SIT(ਸਿੱਟ) ਨੇ ਪੰਜਾਬ ਦੇ ਮਸਹੂਰ ਕੋਟਕਪੂਰਾ ਗੋਲੀ ਕਾਂਡ ਵਿੱਚ ਆਏ ਦਿਨ ਹੋ ਰਹੇ ਨੇ ਨਵੇਂ ਨਵੇਂ ਖੁਲਾਸੇ ਅਤੇ ਕਈ ਨਾਮਚੀਨ ਅਫਸਰ ਦੇ ਨਾਮ ਆ ਰਹੇ ਸਾਹਮਣੇ ਇਸੇ ਸਬੰਧੀ ਅੱਜ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਖ਼ਿਲਾਫ਼ ਕੋਰਟ ਵਿਚ ਚਾਲਾਨ ਪੇਸ਼ ਕਰ ਦਿੱਤਾ ਹੈ। ਚਾਲਾਨ ਵਿੱਚ ਕੋਟਕਪੂਰਾ ਗੋਲੀ ਕਾਂਡ ਦੀ ਸਾਜ਼ਿਸ਼ ਵਿੱਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਸ਼ਮੂਲੀਅਤ ਦਾ ਦਾਅਵਾ ਵੀ ਕੀਤਾ ਗਿਆ ਹੈ। ਇਥੇ ਤੁਹਾਨੂੰ ਇਹ ਵੀ ਦੱਸ ਦਈਏ ਕਿ ਇਸ ਤੋਂ ਪਹਿਲਾਂ ਵਿਸ਼ੇਸ਼ ਜਾਂਚ ਟੀਮ ਬਹਿਬਲ ਗੋਲੀ ਕਾਂਡ ਵਿੱਚ ਵੀ ਸੁਮੇਧ ਸਿੰਘ ਸੈਣੀ ਖ਼ਿਲਾਫ਼ ਅਦਾਲਤ ਵਿੱਚ ਚਾਲਾਨ ਪੇਸ਼ ਕਰ ਚੁੱਕੀ ਹੈ। ਜ਼ਿਕਰਯੋਗ ਹੈ ਕਿ 14 ਅਕਤੂਬਰ 2015 ਦੀ ਸਵੇਰ ਨੂੰ ਅਕਾਲੀ ਦਲ ਦੀ ਸਰਕਾਰ ਵੇਲੇ ਪੰਜਾਬ ਦੇ ਕੋਟਕਪੂਰਾ ਵਿੱਚ ਵਾਪਰੇ ਗੋਲੀ ਕਾਂਡ ਦੌਰਾਨ 34 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਸਨ ਅਤੇ ਪੰਜਾਬ ਪੁਲੀਸ ਨੇ ਪ੍ਰਦਰਸ਼ਨ ਮਗਰੋਂ ਧਰਨਾਕਾਰੀਆਂ ਖ਼ਿਲਾਫ਼ ਹੀ ਇਰਾਦਾ ਕਤਲ ਅਤੇ ਅੱਗਜ਼ਨੀ ਦੇ ਆਰੋਪ ਤਹਿਤ ਪਰਚੇ ਦਰਜ ਕਰ ਦਿੱਤੇ ਸਨ ਅਤੇ ਇਹ ਗੋਲੀਕਾਂਡ ਉਦੋਂ ਤੋਂ ਲੈ ਕੇ ਹੁਣ ਤਕ ਸੁਰਖੀਆਂ ‘ਚ ਹੈ।
ਕੋਟਕਪੂਰਾ ਗੋਲੀਕਾਂਡ ਨੂੰ ਲੈ ਕੇ ਫਿਰ ਸੁਰਖੀਆਂ ‘ਚ Ex DGP Punjab Sumedh Singh Saini
January 18, 20210

Related tags :
#kotakpuraGolikaand Exdgppunjabsumedhsingh saini
Related Articles
March 23, 20220
ਖਹਿਰਾ ਨੇ ਘੇਰੀ ‘ਆਪ’, ਕਿਹਾ ‘ਰਾਜ ਸਭਾ ਮੈਂਬਰਾਂ ‘ਚ ਅਨੁਸੂਚਿਤ ਵਰਗ ਦੇ ਕਿਸੇ ਵਿਅਕਤੀ ਨੂੰ ਕੋਈ ਜਗ੍ਹਾ ਨਹੀਂ’
ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਸੀਟਾਂ ਲਈ 5 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਐਲਾਨੇ ਗਏ ਇਨ੍ਹਾਂ ਉਮੀਦਵਾਰਾਂ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਆਮ ਆਦਮੀ ਪਾਰਟੀ ਨੂੰ ਘੇਰਿਆ ਜਾ ਰਿਹਾ ਹੈ। ਇਸ ਨੂੰ ਲੈ ਕੇ ਹੁਣ
Read More
July 6, 20220
ਟਵਿੱਟਰ ਦੀ ਕੇਂਦਰ ਨੂੰ ਕਾਨੂੰਨੀ ਚੁਣੌਤੀ, ਕਿਹਾ-‘ਸਮੱਗਰੀ ਹਟਾਉਣਾ ਪ੍ਰਗਟਾਵੇ ਦੀ ਆਜ਼ਾਦੀ ਦੀ ਉਲੰਘਣਾ’
ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ਨੇ ਸਮੱਗਰੀ ਨੂੰ ਲੈ ਕੇ ਕੇਂਦਰ ਸਰਕਾਰ ਦੇ ਕੁਝ ਆਦੇਸ਼ਾਂ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਇਸ ਨੂੰ ਕਾਨੂੰਨੀ ਚੁਣੌਤੀ ਦਿੱਤੀ ਹੈ। ਸੂਤਰਾਂ ਮੁਤਾਬਕ ਕੰਪਨੀ ਨੇ ਇਸ ਨੂੰ ਅਧਿਕਾਰੀਆਂ ਵੱਲੋਂ ਸੱਤਾ ਦੀ ਦੁਰਵਰਤੋਂ ਦੱਸ
Read More
September 10, 20220
CM ਮਾਨ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ, ਪੰਜਾਬ ਆਉਣ ਦਾ ਦਿੱਤਾ ਸੱਦਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਭਗਵੰਤ ਮਾਨ ਨੇ ਪ੍ਰਧਾਨ ਦ੍ਰੋਪਦੀ ਮੁਰਮੂ ਨੂੰ ਪੰਜਾਬ ਆਉਣ ਦਾ ਸੱਦਾ ਵੀ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰਾਸ਼ਟਰਪਤੀ ਜ
Read More

Comment here