ਫ਼ਰੀਦਕੋਟ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕਤਲ ਮਾਮਲੇ ‘ਚ ਕੈਪਟਨ ਵਲੋਂ ਸਖ਼ਤ ਕਾਰਵਾਈ ਦੇ ਹੁਕਮ

ਚੰਡੀਗੜ੍ਹ
ਜ਼ਿਲ੍ਹਾ ਫ਼ਰੀਦਕੋਟ ਯੂਥ ਕਾਂਗਰਸ ਦੇ ਪ੍ਰਧਾਨ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਲਾਲ ਸਿੰਘ ਭੁੱਲਰ ਉਰਫ਼ ਗੁਰਲਾਲ ਭਲਵਾਨ ਦੇ ਕਤਲ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੰਭੀਰ ਨੋਟਿਸ ਲੈਂਦੇ ਹੋਏ ਡੀ.ਜੀ.ਪੀ.ਨੂੰ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ | ਮੁੱਖ ਮੰਤਰੀ ਨੇ ਗੁਰਲਾਲ ਦੇ ਕਤਲ ਤੇ ਅਫ਼ਸੋਸ ਪ੍ਰਗਟਾਇਆ ਹੈ ਤੇ ਆਖਿਆ ਹੈ ਕਿ ਦੋਸ਼ੀਆਂ ਨੂੰ ਬਿਲਕੁਲ ਈ ਨਹੀਂ ਬਖਸ਼ਿਆ ਜਾਵੇਗਾ ਅਤੇ ਉਹਨਾਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |