Site icon SMZ NEWS

ਰਾਕੇਸ਼ ਟਿਕੈਤ ਦੇ ਹੰਝੂਆਂ ਨੇ ਭਰੀ ਅੰਦੋਲਨ ਵਿੱਚ ਜਾਨ : ਹਜਾਰਾਂ ਦੀ ਗਿਣਤੀ ‘ਚ ਪੁੱਜ ਰਹੇ ਨੇ ਕਿਸਾਨ

Kisan Neta

ਮੋਦੀ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ ਦਿੱਲੀ ਦੀਆਂ ਸਰਹੱਦਾਂ ‘ਤੇ ਅੱਜ ਵੀ ਨਿਰੰਤਰ ਜ਼ਾਰੀ ਹੈ। ਤਕਤੀਬਨ ਤਕਰੀਬਨ ਖੱਟਣ ਹੁੰਦੇ ਜਾ ਰਹੇ ਕਿਸਾਨ ਅੰਦੋਲਨ ਨੂੰ ਕਿਸਾਨ ਨੇਤਾ ਰਾਕੇਸ਼ ਟਿਕੈਤ ਦੇ ਹੰਝੂਆਂ ਤੋਂ ਬਾਅਦ ਇੱਕ ਵਾਰ ਫਿਰ ਜ਼ੋਰ ਫੜ ਗਿਆ ਹੈ। ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੇ ਵੱਖ-ਵੱਖ ਹਿੱਸਿਆਂ ਦੇ ਕਿਸਾਨ ਅੱਧੀ ਰਾਤ ਤੋਂ ਹੀ ਗਾਜ਼ੀਪੁਰ ਸਰਹੱਦ ‘ਤੇ ਪਹੁੰਚਣੇ ਸ਼ੁਰੂ ਹੋ ਗਏ ਹਨ। ਓਥੇ ਹੀ ਪ੍ਰਸ਼ਾਸਨ ਵਲੋਂ ਗਾਜੀਪੁਰ ਬਾਰਡਰ ਦੋਵਾਂ ਪਾਸਿਆਂ ਤੋਂ ਬੰਦ ਕਰ ਦਿੱਤਾ ਗਿਆ ਹੈ। ਇਸੇ ਨੂੰ ਲੈ ਕੇ ਅੱਜ ਮੁਜ਼ੱਫਰਨਗਰ ਵਿੱਚ ਕਿਸਾਨਾਂ ਦੀ ਮਹਾਂ ਪੰਚਾਇਤ ਹੋ ਰਹੀ ਹੈ ।
26 ਜਨਵਰੀ ਦੀ ਹਿੰਸਾ ਤੋਂ ਬਾਅਦ ਤੋਂ ਹੀ ਗਾਜ਼ੀਪੁਰ ਬਾਰਡਰ ‘ਤੇ ਡਟੇ ਕਿਸਾਨਾਂ ਖਿਲਾਫ਼ ਪੁਲਿਸ ਨੇ ਸਖ਼ਤ ਰਵੱਈਆ ਦਿਖਾਇਆ ਸੀ ਅਤੇ ਗਾਜ਼ੀਪੁਰ ਬਾਰਡਰ ਖ਼ਾਲੀ ਕਰਨ ਲਈ ਕਿਹਾ ਗਿਆ ਸੀ। ਇਸ ਸਭ ਵਿਚ ਨਵਾਂ ਮੋੜ ਉਦੋਂ ਆਇਆ ਜਦ ਕਿਸਾਨ ਆਗੂ ਰਾਕੇਸ਼ ਟਿਕੈਤ ਮੀਡੀਆ ਨਾਲ ਗੱਲਬਾਤ ਕਰਦਿਆਂ ਭਾਵੁਕ ਹੋ ਗਿਆ ਅਤੇ ਕੈਮਰੇ ਦੇ ਸਾਹਮਣੇ ਹੀ ਉਨ੍ਹਾਂ ਦੇ ਹੰਝੂ ਨਿਕਲ ਗਏ ਅਤੇ ਫਿਰ ਉਹ ਪੁਲਿਸ ਸਾਹਮਣੇ ਅੜ ਗਏ।
ਇਸ ਵੇਲੇ ਗਾਜ਼ੀਪੁਰ ਬਾਰਡਰ ‘ਤੇ ਕਿਸਾਨਾਂ ਵਿਚ ਪੂਰਾ ਉਤਸ਼ਾਹ ਹੈ। ਦੂਜੇ ਪਾਸੇ ਕਿਸਾਨਾਂ ਦੀ ਲਗਾਤਾਰ ਵੱਧ ਰਹੀ ਗਿਣਤੀ ਵੇਖਦਿਆਂ ਪੁਲਿਸ ਵੀ ਪਿੱਛੇ ਹਟ ਰਹੀ ਹੈ। ਕਿਸਾਨ ਨੇਤਾ ਨੇ ਪੁਲਿਸ ਨੂੰ ਖੁਦਕੁਸ਼ੀ ਦੀ ਧਮਕੀ ਵੀ ਦਿੱਤੀ ਅਤੇ ਐਲਾਨ ਕੀਤਾ ਕਿ ਉਹ ਉਦੋਂ ਤੱਕ ਪਾਣੀ ਨਹੀਂ ਪੀਣਗੇ ਜਦੋਂ ਤੱਕ ਉਨ੍ਹਾਂ ਦੇ ਪਿੰਡ ਦੇ ਲੋਕ ਉਸ ਲਈ ਪਾਣੀ ਨਹੀਂ ਲਿਆਉਂਦੇ। ਟਿਕੈਤ ਦੀ ਇਸ ਧਮਕੀ ਦਾ ਅਸਰ ਉਸਦੇ ਮੁਜ਼ੱਫਰਨਗਰ ਦੇ ਪਿੰਡ ਸਿਸੌਲੀ ਵਿੱਚ ਵੇਖਿਆ ਗਿਆ। ਦੁਪਹਿਰ ਸਮੇਂ ਅੰਦੋਲਨ ਖ਼ਤਮ ਕਰਨ ਦਾ ਐਲਾਨ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਅਤੇ ਰਾਕੇਸ਼ ਟਿਕੈਤ ਦੇ ਭਰਾ ਨਰੇਸ਼ ਟਿਕੈਤ ਨੇ ਰਾਤ ਨੂੰ ਪੰਚਾਇਤ ਬੁਲਾ ਲਈ ਅਤੇ ਕਿਹਾ ਕਿ ਉਹ ਪਿੱਛੇ ਨਹੀਂ ਹਟਣਗੇ। ਟਿਕੈਤ ਦੇ ਅੱਥਰੂਆਂ ਦਾ ਅਸਰ ਮੁਜ਼ੱਫਰਨਗਰ ਵਿੱਚ ਦੇਖਣ ਨੂੰ ਮਿਲਿਆ। ਜਿਸ ਤੋਂ ਬਾਅਦ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਸਮਰਥਕ ਪਿੰਡ ਸਿਸੌਲੀ ਵਿੱਚ ਉਨ੍ਹਾਂ ਦੇ ਘਰ ਪਹੁੰਚੇ। ਉਨ੍ਹਾਂ ਦੇ ਸਮਰਥਨ ‘ਚ ਨਾਅਰੇਬਾਜ਼ੀ ਕੀਤੀ।

Exit mobile version