ਮੋਦੀ ਸਰਕਾਰ ਦੇ ਖੇਤੀ ਕ਼ਾਨੂਨ ਸਬੰਧੀ ਸੁਪਰੀਮ ਕੋਰਟ ਵੱਲੋਂ ਬਣਾਈ 4 ਮੈਂਬਰੀ ਕਮੇਟੀ ਨੂੰ ਲੈ ਕੇ ਨਵਾਂ ਵਿਵਾਦ ਸ਼ੁਰੂ ਹੋ ਗਿਆ ਹੈ। ਸੁਪਰੀਮ ਕੋਰਟ ਵਲੋਂ ਬਣਾਈ ਗਈ 4 ਮੈਂਬਰੀ ਕਮੇਟੀ ‘ਚ ਸ਼ਾਮਲ ਕੀਤੇ ਗਏ ਸਾਬਕਾ ਰਾਜ ਸਭਾ ਮੈਂਬਰ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਮਾਨ ਨੇ ਕਮੇਟੀ ਤੋਂ ਅਲਗ ਹੋਣ ਦਾ ਫ਼ੈਸਲਾ ਲਿਆ ਹੈ।
ਸੂਤਰਾਂ ਅਨੁਸਾਰ ਸਾਬਕਾ ਸੰਸਦ ਮੈਂਬਰ ਅਤੇ ਬੀਕੇਯੂ ਦੇ ਕੌਮੀ ਪ੍ਰਧਾਨ ਅਤੇ ਆਲ ਇੰਡੀਆ ਕਿਸਾਨ ਤਾਲਮੇਲ ਕਮੇਟੀ ਦੇ ਚੇਅਰਮੈਨਭੁਪਿੰਦਰ ਸਿੰਘ ਨੇ ਸੁਪਰੀਮ ਕੋਰਟ ਦੁਆਰਾ ਗਠਿਤ 4 ਮੈਂਬਰੀ ਕਮੇਟੀ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ ਹੈ। ਉਨ੍ਹਾਂ
ਕਿਹਾ ਹੈ ਕਿ ਸੁਪਰੀਮ ਕੋਰਟ ਦਾ ਧੰਨਵਾਦ ਪਰ ਮੈਂ ਪੂਰੀ ਤਰਹ ਦੇ ਨਾਲ ਕਿਸਾਨਾਂ ਦੇ ਨਾਲ ਹਾਂ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ‘ਤੇ ਰੋਕ ਲਾਉਣ ਲਈ ਅਤੇ ਮਾਮਲੇ ਦੇ ਹੱਲ ਲਈ 4 ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ, ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਸਮੇਤ ਕਈ ਲੋਕਾਂ ਨੇ ਭੁਪਿੰਦਰ ਸਿੰਘ ਮਾਨ ‘ਤੇ ਕਾਫ਼ੀ ਸਵਾਲ ਉਠਾਏ ਸਨ। ਪਰ ਹੁਣ ਭੁਪਿੰਦਰ ਸਿੰਘ ਮਾਨ ਨੇ ਕਮੇਟੀ ਦਾ ਹਿੱਸਾ ਬਣਨ ਤੋਂ ਇੰਨਕਾਰ ਕਰ ਦਿੱਤਾ ਹੈ। ਉਹਨਾਂ ਨੇ ਸਾਫ਼ ਕਹਿ ਦਿੱਤਾ ਕਿ ਉਹ ਸਾਰੇ ਮਾਹੌਲ ਨੂੰ ਦੇਖਦੇ ਹੋਏ ਇਸ ਕਮੇਟੀ ਦਾ ਹਿੱਸਾ ਨਹੀਂ ਬਣਨਾ ਚਾਹੁੰਦੇ ਅਤੇ ਪੂਰੀ ਤਰਹ ਨਾਲ ਕਿਸਾਨਾਂ ਦੇ ਅੰਦੋਲਨ ਅਤੇ ਉਨ੍ਹਾਂ ਦੀਆਂ ਮੰਗਾਂ ਦਾ ਸਮਰਥਨ ਕਰਦੇ ਹਨ ।
ਭਾਰਤੀ ਕਿਸਾਨ ਯੂਨੀਅਨ ਦੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਮਾਨ ਨੇ ਕਮੇਟੀ ਤੋਂ ਅਲਗ ਹੋਣ ਦਾ ਲਿਆ ਫ਼ੈਸਲਾ
Related tags :
Comment here