ਮੋਦੀ ਸਰਕਾਰ ਵਲੋਂ ਬਣਾਏ ਗਏ ਖੇਤੀ ਕਾਨੂੰਨਾਂ ਦੇ ਮਾਮਲੇ ’ਤੇ ਦੇਸ਼ ਭਰ ਦੇ ਕਿਸਾਨਾਂ ਦੇ ਵਿਰੋਧ ਕਾਰਨ ਪੈਦਾ ਹੋਏ ਹਾਲਾਤ ਬਾਰੇ ਸੁਪਰੀਮ ਕੋਰਟ ਵਿੱਚ ਅੱਜ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ’ਤੇ ਅਗਲੇ ਹੁਕਮਾਂ ਤੱਕ ਪਾਬੰਦੀ ਲਗਾ ਦਿੱਤੀ ਹੈ ਤੇ ਨਾਲ ਹੀ ਇਕ ਕਮੇਟੀ ਵੀ ਬਣਾ ਦਿੱਤੀ ਗਈ ਹੈ। ਸੁਪਰੀਮ ਕੋਰਟ ਵਲੋਂ ਬਣਾਈ ਕਮੇਟੀ ਵਿੱਚ ਹਰਸਿਮਰਤ ਮਾਨ, ਪ੍ਰਮੋਦ ਜੋਸ਼ੀ ਤੇ ਅਸ਼ੋਕ ਗੁਲਾਟੀ ਤੇ ਅਨਿਲ ਧਨਵਤ ਸ਼ਾਮਲ ਹਨ ਅਤੇ ਸੁਪਰੀਮ ਕੋਰਟ ਨੇ ਸਾਫ ਕਿਹਾ ਕਿ ਕਿਸਾਨਾਂ ਜਥੇਬੰਦੀਆਂ ਨੂੰ ਕਮੇਟੀ ਕੋਲ ਗਲਬਾਤ ਲਈ ਆਉਣਾ ਹੀ ਹੋਵੇਗਾ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਸਮੱਸਿਆ ਦੇ ਹੱਲ ਲਈ ਉਸ ਕੋਲ ਕਾਨੂੰਨ ਨੂੰ ਮੁਲਤਵੀ ਕਰਨ ਦਾ ਅਧਿਕਾਰ ਹੈ। ਇਸ ਦੇ ਨਾਲ ਹੀ ਸਰਵਉੱਚ ਅਦਾਲਤ ਨੇ ਕਿਹਾ ਸੀ ਕਿ ਉਹ ਕਮੇਟੀ ਬਣਾਏਗੀ ਤੇ ਇਹ ਕਮੇਟੀ ਆਪਣੇ ਲਈ ਬਣਾਏਗੀ। ਇਸ ਕਮੇਟੀ ਨੂੰ ਬਣਾਉਣ ਤੋਂ ਉਸ ਨੂੰ ਕੋਈ ਨਹੀਂ ਰੋਕ ਸਕਦਾ। ਇਸ ਕਮੇਟੀ ਵਿੱਚ ਸਾਹਮਣੇ ਕੋਈ ਵੀ ਜਾ ਸਕਦਾ ਹੈ। ਚੀਫ ਜਸਟਿਸ ਐੱਸਏ ਬੋਬਡੇ ਨੇ ਕਿਹਾ ਕਿ ਕਮੇਟੀ ਸਰਵਉੱਚ ਅਦਾਲਤ ਨੂੰ ਦੱਸੇਗੀ ਕਿ ਕਾਨੂੰਨਾਂ ਵਿਚਲੀਆਂ ਕਿਹੜੀਆਂ ਮੱਦਾਂ ਨੂੰ ਹਟਾਇਆ ਜਾਣਾ ਚਾਹੀਦਾ ਹੈ। ਅਦਾਲਤ ਮਾਮਲੇ ਦੀ ਜ਼ਮੀਨੀ ਹਕੀਕਤ ਜਾਣਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਅਦਾਲਤ ਚਾਹੁੰਦੀ ਹੈ ਸਮੱਸਿਆ ਸੁਚੱਜੇ ਢੰਗ ਨਾਲ ਹੱਲ ਹੋਵੇ। ਅਦਾਲਤ ਨੇ ਕਿਸਾਨ ਜਥੇਬੰਦੀਆਂ ਨੂੰ ਕਿਹਾ ਕਿ ਉਹ ਮਾਮਲੇ ਹੱਲ ਲਈ ਕਮੇਟੀ ਨੂੰ ਸਹਿਯੋਗ ਦੇਣ। ਸਰਵਉੱਚ ਅਦਾਲਤ ਨੇ ਕਿਹਾ ਕਿ ਜਦੋਂ ਕਿਸਾਨ ਸਰਕਾਰ ਕੋਲ ਗੱਲ ਕਰਨ ਲਈ ਜਾ ਸਕਦੇ ਹਨ ਤਾਂ ਕਮੇਟੀ ਕੋਲ ਜਾਣ ਵਿੱਚ ਕੀ ਇਤਰਾਜ਼ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਉਹ ਜਨਤਾ ਦੀ ਜ਼ਿੰਦਗੀ ਤੇ ਸੰਪਤੀ ਬਾਰੇ ਬਹੁਤ ਚਿੰਤਤ ਹੈ। ਜ਼ਿਕਰਯੋਗ ਹੈ ਕਿ ਅੱਜ ਸੁਣਵਾਈ ਮੌਕੇ ਕਿਸਾਨਾਂ ਵੱਲੋਂ ਕੋਈ ਵੀ ਵਕੀਲ ਪੇਸ਼ ਨਹੀਂ ਹੋਇਆ।
ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ’ਤੇ ਅਗਲੇ ਹੁਕਮਾਂ ਤੱਕ ਲਗਾਈ ਰੋਕ
January 12, 20210

Related Articles
November 18, 20230
Uttakashi tunnel : रेस्क्यू ऑपरेशन का सातवां दिन
यमुनोत्री राष्ट्रीय राजमार्ग पर सिलक्यारा से डंडालगांव के बीच निर्माणाधीन सुरंग में हुए हादसे में तकरीबन 40 मजदूर फंसे हैं। मजदूरों को बचाने रेस्क्यू ऑपरेशन आज सातवें दिन भी जारी है।
नार्वे से भी कुछ
Read More
April 26, 20230
उत्तराखंड: कैबिनेट मंत्री चंदन राम दास का निधन, बागेश्वर अस्पताल में ली अंतिम सांस
उत्तराखंड सरकार के कैबिनेट मंत्री चंदन राम दास का आज निधन हो गया। तबीयत बिगड़ने के बाद उन्हें अस्पताल में भर्ती कराया गया था। उन्हें अस्पताल के आईसीयू में भर्ती कराया गया था। मुख्यमंत्री पुष्कर सिंह ध
Read More
July 26, 20240
ਅੰਮ੍ਰਿਤਸਰ ਦੀ ਬਜ਼ੁਰਗ ਔਰਤ ਨੇ ਲਾਈ ਮਦਦ ਦੀ ਗੁਹਾਰ , 1984 ਵੇਲੇ ਦਾ ਦੰਗਾ ਪੀੜਤ ਪਰਿਵਾਰ ਨੂੰ ਨਹੀਂ ਮਿਲੀ ਕੋਈ ਸਹੂਲਤ ਦੋਹਤੀ ਆਪਣੀ ਨਾਨੀ ਨੂੰ ਹੱਕ ਦਵਾਉਣ ਲਈ ਕਰ ਰਹੀ ਐ ਦਿਨ ਰਾਤ ਇੱਕ !
ਅੰਮ੍ਰਿਤਸਰ ਦੀ ਰਹਿਣ ਵਾਲੀ ਬਲਬੀਰ ਕੌਰ ਹੈ ਮਨਪ੍ਰੀਤ ਆਪਣੀ ਨਾਨੀ ਜੀ ਦਾ ਹੱਕ ਦਵਾਉਣ ਲਈ ਸੰਗਰਸ਼ ਕਰ ਰਹੀ ਹੈ ਇਹ 1984 ਦਾ ਦੰਗਾ ਪੀੜਤ ਪਰਿਵਾਰ ਹ ਤੇ 1984 'ਚ ਉਜੜ ਕੇ ਅੰਮ੍ਰਿਤਸਰ ਆਏ ਸੀ ਫਿਰ ਇਹਨਾਂ ਨੂੰ ਸਰਕਾਰ ਵੱਲੋਂ ਸਹੂਲਤਾਂ ਨਹੀਂ ਮਿਲੀਆਂ ਇ
Read More

Comment here