ਪੰਜਾਬ ‘ਚ ਆ ਰਹੀਆਂ ਨਗਰ ਕੌਂਸਲ ਚੋਣਾਂ ਸਬੰਧੀ ਅੱਜ ਪੰਜਾਬ ਚੋਣ ਕਮਿਸ਼ਨ ਨੇ 8 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਨਾਲ ਨਾਲ ਜ਼ਿਮਨੀ ਚੋਣਾਂ ਕਰਵਾਉਣ ਦਾ ਐਲਾਨ ਕਰਤਾ। ਪੰਜਾਬ ਚੋਣ ਕਮਿਸ਼ਨਰ Jagpal Singh Sandhu ਨੇ ਦੱਸਿਆ ਕਿ ਸਥਾਨਕ ਸੰਸਥਾਵਾਂ ਲਈ ਵੋਟਿੰਗ 14 ਫਰਵਰੀ, ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਅਤੇ ਇਸਦੇ ਨਾਲ ਹੀ ਜਿੱਥੇ ਜਿੱਥੇ ਚੋਣਾਂ ਹੋਣੀਆਂ ਹਨ ਉਥੇ ਉੱਥੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਅਤੇ ਇਹ ਚੋਣ ਜ਼ਾਬਤਾ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਲਾਗੂ ਰਹੇਗਾ। ਪੰਜਾਬ ਚੋਣ ਕਮਿਸ਼ਨਰ Jagpal Singh Sandhu ਨੇ ਇਹ ਵੀ ਦੱਸਿਆ ਕਿ ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕਿਰਿਆ 30 ਜਨਵਰੀ ਨੂੰ ਸ਼ੁਰੂ ਹੋਵੇਗੀ ਅਤੇ 3 ਫਰਵਰੀ ਨੂੰ ਆਖਰੀ ਤਰੀਕ ਹੋਵੇਗੀ ਅਤੇ ਇਨ੍ਹਾਂ ਦੀ ਪੜਤਾਲ 4 ਫਰਵਰੀ ਨੂੰ ਕੀਤੀ ਜਾਏਗੀ, ਜਦੋਂ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਤਰੀਕ 5 ਫਰਵਰੀ ਹੈ ਅਤੇ ਇਸੇ ਦਿਨ ਹੀ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰਨ ਹੋਣਗੇ। ਚੋਣ ਪ੍ਰਚਾਰ 12 ਫਰਵਰੀ ਨੂੰ ਸ਼ਾਮ 5 ਵਜੇ ਖ਼ਤਮ ਹੋਵੇਗਾ ਅਤੇ ਵੋਟਾਂ ਦੀ ਗਿਣਤੀ 17 ਫਰਵਰੀ ਨੂੰ ਹੋਵੇਗੀ।
ਪੰਜਾਬ ‘ਚ ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਹੋਇਆ ਐਲਾਨ
January 16, 20210

Related tags :
#Nagar Council Ellection #Panchayat Ellection Punjab #PunjabCongress
Related Articles
November 9, 20220
प्रेमी ने प्रेमिका को तीसरी मंजिल से धक्का देकर मार डाला, शव लेकर फरार, गिरफ्तार
नोएडा में एक अकेले प्रेमी ने मंगलवार को क्रूरता की सारी हदें पार कर दी. दोस्ती से इंकार करने पर युवक ने होशियारपुर बाजार के शर्मा मार्केट की तीसरी मंजिल से 22 वर्षीय लड़की को धक्का मार दिया और शव लेकर
Read More
July 18, 20240
ਬਿਕਰਮ ਮਜੀਠੀਆ ਅੰਮ੍ਰਿਤਸਰ ਕੋਰਟ ਵਿਖੇ ਹੋਏ ਪੇਸ਼ ਮੀਡਿਆ ਦੇ ਰੁ ਬ ਰੁ ਹੋ ਕੀ ਬੋਲੇ ਸੁਣੋ …
ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ‘ਆਪ’ ਆਗੂਆਂ ਖ਼ਿਲਾਫ਼ ਦਾਇਰ ਮਾਣਹਾਨੀ ਕੇਸ ਵਿੱਚ ਅਦਾਲਤ ਵਿੱਚ ਪੇਸ਼ ਹੋਏ। ਰਾਜ ਸਭਾ ਮੈਂਬਰ ਸੰਜੇ ਸਿੰਘ ਅੱਜ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਹੁਣ ਮਾਮਲੇ ਦੀ ਅਗਲੀ ਤਰੀਕ ਰੱਖੀ ਗਈ ਹੈ। ਪੱਤਰਕਾ
Read More
November 9, 20200
ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਜਾਰੀ
ਭਾਜਪਾਈਆਂ ਦੇ ਰਾਜ ਚ ਕਿਸਾਨਾਂ ਤੇ ਮਜ਼ਦੂਰਾਂ ਦਾ ਕਚੂਮਰ ਕੱਢਣ ਵਾਲੇ ਹਾਕਮ ਹੁਣ ਸਾਰੇ ਹੱਦ ਬੰਨੇ ਟੱਪ ਚੁੱਕੇ ਹਨ…
ਅੱਜ ਰੇਲਵੇ ਸਟੇਸ਼ਨ ਜਗਰਾਓਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੋਂਦਾ ਅਤੇ ਸਹਿਯੋਗੀ ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨਾਂ
Read More
Comment here