈਰ-ਹਾਜ਼ਰ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੇ ਸਾਰੇ ਕਰਮਚਾਰੀਆਂ ਨੂੰ ਸਵੇਰੇ 9 ਵਜੇ ਡਿਊਟੀ ‘ਤੇ ਆਉਣ ਦੇ ਆਦੇਸ਼ ਦਿੱਤੇ ਹਨ। ਚਾਰ ਦਿਨਾਂ ਬਾਅਦ ਵੀ, ਜ਼ਿਆਦਾਤਰ ਕਰਮਚਾਰੀ ਦੇਰ ਨਾਲ ਆਉਣ ਦੀ ਆਪਣੀ ਪੁਰਾਣੀ ਆਦਤ ਨੂੰ ਨਹੀਂ ਛੱਡ ਰਹੇ ਹਨ। ਸ਼ੁੱਕਰਵਾਰ
Read More
February 28, 20250
ਕਿਸਾਨਾਂ ਵੱਲੋਂ ‘ਹੋਪ ਇਮੀਗ੍ਰੇਸ਼ਨ’ ਦੇ ਟ੍ਰੈਵਲ ਏਜੰਟ ਦਫ਼ਤਰ ਦੇ ਬਾਹਰ ਧਰਨਾ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਪੰਜਾਬ ਦੇ ਜਲੰਧਰ ਦੇ ਗੜ੍ਹਾ ਰੋਡ 'ਤੇ ਸਥਿਤ ਹੋਪ ਇਮੀਗ੍ਰੇਸ਼ਨ ਦੇ ਬਾਹਰ ਇੱਕ ਵਿਰੋਧ ਪ੍ਰਦਰਸ਼ਨ ਕੀਤਾ। ਕਿਸਾਨ ਯੂਨੀਅਨ ਦੇ ਮੁਖੀ ਜਗਸੀਰ ਸਿੰਘ, ਜੋ ਕਿ ਵਿਰੋਧ ਪ੍ਰਦਰਸ਼ਨ ਵਿੱਚ ਆਏ ਸਨ, ਨੇ ਡਾਇਰੈਕਟਰ ਪ੍ਰਦੀਪ
Read More
April 2, 20240
पंजाब-हरियाणा में फिर बदलेगा मौसम, तेज हवाओं के साथ बारिश के आसार
पंजाब के मौसम को लेकर अहम खबर सामने आ रही है. मौसम विभाग के मुताबिक जल्द ही पंजाब में एक नया पश्चिमी विक्षोभ सक्रिय होने वाला है. दरअसल, मौसम विभाग ने 5 अप्रैल तक पंजाब, हरियाणा, चंडीगढ़ जैसे कई राज्य
Read More

Comment here