ਚੰਡੀਗੜ੍ਹ
ਚੰਡੀਗੜ੍ਹ ਵਿਖੇ ਹੋ ਰਹੀ ਕਿਸਾਨਾਂ ਦੀ ਮਹਾ ਪੰਚਾਇਤ ‘ਚ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਜਦੋਂ ਤਕ ਕਾਲੇ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਇਹ ਲੜਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਨਾ ਅਸੀਂ ਡਰਾਂਗੇ ਤੇ ਨਾ ਹੀ ਪਿੱਛੇ ਹਟਾਂਗੇ।
ਇਸ ਮੌਕੇ ਪੁੱਜੇ ਪ੍ਰੋ. ਮਨਜੀਤ ਨੇ ਖੇਤੀ ਕਾਨੂੰਨਾਂ ਦੇ ਨਾਲ-ਨਾਲ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦਾ ਮੁੱਦਾ ਵੀ ਚੁੱਕਿਆ। ਪੁਲਸ ਦੀ ਜਲ ਤੋਪ ਦਾ ਮੂੰਹ ਮੋੜਨ ਵਾਲੇ ਨਵਦੀਪ ਦੇ ਪਿਤਾ ਜੈ ਸਿੰਘ ਨੇ ਵੀ ਮਹਾ ਪੰਚਾਇਤ ਨੂੰ ਸੰਬੋਧਨ ਕੀਤਾ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਇਹ ਲੜਾਈ ਅਸੀਂ ਜਿੱਤ ਕੇ ਵਾਪਸ ਜਾਵਾਂਗੇ ਚਾਹੇ ਅਸੀਂ ਨਾ ਵੀ ਰਹੀਏ ਮੁੜ ਕੇ 300 ਸਾਲ ਲੜਾਈ ਲੜਨ ਦੀ ਲੋੜ ਨਹੀਂ। ਮੋਹਨ ਸਿੰਘ ਧਮਾਣਾ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਪੰਜਾਬ ਦੀਆਂ ਸਥਾਨਕ ਚੋਣਾਂ ‘ਚ ਆਪਣੀ ਅਸਲੀ ਸਥਿਤੀ ਬਾਰੇ ਪਤਾ ਲੱਗ ਗਿਆ ਹੋਵੇਗਾ। ਲੋਕਾਂ ਨੇ ਭਾਜਪਾ ਨੂੰ ਸਿਰੇ ਤੋਂ ਨਕਾਰ ਦਿੱਤਾ।
Comment here