ਪੰਜਾਬ ‘ਚ ਆ ਰਹੀਆਂ ਨਗਰ ਕੌਂਸਲ ਚੋਣਾਂ ਸਬੰਧੀ ਅੱਜ ਪੰਜਾਬ ਚੋਣ ਕਮਿਸ਼ਨ ਨੇ 8 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਨਾਲ ਨਾਲ ਜ਼ਿਮਨੀ ਚੋਣਾਂ ਕਰਵਾਉਣ ਦਾ ਐਲਾਨ ਕਰਤਾ। ਪੰਜਾਬ ਚੋਣ ਕਮਿਸ਼ਨਰ Jagpal Singh Sandhu ਨੇ ਦੱਸਿਆ ਕਿ ਸਥਾਨਕ ਸੰਸਥਾਵਾਂ ਲਈ ਵੋਟਿੰਗ 14 ਫਰਵਰੀ, ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਅਤੇ ਇਸਦੇ ਨਾਲ ਹੀ ਜਿੱਥੇ ਜਿੱਥੇ ਚੋਣਾਂ ਹੋਣੀਆਂ ਹਨ ਉਥੇ ਉੱਥੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਅਤੇ ਇਹ ਚੋਣ ਜ਼ਾਬਤਾ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਲਾਗੂ ਰਹੇਗਾ। ਪੰਜਾਬ ਚੋਣ ਕਮਿਸ਼ਨਰ Jagpal Singh Sandhu ਨੇ ਇਹ ਵੀ ਦੱਸਿਆ ਕਿ ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕਿਰਿਆ 30 ਜਨਵਰੀ ਨੂੰ ਸ਼ੁਰੂ ਹੋਵੇਗੀ ਅਤੇ 3 ਫਰਵਰੀ ਨੂੰ ਆਖਰੀ ਤਰੀਕ ਹੋਵੇਗੀ ਅਤੇ ਇਨ੍ਹਾਂ ਦੀ ਪੜਤਾਲ 4 ਫਰਵਰੀ ਨੂੰ ਕੀਤੀ ਜਾਏਗੀ, ਜਦੋਂ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਤਰੀਕ 5 ਫਰਵਰੀ ਹੈ ਅਤੇ ਇਸੇ ਦਿਨ ਹੀ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰਨ ਹੋਣਗੇ। ਚੋਣ ਪ੍ਰਚਾਰ 12 ਫਰਵਰੀ ਨੂੰ ਸ਼ਾਮ 5 ਵਜੇ ਖ਼ਤਮ ਹੋਵੇਗਾ ਅਤੇ ਵੋਟਾਂ ਦੀ ਗਿਣਤੀ 17 ਫਰਵਰੀ ਨੂੰ ਹੋਵੇਗੀ।
ਪੰਜਾਬ ‘ਚ ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਹੋਇਆ ਐਲਾਨ
January 16, 20210

Related tags :
#Nagar Council Ellection #Panchayat Ellection Punjab #PunjabCongress
Related Articles
March 2, 20220
ਮੋਹਾਲੀ ‘ਚ ਦਰਸ਼ਕਾਂ ਦੀ ਮੌਜੂਦਗੀ ‘ਚ 100ਵਾਂ ਟੈਸਟ ਖੇਡਣਗੇ ਵਿਰਾਟ ਕੋਹਲੀ, BCCI ਤੋਂ ਮਿਲੀ ਮਨਜ਼ੂਰੀ
ਭਾਰਤੀ ਕ੍ਰਿਕਟ ਟੀਮ ਦੇ ਧਮਾਕੇਦਾਰ ਬੱਲੇਬਾਜ਼ ਵਿਰਾਟ ਕੋਹਲੀ ਮੋਹਾਲੀ ਦੇ ਪੀਸੀਏ ਸਟੇਡੀਅਮ ਵਿੱਚ ਆਪਣਾ 100ਵਾਂ ਟੈਸਟ ਮੈਚ ਖੇਡਣਗੇ। ਇਹ ਮੈਚ 4 ਮਾਰਚ ਤੋਂ ਸ਼੍ਰੀਲੰਕਾ ਖਿਲਾਫ ਖੇਡਿਆ ਜਾਣਾ ਹੈ। ਕੋਰੋਨਾ ਮਾਮਲਿਆਂ ‘ਚ ਕਮੀ ਤੋਂ ਬਾਅਦ ਸਟੇਡੀਅਮ ‘ਚ ਦ
Read More
December 2, 20240
ਪੰਜਾਬ ਵਿੱਚ ਟਰੈਵਲ ਏਜੰਟਾਂ ਵੱਲੋਂ ਲੋਕਾਂ ਨੂੰ ਪਰੇਸ਼ਾਨੀ
ਪੰਜਾਬ ਵਿੱਚ ਟਰੈਵਲ ਏਜੰਟਾਂ ਵੱਲੋਂ ਲੋਕਾਂ ਨੂੰ ਲਗਾਤਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਹ ਵੀ ਇੱਕ ਮਾਮਲਾ ਪਟਿਆਲਾ ਦੇ ਤ੍ਰਿਪੜੀ ਇਲਾਕੇ ਵਿੱਚ ਦੇਖਣ ਨੂੰ ਮਿਲਿਆ ਜਿੱਥੇ ਪੰਜਾਬ ਦੇ ਵੱਖਰੇ-ਵੱਖਰੇ ਜਿਲ੍ਹਿਆਂ ਤੋਂ ਲੋਕਾਂ ਨੇ ਆਪਣੀ ਦੁੱਖ ਭਰੀ ਕਹਾਣ
Read More
April 29, 20230
अमेरिका: चालक के बेहोश होने पर 7वीं कक्षा के छात्र ने खुद चलाई बस, बचाई 66 बच्चों की जान
अमेरिका में 7वीं क्लास के एक छात्र ने हैरतअंगेज कारनामा किया है। बस से घर जाते वक्त उसका ड्राइवर बेहोश हो गया, जिसके बाद लड़के ने फुर्ती दिखाते हुए बस रोक दी. घटना अमेरिका के मिशिगन की है, जिसका वीडिय
Read More

Comment here