SIT(ਸਿੱਟ) ਨੇ ਪੰਜਾਬ ਦੇ ਮਸਹੂਰ ਕੋਟਕਪੂਰਾ ਗੋਲੀ ਕਾਂਡ ਵਿੱਚ ਆਏ ਦਿਨ ਹੋ ਰਹੇ ਨੇ ਨਵੇਂ ਨਵੇਂ ਖੁਲਾਸੇ ਅਤੇ ਕਈ ਨਾਮਚੀਨ ਅਫਸਰ ਦੇ ਨਾਮ ਆ ਰਹੇ ਸਾਹਮਣੇ ਇਸੇ ਸਬੰਧੀ ਅੱਜ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਖ਼ਿਲਾਫ਼ ਕੋਰਟ ਵਿਚ ਚਾਲਾਨ ਪੇਸ਼ ਕਰ ਦਿੱਤਾ ਹੈ। ਚਾਲਾਨ ਵਿੱਚ ਕੋਟਕਪੂਰਾ ਗੋਲੀ ਕਾਂਡ ਦੀ ਸਾਜ਼ਿਸ਼ ਵਿੱਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਸ਼ਮੂਲੀਅਤ ਦਾ ਦਾਅਵਾ ਵੀ ਕੀਤਾ ਗਿਆ ਹੈ। ਇਥੇ ਤੁਹਾਨੂੰ ਇਹ ਵੀ ਦੱਸ ਦਈਏ ਕਿ ਇਸ ਤੋਂ ਪਹਿਲਾਂ ਵਿਸ਼ੇਸ਼ ਜਾਂਚ ਟੀਮ ਬਹਿਬਲ ਗੋਲੀ ਕਾਂਡ ਵਿੱਚ ਵੀ ਸੁਮੇਧ ਸਿੰਘ ਸੈਣੀ ਖ਼ਿਲਾਫ਼ ਅਦਾਲਤ ਵਿੱਚ ਚਾਲਾਨ ਪੇਸ਼ ਕਰ ਚੁੱਕੀ ਹੈ। ਜ਼ਿਕਰਯੋਗ ਹੈ ਕਿ 14 ਅਕਤੂਬਰ 2015 ਦੀ ਸਵੇਰ ਨੂੰ ਅਕਾਲੀ ਦਲ ਦੀ ਸਰਕਾਰ ਵੇਲੇ ਪੰਜਾਬ ਦੇ ਕੋਟਕਪੂਰਾ ਵਿੱਚ ਵਾਪਰੇ ਗੋਲੀ ਕਾਂਡ ਦੌਰਾਨ 34 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਸਨ ਅਤੇ ਪੰਜਾਬ ਪੁਲੀਸ ਨੇ ਪ੍ਰਦਰਸ਼ਨ ਮਗਰੋਂ ਧਰਨਾਕਾਰੀਆਂ ਖ਼ਿਲਾਫ਼ ਹੀ ਇਰਾਦਾ ਕਤਲ ਅਤੇ ਅੱਗਜ਼ਨੀ ਦੇ ਆਰੋਪ ਤਹਿਤ ਪਰਚੇ ਦਰਜ ਕਰ ਦਿੱਤੇ ਸਨ ਅਤੇ ਇਹ ਗੋਲੀਕਾਂਡ ਉਦੋਂ ਤੋਂ ਲੈ ਕੇ ਹੁਣ ਤਕ ਸੁਰਖੀਆਂ ‘ਚ ਹੈ।