Site icon SMZ NEWS

ਮੁੱਖ ਮੰਤਰੀ ਪੰਜਾਬ ਨੇ ਦਿੱਲੀ ‘ਚ ਹੋਈ ਹਿੰਸਾ ਤੇ ਜਤਾਇਆ ਵਿਰੋਧ : ਕਿਸਾਨ ਆਪਣੇ ਪਹਿਲੇ ਵਾਲੇ ਸਥਾਨ ਤੇ ਆ ਜਾਣ ਵਾਪਿਸ

72ਵੇਂ ਗਣਤੰਤਰ ਦਿਵਸ ‘ਤੇ ਦਿੱਲੀ ਵਿਖੇ ਕਿਸਾਨਾਂ ਵਲੋਂ ਕੱਢੀ ਜਾ ਰਹੀ Tractor Prade ਦੌਰਾਨ ਕਿਸਾਨਾਂ ਅਤੇ ਦਿੱਲੀ ਪੁਲਿਸ ਵਿਚਕਾਰ ਹੋਈ ਹਿੰਸਾ ਦੀ CM Punjab Captain Amrinder Singh ਨੇ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ ਹੈ। CM Punjab ਨੇ ਕਿਹਾ ਹੈ ਕਿ Delhi ਤੋਂ ਅੱਜ ਜਿਹੜੀਆਂ ਵੀਡਿਓਜ਼ ਦੇਖਣ ਨੂੰ ਮਿਲ ਰਹੀਆਂ ਹਨ ਉਹ ਹੈਰਾਨ ਕਰ ਦੇਣ ਵਾਲੇ ਪਲ ਹਨ। CM Punjab ਨੇ Punjab ਦੇ DGP Dinkar Gupta ਨੂੰ ਕਿਹਾ ਕਿ ਪੰਜਾਬ ਭਰ ‘ਚ ਕਾਨੂੰਨ ਵਿਵਸਥਾ ਨੂੰ ਹਰ ਕੀਮਤ ’ਤੇ ਕਾਇਮ ਰੱਖਿਆ ਜਾਵੇ।
CM Punjab ਨੇ ਕਿਹਾ ਕਿ ਇਸ ਹਿੰਸਾ ਦੇ ਚੱਲਦਿਆਂ ਕਿਸਾਨ ਜਥੇਬੰਦੀਆਂ ਨੂੰ ਟਰੈਕਟਰ ਪਰੇਡ ਮੁਲਤਵੀ ਕਰਨੀ ਪੈ ਗਈ। CM Punjab ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਦਿੱਲੀ ਤੋਂ ਵਾਪਸ ਬਾਰਡਰਾਂ ‘ਤੇ ਚਲੇ ਜਾਣ, ਜਿੱਥੇ ਕਿ ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰ ਰਹੇ ਹਨ।
ਦਿੱਲੀ ‘ਚ ਕਿਸਾਨ ਪਰੇਡ ਦੌਰਾਨ ਵਾਪਰੀਆਂ ਹਿੰਸਕ ਘਟਨਾਵਾਂ ਦੀ ਸੰਯੁਕਤ ਕਿਸਾਨ ਮੋਰਚੇ ਨੇ ਵੀ ਨਿੰਦਾ ਕੀਤੀ ਹੈ। ਕਿਸਾਨ ਮੋਰਚੇ ਵੱਲੋਂ ਬਿਆਨ ਦਿੱਤਾ ਗਿਆ ਕਿ ਅਸੀਂ ਅੱਜ ਦੇ ਕਿਸਾਨ ਗਣਤੰਤਰ ਦਿਵਸ ਪਰੇਡ ਵਿਚ ਬੇਮਿਸਾਲ ਸ਼ਮੂਲੀਅਤ ਲਈ ਕਿਸਾਨਾਂ ਦਾ ਧੰਨਵਾਦ ਕਰਦੇ ਹਾਂ ਅਤੇ ਨਾਲ ਹੀ ਹੋਈਆਂ ਹਿੰਸਕ ਘਟਨਾਵਾਂ ਦੀ ਵੀ ਨਿੰਦਾ ਕਰਦੇ ਹਾਂ।
ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੇ ਸ਼ਾਂਤਮਈ ਲਹਿਰ ਵਿਚ ਘੁਸਪੈਠ ਕੀਤੀ ਹੈ ਅਤੇ ਅਸੀਂ ਹਮੇਸ਼ਾਂ ਇਸ ਗੱਲ ਦੇ ਹੱਕ ਵਿਚ ਰਹੇ ਹਾਂ ਕਿ ਸ਼ਾਂਤੀ ਹੀ ਇਸ ਸੰਘਰਸ਼ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਰਹੇ। ਕਿਸਾਨ ਮੋਰਚੇ ਨੇ ਕਿਹਾ ਕਿ ਅਸੀਂ ਆਪਣੇ ਆਪ ਨੂੰ ਅਜਿਹੇ ਸਾਰੇ ਤੱਤਾਂ ਤੋਂ ਵੱਖ ਕਰਦੇ ਹਾਂ ਜਿਨ੍ਹਾਂ ਨੇ ਸਾਡੀ ਅਨੁਸ਼ਾਸਨ ਦੀ ਉਲੰਘਣਾ ਕੀਤੀ ਹੈ।

Exit mobile version