Site icon SMZ NEWS

ਗਰੀਬ ਧੀਆਂ ਦੇ ਵਿਆਹ ਲਈ ਪੰਜਾਬ ਸਰਕਾਰ ਦੇਵੇਗੀ 51000 ਰੁ. ਸ਼ਗਨ

CM Punjab

CM Punjab Captain Amrinder Singh ਨੇ ਪੰਜਾਬ ਵਿੱਚ ਮੱਧ ਵਰਗੀ ਕੁੜੀਆਂ ਦੇ ਵਿਆਹ ਮੌਕੇ ਦਿੱਤੀ ਜਾਂਦੀ ਸ਼ਗਨ ਦੀ ਰਾਸ਼ੀ 31000 ਰੁਪਏ ਤੋਂ ਵਧਾ ਕੇ 51000 ਰੁਪਏ ਕਰਨ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ। ਸ਼ਗਨ ਦਾ ਫਾਇਦਾ ਲੈਣ ਲਈ ਕੰਮ ਆਸਾਨ ਕਰਦਿਆਂ ਮੁੱਖ ਮੰਤਰੀ ਨੇ ਮੌਜੂਦਾ ਸ਼ਰਤਾ ਵਿੱਚ ਕਿਸੇ ਵੀ ਧਾਰਮਿਕ ਸੰਸਥਾ ਗੁਰਦੁਆਰਾ, ਮੰਦਿਰ ਤੇ ਚਰਚ ਵੱਲੋਂ ਜਾਰੀ ਕੀਤੇ ਵਿਆਹ ਸਰਟੀਫਿਕੇਟ ਨੂੰ ਸਵੀਕਾਰ ਕਰਨ ਦੀ ਪ੍ਰਵਾਨਗੀ ਦਿੱਤੀ ਹੈ।  ਹੁਣ 51000 ਸਹਾਇਤਾ ਵਿੱਚੋ 50 ਫੀਸਦੀ ਪੈਸੇ Advance ਵੀ ਲਏ ਜਾ ਸਕਦੇ ਹਨ, ਜਦੋਂ ਕਿ ਬਾਕੀ ਰਾਸ਼ੀ ਅਥਾਰਟੀ ਵੱਲੋਂ ਜਾਰੀ ਵਿਆਹ ਸਰਟੀਫਿਕੇਟ ਨੂੰ ਜਮਾਂ ਕਰਵਾਉਣ ਤੋਂ ਬਾਅਦ ਜਾਰੀ ਕੀਤੀ ਜਾਵੇਗੀ। ਇਸ ਸਭ ਦੇ ਨਾਲ ਹੀ ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਉਸਾਰੀ ਗਤੀਵਿਧੀਆਂ ਦੌਰਾਨ ਕੰਮ ਕਰਦਿਆਂ ਹਾਦਸੇ ਵਿੱਚ ਮਜ਼ਦੂਰਾਂ ਦੀ ਮੌਤ ਹੋਣ ਦੀ ਸੂਰਤ ਵਿੱਚ 2 ਲੱਖ ਰੁਪਏ ਦਾ ਮੁਆਵਜ਼ਾ ਵੀ ਪੀੜਿਤ ਪਰਿਵਾਰ ਨੂੰ ਦਿੱਤਾ ਜਾਵੇਗਾ, ਭਾਵੇਂ ਕਿ ਉਹ ਉਸਾਰੀ ਬੋਰਡ ਨਾਲ ਰਜਿਸਟਰਡ ਹੋਵੇ ਜਾਂ ਨਹੀਂ।
CM Punjab Captain Amrinder Singh ਨੇ ਵੱਖ-ਵੱਖ ਭਲਾਈ ਸਕੀਮਾਂ ਤਹਿਤ ਲਾਭ ਲੈਣ ਲਈ ਬਿਨੈ ਪੱਤਰ ਜਮਾਂ ਕਰਵਾਉਣ ਦੀ ਸਮਾਂ ਸੀਮਾ ਵਧਾਉਣ ਦਾ ਫੈਸਲਾ ਕੀਤਾ। ਮੌਜੂਦਾ ਸਮੇਂ ਇਹ ਸੀਮਾ ਛੇ ਮਹੀਨੇ ਦੀ ਸੀ, ਜਿਸ ਨੂੰ ਵਧਾ ਕੇ ਇਕ ਸਾਲ ਕਰਨ ਦਾ ਫੈਸਲਾ ਕੀਤਾ ਗਿਆ ਕਿਉਕਿ ਕਈ ਕਾਮੇ ਕੋਵਿਡ-19 ਮਹਾਂਮਾਰੀ ਕਾਰਨ ਬਿਨੈ ਪੱਤਰ ਨਹੀਂ ਦੇ ਸਕੇ ਸਨ।

Exit mobile version