Site icon SMZ NEWS

ਪੰਜਾਬ ‘ਚ ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਹੋਇਆ ਐਲਾਨ

Nagar Council Ellection

ਪੰਜਾਬ ‘ਚ ਆ ਰਹੀਆਂ ਨਗਰ ਕੌਂਸਲ ਚੋਣਾਂ ਸਬੰਧੀ ਅੱਜ ਪੰਜਾਬ ਚੋਣ ਕਮਿਸ਼ਨ ਨੇ 8 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਨਾਲ ਨਾਲ ਜ਼ਿਮਨੀ ਚੋਣਾਂ ਕਰਵਾਉਣ ਦਾ ਐਲਾਨ ਕਰਤਾ। ਪੰਜਾਬ ਚੋਣ ਕਮਿਸ਼ਨਰ Jagpal Singh Sandhu ਨੇ ਦੱਸਿਆ ਕਿ ਸਥਾਨਕ ਸੰਸਥਾਵਾਂ ਲਈ ਵੋਟਿੰਗ 14 ਫਰਵਰੀ, ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਅਤੇ ਇਸਦੇ ਨਾਲ ਹੀ ਜਿੱਥੇ ਜਿੱਥੇ ਚੋਣਾਂ ਹੋਣੀਆਂ ਹਨ ਉਥੇ ਉੱਥੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਅਤੇ ਇਹ ਚੋਣ ਜ਼ਾਬਤਾ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਲਾਗੂ ਰਹੇਗਾ। ਪੰਜਾਬ ਚੋਣ ਕਮਿਸ਼ਨਰ Jagpal Singh Sandhu ਨੇ ਇਹ ਵੀ ਦੱਸਿਆ ਕਿ ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕਿਰਿਆ 30 ਜਨਵਰੀ ਨੂੰ ਸ਼ੁਰੂ ਹੋਵੇਗੀ ਅਤੇ 3 ਫਰਵਰੀ ਨੂੰ ਆਖਰੀ ਤਰੀਕ ਹੋਵੇਗੀ ਅਤੇ ਇਨ੍ਹਾਂ ਦੀ ਪੜਤਾਲ 4 ਫਰਵਰੀ ਨੂੰ ਕੀਤੀ ਜਾਏਗੀ, ਜਦੋਂ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਤਰੀਕ 5 ਫਰਵਰੀ ਹੈ ਅਤੇ ਇਸੇ ਦਿਨ ਹੀ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰਨ ਹੋਣਗੇ। ਚੋਣ ਪ੍ਰਚਾਰ 12 ਫਰਵਰੀ ਨੂੰ ਸ਼ਾਮ 5 ਵਜੇ ਖ਼ਤਮ ਹੋਵੇਗਾ ਅਤੇ ਵੋਟਾਂ ਦੀ ਗਿਣਤੀ 17 ਫਰਵਰੀ ਨੂੰ ਹੋਵੇਗੀ।

Exit mobile version