ਭਾਰਤੀ ਕਿਸਾਨ ਯੂਨੀਅਨ(ਲੋਕਸ਼ਕਤੀ) ਨੇ ਸੁਪਰੀਮ ਕੋਰਟ ਨੂੰ ਇੱਕ ਬੇਨਤੀ ਕੀਤੀ ਹੈ ਕਿ ਮੋਦੀ ਸਰਕਾਰ ਵਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਵਿਚਲੀਆਂ ਗੜਬੜੀਆਂ ਨੂੰ ਠੀਕ ਕਰਨ ਲਈ ਬਣਾਈ ਕਮੇਟੀ ਦੇ ਬਾਕੀ ਤਿੰਨ ਮੈਂਬਰਾਂ ਨੂੰ ਵੀ ਜਲਦ ਤੋਂ ਜਲਦ ਹਟਾ ਦਿੱਤਾ ਜਾਵੇ ਅਤੇ ਫਿਰ ਉਨ੍ਹਾਂ ਲੋਕਾਂ ਦੀ ਕਮੇਟੀ ਬਣਾਈ ਜਾਵੇ ਜੋ ਆਪਸੀ ਸਾਂਝ ’ਤੇ ਅਧਾਰਤ ਹੋਵੇ। ਅਪੀਲਕਰਤਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕੁਦਰਤੀ ਨਿਆਂ ਦੇ ਸਿਧਾਂਤ ਦੀ ਉਲੰਘਣਾ ਕੀਤੀ ਜਾ ਰਹੀ ਹੈ ਕਿਉਂਕਿ ਸੁਪਰੀਮ ਕੋਰਟ ਵਲੋਂ ਬਣਾਈ ਕਮੇਟੀ ਵਿੱਚ ਨਿਯੁਕਤ ਕੀਤੇ ਗਏ ਚਾਰੋਂ ਵਿਅਕਤੀਆਂ ਨੇ ਆਪਣੇ ਵਲੋਂ ਪਹਿਲਾਂ ਹੀ ਇਨ੍ਹਾਂ ਕਾਨੂੰਨਾਂ ਦੀ ਪੂਰੀ ਖੁੱਲ ਕੇ ਹਮਾਇਤ ਕੀਤੀ ਹੈ ਅਤੇ ਇਸ ਸਭ ਦੇ ਨਾਲ ਹੀ ਹਲਫ਼ਨਾਮੇ ਵਿਚ ਕੇਂਦਰ ਸਰਕਾਰ ਦੀ 26 ਜਨਵਰੀ ਦੀ ਟਰੈਕਟਰ ਪਰੇਡ ਖ਼ਿਲਾਫ਼ ਅਰਜ਼ੀ ਖਾਰਜ ਕਰਨ ਦੀ ਮੰਗ ਵੀ ਕੀਤੀ ਗਈ ਹੈ, ਜਿਸ ਉੱਤੇ 18 ਜਨਵਰੀ ਨੂੰ ਸੁਣਵਾਈ ਹੋਣੀ ਹੈ। ਗੌਰਤਲਬ ਹੈ ਕਿ ਭਾਰਤੀ ਕਿਸਾਨ ਯੂਨੀਅਨ ਲੋਕਸ਼ਕਤੀ ਉਨ੍ਹਾਂ 40 ਕਿਸਾਨ ਯੂਨੀਅਨਾਂ ਵਿਚੋਂ ਇਕ ਹੈ ਜੋ ਪਿੱਛਲੇ 50 ਦਿਨਾਂ ਤੋਂ ਦਿੱਲੀ ਦੇ ਵੱਖ-ਵੱਖ ਸਰਹੱਦੀ ਇਲਾਕਿਆਂ ‘ਤੇ ਅੰਦੋਲਨ ਦੀ ਅਗਵਾਈ ਕਰ ਰਹੀਆਂ ਹਨ ਅਤੇ ਮੋਦੀ ਸਰਕਾਰ ਵਲੋਂ ਬਣਾਏ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੀਆਂ ਹਨ।
Supreme Court ਆਪਣੀ ਬਣਾਈ ਕਮੇਟੀ ਰੱਦ ਕਰ ਬਣਾਵੇ ਇੱਕ ਸਾਂਝੀ ਭਾਈਵਾਲ ਕਮੇਟੀ
January 16, 20210

Related tags :
#Kheti Kanoon #SupremeCourt
Related Articles
August 30, 20210
MLA ਮੀਤ ਹੇਅਰ ਨੇ ਸਹਾਇਕ ਲਾਈਨਮੈਨ ਦੀ ਭਰਤੀ ਤੋਂ ਅਪਰੈਂਟਿਸ ਸਰਟੀਫਿਕੇਟ ਦੀ ਸ਼ਰਤ ਹਟਾਉਣ ਦੀ ਕੀਤੀ ਮੰਗ
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵੱਲੋਂ ਸਹਾਇਕ ਲਾਈਨਮੈਨ ਦੀ ਭਰਤੀ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ ਬਾਹਰ ਕੱਢਣ ਲਈ ਨੈਸ਼ਨਲ ਅਪ੍ਰੈਂਟਿਸ ਸਰਟੀਫਿਕੇਟ ਤਿਆਰ ਕਰਨ ਦੇ ਪੰਜਾਬ ਸਰਕਾਰ ਦੇ ਤੁਗ
Read More
December 13, 20220
Ludhiana police arrested 5 drug smugglers in 3 cases: drugs worth 55 thousand recovered
Ludhiana Police arrested 5 accused in three separate cases and recovered 535 grams of heroin, 5 kg of opium and drug money worth 55 thousand from their possession. According to the police, the recover
Read More
January 10, 20250
ਅਜਨਾਲਾ ਥਾਣੇ ਦੇ ਬਾਹਰ ਕਾਂਗਰਸ ਦਾ ਡੀ.ਐਸ.ਪੀ ਅਤੇ ਐਸ.ਐਚ.ਓ ਵਿਰੁੱਧ ਜਬਰਦਸਤ ਧਰਨਾ
ਅਜਨਾਲਾ ਅੰਦਰ ਕਾਂਗਰਸੀ ਵਰਕਰਾਂ ਉੱਤੇ ਹੋ ਰਹੇ ਨਜਾਇਜ਼ ਪਰਚਿਆਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਥਾਣਾ ਅਜਨਾਲਾ ਦੇ ਬਾਹਰ ਕਾਂਗਰਸ ਵਰਕਰਾਂ ਵਲ
Read More
Comment here