Delhi Police ਨੇ Republic Day ਮੌਕੇ ਕਿਸਾਨ ਟਰੈਕਟਰ ਪਰੇਡ ਦਰਮਿਆਨ ਹੋਈ ਹਿੰਸਾ ਦੇ ਸਬੰਧ ’ਚ ਕਰੀਬ 200 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਟਰੈਕਟਰ ਪਰੇਡ ਦੌਰਾਨ ਕੱਲ੍ਹ ਦਿੱਲੀ ਦੇ ਲਾਲ ਕਿਲ੍ਹੇ ’ਤੇ ਹੋਈ ਹਿੰਸਾ ਦੇ ਸਬੰਧ ’ਚ FIR ਵੀ ਦਰਜ ਕੀਤੀ ਗਈ ਅਤੇ ਇਸ ਸਾਰੇ ਮਾਮਲੇ ਦੀ ਜਾਂਚ ਕ੍ਰਾਈਮ ਬਰਾਂਚ ਦੁਆਰਾ ਕੀਤੀ ਜਾਵੇਗੀ।
Delhi Police ਵੱਲੋਂ ਦਰਜ FIR ‘ਚ ਕਿਸਾਨ ਜਥੇਬੰਦੀਆਂ ਦੇ ਉੱਘੇ ਕਿਸਾਨ ਆਗੂ ਦਰਸ਼ਨ ਪਾਲ, ਰਾਜਿੰਦਰ ਸਿੰਘ, ਬਲਬੀਰ ਸਿੰਘ ਰਾਜੇਵਾਲ, ਬੂਟਾ ਸਿੰਘ ਬੁਰਜਗਿੱਲ ਅਤੇ ਜੋਗਿੰਦਰ ਸਿੰਘ ਉਗਰਾਹਾ ਦੇ ਨਾਮ ਦਰਜ ਹਨ। FIR ਵਿੱਚ ਭਾਰਤੀ ਕਿਸਾਨ ਯੂਨੀਅਨ (ਸਪੌਕਸ) ਰਾਕੇਸ਼ ਟਿਕੈਤ ਦਾ ਨਾਮ ਵੀ ਸ਼ਾਮਲ ਹੈ।
ਇਸ ਸਬੰਧੀ ਕਿਸਾਨ ਜਥੇਬੰਦੀਆਂ ਨੇ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਇਹ ਵੀ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਉਨ੍ਹਾਂ ਦਾ ਅੰਦੋਲਨ ਲੰਮਾ ਸਮਾਂ ਹੈ ਅਤੇ ਖੇਤੀਬਾੜੀ ਕਾਨੂੰਨ ਖਤਮ ਨਾ ਕੀਤੇ ਜਾਣ ਤਕ ਜਾਰੀ ਰਹੇਗਾ। ਕਿਸਾਨ ਯੂਨੀਅਨ ਦੇ ਆਗੂਆਂ ਨੇ ਕਲ ਦੀ ਹੋਈ ਹਿੰਸਾ ਪਿੱਛੋਂ ਆਪਣੇ ਆਪ ਨੂੰ ਦੂਰ ਰੱਖਦੇ ਹੋਏ ਕਿਹਾ ਕਿ ਮੋਦੀ ਸਰਕਾਰ ਵਲੋਂ ਉਨ੍ਹਾਂ ਦੇ ਅੰਦੋਲਨ ਨੂੰ ਬਦਨਾਮ ਕਰਨ ਦੀ ਸਾਜਿਸ਼ ਰਚੀ ਜਾ ਰਹੀ ਹੈ।
ਦਿੱਲੀ ਪੁਲਿਸ ਵਲੋਂ 200 ਕਿਸਾਨਾਂ ਖਿਲਾਫ FIR : ਰਾਜੇਵਾਲ, ਉਗਰਾਹਾ, ਦਰਸ਼ਨ ਪਾਲ, ਰਾਜਿੰਦਰ ਸਿੰਘ ਅਤੇ ਬੁਰਜਗਿੱਲ ਸਣੇ ਕਈ ਵੱਡੇ ਨਾਮ ਸ਼ਾਮਲ
Related tags :
Comment here