ਨਵੀਂ ਦਿੱਲੀ, 17 ਫਰਵਰੀ
ਦਿੱਲੀ ਦੇ ਨਾਲ ਲੱਗਦੇ ਸਿੰਘੂ ਬਾਰਡਰ ਤੋਂ ਵਾਹਨ ਚੋਰੀ ਕਰਕੇ ਭੱਜਣ ਤੇ ਉਸ ਦਾ ਪਿੱਛਾ ਕਰਨ ਵਾਲੇ ਦਿੱਲੀ ਪੁਲਿਸ ਦੇ ਇਕ ਥਾਣਾ ਮੁਖੀ ’ਤੇ ਹਮਲਾ ਕਰਨ ਦੇ ਦੋਸ਼ ਵਿਚ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਿਸਾਨ ਕਈ ਮਹੀਨਿਆਂ ਤੋਂ ਸਿੰਘੂ ਦੀ ਸਰਹੱਦ ਸਮੇਤ ਕਈ ਥਾਵਾਂ ‘ਤੇ ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਹਨ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਮੰਗਲਵਾਰ ਰਾਤ ਅੱਠ ਵਜੇ ਦੀ ਹੈ | ਪੁਲਿਸ ਅਧਿਕਾਰੀ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਪੁਲਿਸ ਨੇ ਦੱਸਿਆ ਕਿ ਦੋਸ਼ੀ ਸ਼ਰਾਬੀ ਸੀ ਅਤੇ ਘਟਨਾ ਵਾਲੀ ਥਾਂ ਤੋਂ ਇੱਕ ਅਧਿਕਾਰੀ ਦੀ ਕਾਰ ਦੀਆਂ ਚਾਬੀਆਂ ਖੋਹ ਕੇ ਮੌਕੇ ਤੋਂ ਫਰਾਰ ਹੋ ਗਿਆ। ਜਦੋਂ ਪੁਲਿਸ ਨੇ ਉਸ ਦਾ ਪਿੱਛਾ ਕੀਤਾ ਤਾਂ ਉਹ ਰਸਤੇ ਵਿੱਚ ਗੱਡੀ ਛੱਡ ਕੇ ਕਿਸੇ ਹੋਰ ਵਿਅਕਤੀ ਕੋਲੋਂ ਦੋਪਹੀਆ ਵਾਹਨ ਖੋਹ ਕੇ ਫਰਾਰ ਹੋ ਗਿਆ। ਉਸ ਨੂੰ ਰਾਤ ਕਰੀਬ ਸਾਢੇ ਅੱਠ ਵਜੇ ਫੜ ਲਿਆ। ਕਾਬੂ ਕਰਨ ਵੇਲੇ ਉਸ ਨੇ ਤਲਵਾਰ ਨਾਲ ਐੱਸਐੱਚਓ ’ਤੇ ਹਮਲਾ ਕਰ ਦਿੱਤਾ, ਜਿਸ ਨਾਲ ਉਸ ਦੇ ਹੱਥ ਦੀਆਂ ਉਂਗਲਾਂ ਤੇ ਗਲੇ ’ਤੇ ਜ਼ਖ਼ਮ ਲੱਗੇ। ਥਾਣੇਦਾਰ ਨੂੰ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ ਗਿਆ ਹੈ।