ਪਿੱਛਲੇ 2 ਮਹੀਨਿਆਂ ਤੋਂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਦਿੱਲੀ ਦੇ ਬਾਡਰਾਂ ਤੇ ਬੈਠੇ ਦੇਸ਼ ਭਰ ਦੇ ਕਿਸਾਨ ਅਤੇ ਕਲ 26 ਜਨਵਰੀ, ਗਣਤੰਤਰ ਦਿਵਸ ਮੌਕੇ ਟਰੈਕਟਰ ਮਾਰਚ ਕੱਢਣ ਵੀ ਕੱਢ ਰਹੇ ਨੇ, ਅੱਜ ਕਿਸਾਨਾਂ ਨੇ ਆਨਿ ਮੀਟਿੰਗ ਕਰ ਅਗਲੀ ਕਾਰਵਾਈ ਬਾਰੇ ਵੀ ਖੁਲਾਸਾ ਕੀਤਾ ਅਤੇ ਦੱਸਿਆ ਕਿ ਅਸੀਂ ਦੇਸ਼ ਭਰ ਦੇ ਕਿਸਾਨ 1 ਫ਼ਰਵਰੀ ਨੂੰ ਦਿੱਲੀ ‘ਚ ਵੱਖ-ਵੱਖ ਥਾਂਵਾਂ ਤੋਂ ਸੰਸਦ ਵੱਲ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪੈਦਲ ਮਾਰਚ ਕੱਢਣਗੇ।
ਕਿਸਾਨ ਆਗੂਆਂ ਨੇ ਦੱਸਿਆ ਕਿ ਕੱਲ 26 ਜਨਵਰੀ ਨੂੰ ਦਿੱਲੀ ਦੀਆਂ 9 ਜਗ੍ਹਾ ਤੋਂ ਗਣਤੰਤਰ ਪਰੇਡ ਸ਼ੁਰੂ ਹੋਵੇਗੀ । ਉਨ੍ਹਾਂ ਦੱਸਿਆ ਕਿ ਕੱਲ੍ਹ, ਗਣਤੰਤਰ ਪਰੇਡ ਸ਼ਾਹਜਹਾਨਪੁਰ ਤੋਂ ਬਾਹਰ ਆਵੇਗੀ ਅਤੇ 20-25 ਸੂਬਿਆਂ ਦੀ ਝਾਂਕੀ ਇਸ ਕਿਸਾਨ ਮਾਰਚ ਵਿੱਚ ਦਿਖਾਈ ਜਾਵੇਗੀ | ਕਿਸਾਨਾਂ ਨੇ ਇਹ ਵੀ ਦੱਸਿਆ ਕਿ ਮਾਰਚ ਦੌਰਾਨ ਮੁੱਢਲੀ ਸਹਾਇਤਾ ਲਈ 100 Ambulance ਦਾ ਵੀ ਪ੍ਰਬੰਧ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ 61 ਦਿਨਾਂ ਤੋਂ ਜਾਰੀ ਹੈ। ਕਿਸਾਨ ਜਥੇਬੰਦੀਆਂ ਅਤੇ ਸਰਕਾਰ ਵਿਚਾਲੇ ਇਨ੍ਹਾਂ ਕਾਨੂੰਨਾਂ ਨੂੰ ਲੈ ਕੇ ਹੁਣ ਤੱਕ 11 ਬੈਠਕਾਂ ਹੋ ਚੁਕੀਆਂ ਹਨ, ਜੋ ਬੇਸਿੱਟ ਰਹੀਆਂ ਹਨ। ਉੱਥੇ ਹੀ ਕਿਸਾਨਾਂ ਨੂੰ ਗਣਤੰਤਰ ਦਿਵਸ ਮੌਕੇ ਟਰੈਕਟਰ ਮਾਰਚ ਕੱਢਣ ਦੀ ਮਨਜ਼ੂਰੀ ਮਿਲ ਗਈ ਹੈ। ਇਸ ਨੂੰ ਲੈ ਕੇ ਦਿੱਲੀ ਦੀ ਸੁਰੱਖਿਆ ਕਾਫ਼ੀ ਸਖ਼ਤ ਕਰ ਦਿੱਤੀ ਗਈ ਹੈ।