ਮੋਦੀ ਸਰਕਾਰ ਵਲੋਂ ਬਣਾਏ ਗਏ ਖੇਤੀ ਕਾਨੂੰਨਾਂ ਦੇ ਮਾਮਲੇ ’ਤੇ ਦੇਸ਼ ਭਰ ਦੇ ਕਿਸਾਨਾਂ ਦੇ ਵਿਰੋਧ ਕਾਰਨ ਪੈਦਾ ਹੋਏ ਹਾਲਾਤ ਬਾਰੇ ਸੁਪਰੀਮ ਕੋਰਟ ਵਿੱਚ ਅੱਜ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ’ਤੇ ਅਗਲੇ ਹੁਕਮਾਂ ਤੱਕ ਪਾਬੰਦੀ ਲਗਾ ਦਿੱਤੀ ਹੈ ਤੇ ਨਾਲ ਹੀ ਇਕ ਕਮੇਟੀ ਵੀ ਬਣਾ ਦਿੱਤੀ ਗਈ ਹੈ। ਸੁਪਰੀਮ ਕੋਰਟ ਵਲੋਂ ਬਣਾਈ ਕਮੇਟੀ ਵਿੱਚ ਹਰਸਿਮਰਤ ਮਾਨ, ਪ੍ਰਮੋਦ ਜੋਸ਼ੀ ਤੇ ਅਸ਼ੋਕ ਗੁਲਾਟੀ ਤੇ ਅਨਿਲ ਧਨਵਤ ਸ਼ਾਮਲ ਹਨ ਅਤੇ ਸੁਪਰੀਮ ਕੋਰਟ ਨੇ ਸਾਫ ਕਿਹਾ ਕਿ ਕਿਸਾਨਾਂ ਜਥੇਬੰਦੀਆਂ ਨੂੰ ਕਮੇਟੀ ਕੋਲ ਗਲਬਾਤ ਲਈ ਆਉਣਾ ਹੀ ਹੋਵੇਗਾ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਸਮੱਸਿਆ ਦੇ ਹੱਲ ਲਈ ਉਸ ਕੋਲ ਕਾਨੂੰਨ ਨੂੰ ਮੁਲਤਵੀ ਕਰਨ ਦਾ ਅਧਿਕਾਰ ਹੈ। ਇਸ ਦੇ ਨਾਲ ਹੀ ਸਰਵਉੱਚ ਅਦਾਲਤ ਨੇ ਕਿਹਾ ਸੀ ਕਿ ਉਹ ਕਮੇਟੀ ਬਣਾਏਗੀ ਤੇ ਇਹ ਕਮੇਟੀ ਆਪਣੇ ਲਈ ਬਣਾਏਗੀ। ਇਸ ਕਮੇਟੀ ਨੂੰ ਬਣਾਉਣ ਤੋਂ ਉਸ ਨੂੰ ਕੋਈ ਨਹੀਂ ਰੋਕ ਸਕਦਾ। ਇਸ ਕਮੇਟੀ ਵਿੱਚ ਸਾਹਮਣੇ ਕੋਈ ਵੀ ਜਾ ਸਕਦਾ ਹੈ। ਚੀਫ ਜਸਟਿਸ ਐੱਸਏ ਬੋਬਡੇ ਨੇ ਕਿਹਾ ਕਿ ਕਮੇਟੀ ਸਰਵਉੱਚ ਅਦਾਲਤ ਨੂੰ ਦੱਸੇਗੀ ਕਿ ਕਾਨੂੰਨਾਂ ਵਿਚਲੀਆਂ ਕਿਹੜੀਆਂ ਮੱਦਾਂ ਨੂੰ ਹਟਾਇਆ ਜਾਣਾ ਚਾਹੀਦਾ ਹੈ। ਅਦਾਲਤ ਮਾਮਲੇ ਦੀ ਜ਼ਮੀਨੀ ਹਕੀਕਤ ਜਾਣਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਅਦਾਲਤ ਚਾਹੁੰਦੀ ਹੈ ਸਮੱਸਿਆ ਸੁਚੱਜੇ ਢੰਗ ਨਾਲ ਹੱਲ ਹੋਵੇ। ਅਦਾਲਤ ਨੇ ਕਿਸਾਨ ਜਥੇਬੰਦੀਆਂ ਨੂੰ ਕਿਹਾ ਕਿ ਉਹ ਮਾਮਲੇ ਹੱਲ ਲਈ ਕਮੇਟੀ ਨੂੰ ਸਹਿਯੋਗ ਦੇਣ। ਸਰਵਉੱਚ ਅਦਾਲਤ ਨੇ ਕਿਹਾ ਕਿ ਜਦੋਂ ਕਿਸਾਨ ਸਰਕਾਰ ਕੋਲ ਗੱਲ ਕਰਨ ਲਈ ਜਾ ਸਕਦੇ ਹਨ ਤਾਂ ਕਮੇਟੀ ਕੋਲ ਜਾਣ ਵਿੱਚ ਕੀ ਇਤਰਾਜ਼ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਉਹ ਜਨਤਾ ਦੀ ਜ਼ਿੰਦਗੀ ਤੇ ਸੰਪਤੀ ਬਾਰੇ ਬਹੁਤ ਚਿੰਤਤ ਹੈ। ਜ਼ਿਕਰਯੋਗ ਹੈ ਕਿ ਅੱਜ ਸੁਣਵਾਈ ਮੌਕੇ ਕਿਸਾਨਾਂ ਵੱਲੋਂ ਕੋਈ ਵੀ ਵਕੀਲ ਪੇਸ਼ ਨਹੀਂ ਹੋਇਆ।
ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ’ਤੇ ਅਗਲੇ ਹੁਕਮਾਂ ਤੱਕ ਲਗਾਈ ਰੋਕ
January 12, 20210

Related Articles
July 9, 20210
ਮੰਗਾਂ ਪੂਰੀਆਂ ਨਾ ਹੋਣ ‘ਤੇ ਭੜਕੇ ਮੁਲਾਜ਼ਮ, ਕਲਮਛੋੜ ਹੜਤਾਲ ਲਗਾਤਾਰ ਦੂਜੇ ਦਿਨ ਵੀ ਜਾਰੀ
ਯੂ.ਟੀ. ਮੁਲਾਜਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ਤਹਿਤ ‘ਪੈੱਨ ਡਾਉਨ, ਟੂਲ ਡਾਊਨ’ ਹੜਤਾਲ ਦੇ ਦੂਜੇ ਦਿਨ ਪਟਿਆਲਾ ਜਿਲ੍ਹੇ ਦੇ ਮੁਲਾਜ਼ਮਾਂ ਵੱਲੋਂ ਹੜਤਾਲ ਕਰਨ ਉਪਰੰਤ ਸਥਾਨਕ ਬੱਸ ਅੱਡੇ ਦੇ ਸਾਹਮਣੇ ਰੈਲੀ ਕਰਨ ਉਪਰੰਤ ਚੱਕਾ ਜਾਮ ਕੀਤਾ ਗਿਆ। ਜਿਕ
Read More
September 30, 20210
ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ CM ਚੰਨੀ ਨੇ ਸੋਮਵਾਰ ਨੂੰ ਸੱਦੀ ਕੈਬਨਿਟ ਦੀ ਅਗਲੀ ਮੀਟਿੰਗ
ਪੰਜਾਬ ਕਾਂਗਰਸ ਵਿੱਚ ਚੱਲ ਰਹੇ ਕਾਟੋ-ਕਲੇਸ਼ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੈਬਨਿਟ ਦੀ ਮੀਟਿੰਗ ਸੋਮਵਾਰ ਨੂੰ ਮੁੜ ਸੱਦੀ ਹੈ। ਇਹ ਮੀਟਿੰਗ 4 ਅਕਤੂਬਰ ਨੂੰ 11 ਵਜੇ ਹੋਵੇਗੀ। ਇਹ ਬੈਠਕ ਚੰਡੀਗੜ੍ਹ ਵਿੱਚ ਪੰਜਾਬ ਸਿਵਲ ਸਕੱਤਰੇਤ ਵਿੱਚ ਹੋ
Read More
October 8, 20220
ਮਾਨ ਸਰਕਾਰ ਦਾ ਵੱਡਾ ਫੈਸਲਾ, ਠੇਕੇ ‘ਤੇ ਕੰਮ ਕਰ ਰਹੇ 36,000 ਮੁਲਾਜ਼ਮ ਕੀਤੇ ਪੱਕੇ
ਪੰਜਾਬ ‘ਚ ਠੇਕੇ ‘ਤੇ ਕੰਮ ਕਰਦੇ 36,000 ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਜਿਸ ਪਾਲਿਸੀ ਦਾ ਉਡੀਕ ਸੀ, ਸ਼ੁੱਕਰਵਾਰ ਨੂੰ ਉਹ ਜਾਰੀ ਕਰ ਦਿੱਤੀ ਗਈ ਹੈ। ਪਾਲਿਸੀ ਮੁਤਾਬਕ ਇਨ੍ਹਾਂ 36 ਹਜ਼ਾਰ ਮੁਲਾਜ਼ਮਾਂ ਨੂੰ 58 ਸਾਲ ਦੀ ਉਮਰ ਤੱਕ ਨੌਕਰੀ
Read More

Comment here