ਪਿਛਲੇ 63 ਦਿਨਾਂ ਤੋਂ ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਧਰਨਾ ਦੇ ਰਹੇ ਦੇਸ਼ ਭਰ ਦੇ ਕਿਸਾਨਾਂ ਨੇ 26 ਜਨਵਰੀ ਗਣਤੰਤਰ ਦਿਵਸ ਮੌਕੇ ਦਿੱਲੀ ਵਿੱਚ ਟਰੈਕਟਰ ਪਰੇਡ ਕੀਤੀ ਅਤੇ ਇਸ ਦੌਰਾਨ ਕੁੱਝ ਸ਼ਰਾਰਤੀ ਅਨਸਰਾਂ ਨੇ ਦਿੱਲੀ ਅੰਦਰ ਅਤੇ ਲਾਲ ਕਿਲੇ ਤੇ ਜਾ ਕਾਫ਼ੀ ਹਿੰਸਾ ਕੀਤੀ। ਹੁਣ ਦਿੱਲੀ ਅਤੇ ਯੂਪੀ ਵਿਚ ਧਰਨਾ ਦੇ ਰਹੇ ਕਿਸਾਨਾਂ ਖ਼ਿਲਾਫ਼ ਗ੍ਰਹਿ ਮੰਤਰਾਲਾ ਅਤੇ ਦਿੱਲੀ ਪੁਲਿਸ ਸਖ਼ਤ ਹੁੰਦੀ ਦਿਖਾਈ ਦੇ ਰਹੀ ਹੈ।
ਇਸ ਸਭ ਨੂੰ ਲੈ ਕੇ ਇੱਕ ਵੱਡੀ ਖ਼ਬਰ ਆ ਰਹੀ ਹੈ ਕਿ ਦਿੱਲੀ ਹਿੰਸਾ ਮਾਮਲੇ ਵਿੱਚ ਸਰਕਾਰ ਕਿਸਾਨ ਆਗੂਆਂ ਖਿਲਾਫ਼ ਵੱਡੀ ਕਾਰਵਾਈ ਕਰਨ ਜਾ ਰਹੀ ਹੈ। ਗ੍ਰਹਿ ਮੰਤਰਾਲੇ ਦੀ ਮੀਟਿੰਗ ਤੋਂ ਬਾਅਦ ਦਿੱਲੀ ਪੁਲਿਸ ਨੇ ਕਿਸਾਨ ਆਗੂਆਂ ਖਿਲਾਫ਼ Look Out Notice ਜਾਰੀ ਕੀਤਾ ਹੈ। ਦਿੱਲੀ ਪੁਲਿਸ ਵੱਲੋਂ ਕਿਸਾਨ ਆਗੂਆਂ ਦੇ ਪਾਸਪੋਰਟ ਜ਼ਬਤ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਦੌਰਾਨ ਬੁੱਧਵਾਰ ਦੇਰ ਰਾਤ ਗਾਜੀਪੁਰ ਬਾਰਡਰ ‘ਤੇ ਅਚਾਨਕ ਤਣਾਅ ਦੀ ਸਥਿਤੀ ਬਣ ਗਈ ਹੈ।
ਪ੍ਰਸ਼ਾਸਨ ਨੇ ਬੁੱਧਵਾਰ ਨੂੰ ਗਾਜ਼ੀਪੁਰ ਬਾਰਡ ਦੀ ਬਿਜਲੀ ਕੱਟ ਦਿੱਤੀ ਅਤੇ ਪੁਲਿਸ ਦੀ ਸਰਗਰਮੀ ਵਧਣ ਨਾਲ ਸਾਰੀ ਰਾਤ ਤਣਾਅ ਬਣਿਆ ਰਿਹਾ ਹੈ। ਪਿਛਲੇ 40 ਦਿਨਾਂ ਤੋਂ ਧਰਨਾ ਦੇ ਰਹੇ ਕਿਸਾਨਾਂ ਦਾ ਜ਼ਬਰੀ ਧਰਨਾ ਚੁਕਵਾ ਦਿੱਤਾ ਗਿਆ । ਜ਼ਿਕਰਯੋਹ ਹੈ ਕਿ UP-Delhi ਅਤੇ ਗਾਜੀਪੁਰ ਬਾਰਡਰ ‘ਤੇ ਵੱਡੀ ਗਿਣਤੀ ਵਿਚ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਧਰਨਾ ਲਾ ਕੇ ਬੈਠੇ ਹਨ। ਉੱਤਰ ਪ੍ਰਦੇਸ਼ ਦੇ ਬਾਗਪਤ ‘ਚ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪਿਛਲੇ 40 ਦਿਨਾਂ ਤੋਂ ਚੱਲ ਰਿਹਾ ਧਰਨਾ ਬੁੱਧਵਾਰ ਦੀ ਅੱਧੀ ਰਾਤ ਨੂੰ ਪੁਲਿਸ ਪ੍ਰਸ਼ਾਸਨ ਨੇ ਹਟਵਾ ਦਿੱਤਾ। ਯੂੁਪੀ ਦੇ ਬਾਗਪਤ ਵਿਚ ਬੀਤੀ ਰਾਤ ਪੁਲਿਸ ਦਾ ਡੰਡਾ ਚੱਲਿਆ, ਇਥੇ 19 ਦਸੰਬਰ ਤੋਂ ਧਰਨਾ ਦੇ ਰਹੇ ਕਿਸਾਨਾਂ ਨੂੰ ਅੱਧੀ ਰਾਤ ਤੋਂ ਬਾਅਦ ਖਦੇੜ ਦਿੱਤਾ ਗਿਆ। ਇਹ ਕਿਸਾਨ ਦਿੱਲੀ ਸਹਾਰਨਪੁਰ ਹਾਈਵੇਅ ’ਤੇ ਧਰਨਾ ਦੇ ਰਹੇ ਸਨ।
ਇੱਥੇ ਇਹ ਵੀ ਦੱਸਣਾ ਬੰਦਾ ਹੈ ਕਿ ਜਿੱਥੇ ਸਰਕਾਰ ਹਿੰਸਾ ਨੂੰ ਲੈ ਕੇ ਕਿਸਾਨਾਂ ਖਿਲਾਫ ਕਾਰਵਾਈ ਕਰਨ ਜਾ ਰਹੀ ਹੈ ਕੀ ਇਸ ਸਰਕਾਰ ਨੂੰ ਪਿੱਛਲੇ 3 ਮਹੀਨਿਆਂ ਤੋਂ ਮੰਗਾਂ ਨੂੰ ਲੈ ਕੇ ਧਰਨੇ ਦੇ ਰਹੇ ਕਿਸਾਨਾਂ ਦੀ ਅਵਾਜ ਨਹੀਂ ਸੁਣਾਈ ਦੇ ਰਹੀ , ਕੀ ਸਰਕਾਰ ਇਸ ਹਿੰਸਾ ਦੀ ਉਡੀਕ ਵਿਚ ਸੀ