Site icon SMZ NEWS

Delhi ਦੇ ਲਾਲ ਕਿਲੇ ਤੇ ਝੂਲੇ ਕੇਸਰੀ ਝੰਡੇ : Delhi Police ਦਾ ਕਿਸਾਨਾਂ ਤੇ ਲਾਠੀਚਾਰਜ ਜਾਰੀ

Lal Kile te Kisaan

ਇੱਕ ਪਾਸੇ ਦਿੱਲੀ ਵਿੱਚ ਹਰ ਸਾਲ ਦੋ ਤਰਾਹ ਇਸ ਵਾਰ ਵੀ ਗਣਤੰਤਰ ਦਿਵਸ ਦੀ ਪਰੇਡ ਕੀਤੀ ਜਾ ਰਹੀ ਸੀ ਅਤੇ ਦੂਜੇ ਪਾਸੇ ਕਿਸਾਨਾਂ ਦੀ ਟਰੈਕਟਰ ਪਰੇਡ ‘ਤੇ ਵੀ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਸਨ, ਕਿਉਂਕਿ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨ ਦੇਸ਼ ਦੀ ਰਾਜਧਾਨੀ ਦਿੱਲੀ ‘ਚ ਟਰੈਕਟਰ ਪਰੇਡ ਕੱਢ ਰਹੇ ਸਨ। ਕਿਸਾਨਾਂ ਨੇ ਦਾਅਵਾ ਕੀਤਾ ਸੀ ਕਿ ਉਹ ਸ਼ਾਂਤਮਈ ਪ੍ਰਦਰਸ਼ਨ ਕਰਨਗੇ ਪਰ ਦਿੱਲੀ ਪੁਲਿਸ ਵੱਲੋਂ ਉਨ੍ਹਾਂ ਨੂੰ ਭੜਕਾਉਣ ਤੇ ਕਿਸਾਨ ਬੈਰੀਕੇਡ ਤੋੜ ਕੇ ਅੱਗੇ ਵੱਧ ਗਏ ਅਤੇ ਕਿਸਾਨਾਂ ਦਾ ਇਕ ਸਮੂਹ ਦਿੱਲੀ ਦੇ ਲਾਲ ਕਿਲ੍ਹੇ ‘ਤੇ ਪਹੁੰਚ ਗਿਆ ਅਤੇ ਇੱਕ ਇਕ ਜੱਥਾ ਇੰਡੀਆ ਗੇਟ ਵੱਲ ਵੱਧ ਗਿਆ। ਬੈਰੀਕੇਡ ਤੋੜ ਕਿਸਾਨ ਟਰੈਕਟਰਾਂ ਸਮੇਤ ਲਾਲ ਕਿਲ੍ਹੇ ਤੱਕ ਪਹੁੰਚ ਗਏ ਅਤੇ ਦਿੱਲੀ ਦੇ ਲਾਲ ਕਿਲ੍ਹੇ ‘ਤੇ ਕਿਸਾਨੀ ਝੰਡਾ ਲਹਿਰਾ ਤਾ. ਇਸ ਸਭ ਦੇ ਨਾਲ ਹੀ ਦਿੱਲੀ ਵਿਚ ਕਿਸਾਨਾਂ ਤੇ ਪੁਲਿਸ ਵਿਚਕਾਰ ਝੜਪਾਂ ਤੇ ਟਕਰਾਅ ਦੀਆਂ ਖ਼ਬਰਾਂ ਵੀ ਸੁਣਨ ਨੂੰ ਮਿਲੀਆਂ, ਜਿਸ ਵਿੱਚ ਕੁੱਝ ਕਿਸਾਨ ਤੇ ਪੁਲਿਸ ਮੁਲਾਜਮ ਜ਼ਖਮੀ ਹੋਏ। ਦਿੱਲੀ ਪੁਲਿਸ ਦੇ ਨਾਲ ਹੀ UP Police ਨੇ ਵੀ ਲਾਠੀਚਾਰਜ ਅਤੇ ਹੰਝੂ ਗੈਸ ਦੇ ਗੋਲੇ ਦਾਗਣੇ ਪਏ।
ਦੌਰਾਨ ਕਿਸਾਨਾਂ ਨੂੰ ਰੋਕਣ ਲਈ ਰਾਜਧਾਨੀ ਦੀਆਂ ਸਰਹੱਦਾਂ ‘ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਅਤੇ ਕਈ ਥਾਵਾਂ ‘ਤੇ ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡ ਤੇ ਆਰਜ਼ੀ ਕੰਧਾਂ ਵੀ ਲਗਾਈਆਂ ਗਈਆਂ, ਪਰ ਕਿਸਾਨਾਂ ਨੂੰ ਇਹ ਕੰਧਾਂ ਜਾਂ ਬੈਰੀਕੇਡ ਰੋਕ ਨਹੀਂ ਪਾ ਰਹੇ ਸਨ ਅਤੇ ਇਹ ਖ਼ਬਰ ਲਿਖੇ ਜਾਣ ਤੱਕ ਸਥਿਤੀ ਅਜੇ ਵੀ ਤਣਾਅ ਪੂਰਨ ਬਣੀ ਹੋਈ ਹੈ।

Exit mobile version