ਭਾਰਤੀ ਕਿਸਾਨ ਯੂਨੀਅਨ(ਲੋਕਸ਼ਕਤੀ) ਨੇ ਸੁਪਰੀਮ ਕੋਰਟ ਨੂੰ ਇੱਕ ਬੇਨਤੀ ਕੀਤੀ ਹੈ ਕਿ ਮੋਦੀ ਸਰਕਾਰ ਵਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਵਿਚਲੀਆਂ ਗੜਬੜੀਆਂ ਨੂੰ ਠੀਕ ਕਰਨ ਲਈ ਬਣਾਈ ਕਮੇਟੀ ਦੇ ਬਾਕੀ ਤਿੰਨ ਮੈਂਬਰਾਂ ਨੂੰ ਵੀ ਜਲਦ ਤੋਂ ਜਲਦ ਹਟਾ ਦਿੱਤਾ ਜਾਵੇ ਅਤੇ ਫਿਰ ਉਨ੍ਹਾਂ ਲੋਕਾਂ ਦੀ ਕਮੇਟੀ ਬਣਾਈ ਜਾਵੇ ਜੋ ਆਪਸੀ ਸਾਂਝ ’ਤੇ ਅਧਾਰਤ ਹੋਵੇ। ਅਪੀਲਕਰਤਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕੁਦਰਤੀ ਨਿਆਂ ਦੇ ਸਿਧਾਂਤ ਦੀ ਉਲੰਘਣਾ ਕੀਤੀ ਜਾ ਰਹੀ ਹੈ ਕਿਉਂਕਿ ਸੁਪਰੀਮ ਕੋਰਟ ਵਲੋਂ ਬਣਾਈ ਕਮੇਟੀ ਵਿੱਚ ਨਿਯੁਕਤ ਕੀਤੇ ਗਏ ਚਾਰੋਂ ਵਿਅਕਤੀਆਂ ਨੇ ਆਪਣੇ ਵਲੋਂ ਪਹਿਲਾਂ ਹੀ ਇਨ੍ਹਾਂ ਕਾਨੂੰਨਾਂ ਦੀ ਪੂਰੀ ਖੁੱਲ ਕੇ ਹਮਾਇਤ ਕੀਤੀ ਹੈ ਅਤੇ ਇਸ ਸਭ ਦੇ ਨਾਲ ਹੀ ਹਲਫ਼ਨਾਮੇ ਵਿਚ ਕੇਂਦਰ ਸਰਕਾਰ ਦੀ 26 ਜਨਵਰੀ ਦੀ ਟਰੈਕਟਰ ਪਰੇਡ ਖ਼ਿਲਾਫ਼ ਅਰਜ਼ੀ ਖਾਰਜ ਕਰਨ ਦੀ ਮੰਗ ਵੀ ਕੀਤੀ ਗਈ ਹੈ, ਜਿਸ ਉੱਤੇ 18 ਜਨਵਰੀ ਨੂੰ ਸੁਣਵਾਈ ਹੋਣੀ ਹੈ। ਗੌਰਤਲਬ ਹੈ ਕਿ ਭਾਰਤੀ ਕਿਸਾਨ ਯੂਨੀਅਨ ਲੋਕਸ਼ਕਤੀ ਉਨ੍ਹਾਂ 40 ਕਿਸਾਨ ਯੂਨੀਅਨਾਂ ਵਿਚੋਂ ਇਕ ਹੈ ਜੋ ਪਿੱਛਲੇ 50 ਦਿਨਾਂ ਤੋਂ ਦਿੱਲੀ ਦੇ ਵੱਖ-ਵੱਖ ਸਰਹੱਦੀ ਇਲਾਕਿਆਂ ‘ਤੇ ਅੰਦੋਲਨ ਦੀ ਅਗਵਾਈ ਕਰ ਰਹੀਆਂ ਹਨ ਅਤੇ ਮੋਦੀ ਸਰਕਾਰ ਵਲੋਂ ਬਣਾਏ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੀਆਂ ਹਨ।
Supreme Court ਆਪਣੀ ਬਣਾਈ ਕਮੇਟੀ ਰੱਦ ਕਰ ਬਣਾਵੇ ਇੱਕ ਸਾਂਝੀ ਭਾਈਵਾਲ ਕਮੇਟੀ
January 16, 20210

Related tags :
#Kheti Kanoon #SupremeCourt
Related Articles
January 14, 20250
ਰਸਤੇ ਚ ਜਾ ਰਹੇ ਨੌਜਵਾਨ ਦੇ ਗਲੇ ਚ ਫਿਰੀ ਚਾਈਨਾ ਡੋਰ,ਨੌਜਵਾਨ ਦੀ ਮੌਕੇ ਤੇ ਹੋਈ ਮੌਤ
ਅੰਮ੍ਰਿਤਸਰ ਤੋਂ ਅਜਨਾਲਾ ਰੋਡ ਤੇ ਮੋਟਰਸਾਈਕਲ ਤੇ ਜਾ ਰਹੇ ਇਕ ਕਰੀਬ 18 ਸਾਲਾ ਨੌਜਵਾਨ ਪਵਨ ਦੀ ਗਲੇ ਵਿੱਚ ਚਾਈਨਾ ਡੋਰ ਫਿਰਨ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਮ੍ਰਿਤਕ ਨੌਜਵਾਨ ਮੋਟਰਸਾਈਕਲ ਉਪਰ ਜਾ ਰਿਹਾ ਸੀ ਅਚਾਨਕ ਚਾਈਨਾ ਡੋਰ ਨੇ ਉਸ ਨ
Read More
November 25, 20210
“Hunger Strike”: Navjot Sidhu’s Latest Threat To Punjab Government
Punjab Congress chief Navjot Singh Sidhu continued his campaign against the Charanjit Singh Channi government today, declaring that he will go on a hunger strike if the reports on drugs menace and the
Read More
April 29, 20230
शार्पी की गिरफ्तारी पर करण औजला की सफाई में कहा गया है कि वह दो साल से घुमन से नहीं मिला है
पंजाब की गैंगस्टर विरोधी टास्क फोर्स द्वारा शार्पी घुमन की गिरफ्तारी पर करण औजला ने सफाई दी है। बदमाशों को फर्जी पासपोर्ट बनाकर विदेश भेजने के आरोप में शारपी घुमन के साथ उसके दो साथी ओंकार सिंह और प्र
Read More

Comment here