ਭਾਰਤੀ ਕਿਸਾਨ ਯੂਨੀਅਨ(ਲੋਕਸ਼ਕਤੀ) ਨੇ ਸੁਪਰੀਮ ਕੋਰਟ ਨੂੰ ਇੱਕ ਬੇਨਤੀ ਕੀਤੀ ਹੈ ਕਿ ਮੋਦੀ ਸਰਕਾਰ ਵਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਵਿਚਲੀਆਂ ਗੜਬੜੀਆਂ ਨੂੰ ਠੀਕ ਕਰਨ ਲਈ ਬਣਾਈ ਕਮੇਟੀ ਦੇ ਬਾਕੀ ਤਿੰਨ ਮੈਂਬਰਾਂ ਨੂੰ ਵੀ ਜਲਦ ਤੋਂ ਜਲਦ ਹਟਾ ਦਿੱਤਾ ਜਾਵੇ ਅਤੇ ਫਿਰ ਉਨ੍ਹਾਂ ਲੋਕਾਂ ਦੀ ਕਮੇਟੀ ਬਣਾਈ ਜਾਵੇ ਜੋ ਆਪਸੀ ਸਾਂਝ ’ਤੇ ਅਧਾਰਤ ਹੋਵੇ। ਅਪੀਲਕਰਤਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕੁਦਰਤੀ ਨਿਆਂ ਦੇ ਸਿਧਾਂਤ ਦੀ ਉਲੰਘਣਾ ਕੀਤੀ ਜਾ ਰਹੀ ਹੈ ਕਿਉਂਕਿ ਸੁਪਰੀਮ ਕੋਰਟ ਵਲੋਂ ਬਣਾਈ ਕਮੇਟੀ ਵਿੱਚ ਨਿਯੁਕਤ ਕੀਤੇ ਗਏ ਚਾਰੋਂ ਵਿਅਕਤੀਆਂ ਨੇ ਆਪਣੇ ਵਲੋਂ ਪਹਿਲਾਂ ਹੀ ਇਨ੍ਹਾਂ ਕਾਨੂੰਨਾਂ ਦੀ ਪੂਰੀ ਖੁੱਲ ਕੇ ਹਮਾਇਤ ਕੀਤੀ ਹੈ ਅਤੇ ਇਸ ਸਭ ਦੇ ਨਾਲ ਹੀ ਹਲਫ਼ਨਾਮੇ ਵਿਚ ਕੇਂਦਰ ਸਰਕਾਰ ਦੀ 26 ਜਨਵਰੀ ਦੀ ਟਰੈਕਟਰ ਪਰੇਡ ਖ਼ਿਲਾਫ਼ ਅਰਜ਼ੀ ਖਾਰਜ ਕਰਨ ਦੀ ਮੰਗ ਵੀ ਕੀਤੀ ਗਈ ਹੈ, ਜਿਸ ਉੱਤੇ 18 ਜਨਵਰੀ ਨੂੰ ਸੁਣਵਾਈ ਹੋਣੀ ਹੈ। ਗੌਰਤਲਬ ਹੈ ਕਿ ਭਾਰਤੀ ਕਿਸਾਨ ਯੂਨੀਅਨ ਲੋਕਸ਼ਕਤੀ ਉਨ੍ਹਾਂ 40 ਕਿਸਾਨ ਯੂਨੀਅਨਾਂ ਵਿਚੋਂ ਇਕ ਹੈ ਜੋ ਪਿੱਛਲੇ 50 ਦਿਨਾਂ ਤੋਂ ਦਿੱਲੀ ਦੇ ਵੱਖ-ਵੱਖ ਸਰਹੱਦੀ ਇਲਾਕਿਆਂ ‘ਤੇ ਅੰਦੋਲਨ ਦੀ ਅਗਵਾਈ ਕਰ ਰਹੀਆਂ ਹਨ ਅਤੇ ਮੋਦੀ ਸਰਕਾਰ ਵਲੋਂ ਬਣਾਏ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੀਆਂ ਹਨ।
Supreme Court ਆਪਣੀ ਬਣਾਈ ਕਮੇਟੀ ਰੱਦ ਕਰ ਬਣਾਵੇ ਇੱਕ ਸਾਂਝੀ ਭਾਈਵਾਲ ਕਮੇਟੀ
January 16, 20210

Related tags :
#Kheti Kanoon #SupremeCourt
Related Articles
January 25, 20220
ਰਾਹੁਲ ਗਾਂਧੀ ਪੰਜਾਬ ਫੇਰੀ ਦੌਰਾਨ 117 ਉਮੀਦਵਾਰਾਂ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਹੋਣਗੇ ਨਤਮਸਤਕ
ਸਾਰੀਆਂ ਸਿਆਸੀ ਪਾਰਟੀਆਂ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਪੂਰੀ ਤਰ੍ਹਾਂ ਤੋਂ ਸਰਗਰਮ ਹਨ। ਹਰੇਕ ਪਾਰਟੀ ਵੱਲੋਂ ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸੇ ਦੇ ਮੱਦੇਨਜ਼ਰ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਾਹੁਲ
Read More
March 15, 20220
UNSC ‘ਚ ਭਾਰਤ ਨੇ ਕੀਤੀ ਯੂਕਰੇਨ ‘ਚ ਤੁਰੰਤ ਯੁੱਧ ਰੋਕਣ ਦੀ ਮੰਗ, ਕਿਹਾ ‘ਗੱਲਬਾਤ ਨਾਲ ਹੋ ਸਕਦੈ ਹੱਲ
ਭਾਰਤ ਨੇ ਰੂਸ ਤੇ ਯੂਕਰੇਨ ਵਿਚ ਦੁਸ਼ਮਣੀ ਨੂੰ ਖਤਮ ਕਰਨ ਲਈ ਦੋਵੇਂ ਦੇਸ਼ਾਂ ਨੂੰ ਸਿੱਧੇ ਸੰਪਰਕ ਤੇ ਗੱਲਬਾਤ ਦਾ ਰੁਖ਼ ਅਪਨਾਉਣ ਲਈ ਕਿਹਾ। ਸੰਯੁਕਤ ਰਾਸ਼ਟਰ ਵਿਚ ਭਾਰਤ ਨੇ ਕਿਹਾ ਕਿ ਸਾਡਾ ਹਮੇਸ਼ਾ ਤੋਂ ਮਾਸਕੋ ਤੇ ਕੀਵ ਦੋਵਾਂ ਨਾਲ ਸੰਪਰਕ ਰਿਹਾ ਹੈ ਤੇ ਬਣ
Read More
November 18, 20240
ਸੁਖਬੀਰ ਬਾਦਲ ਨੂੰ ਸੁਣਾਈ ਜਾ ਸਕਦੀ ਹੈ ਸਜ਼ਾ? ਜਥੇਦਾਰਾਂ ਨੇ ਲਿਆ ਫੈਂਸਲਾ
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਹੁਣ ਪੰਜਾਂ ਤਖਤਾਂ ਦੇ ਸਿੰਘ ਸਾਹਿਬਾਨਾਂ ਦੀ ਮੀਟਿੰਗ ਦਸੰਬਰ ਦੇ ਵਿੱਚ ਬੁਲਾਈ ਜਾ ਸਕਦੀ ਹੈ। ਜਿਸ ਦੇ ਵਿੱਚ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਫੈਸ
Read More
Comment here