ਅੰਮ੍ਰਿਤਸਰ ਦੇ ਪਾਵਰ ਕਾਲੋਨੀ ‘ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਬਾਈਕ ਸਵਾਰ ਦੋ ਨੌਜਵਾਨਾਂ ਨੇ ਪਾਵਰ ਕਾਲੋਨੀ ‘ਚ ਰਹਿਣ ਵਾਲੇ ਨੌਜਵਾਨ ਨਵਦੀਪ ਸਿੰਘ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਡਿੰਪਲ ਨੂੰ 2 ਗੋਲੀਆਂ ਲੱਗੀਆਂ ਜਿਸ ਨਾਲ ਉਹ ਜਖਮੀ ਹੋ ਕੇ ਡਿੱਗ ਪਿਆ ਜਿਸ ਤੋਂ ਬਾਅਦ ਪਰਿਵਾਰਕਾਂ ਮੈਂਬਰਾਂ ਨੇ ਤੁਰੰਤ ਉਸ ਨੂੰ ਹਸਪਤਾਲ ਪਹੁੰਚਾਇਆ ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।ਸੂਚਨਾ ਮਿਲਣ ‘ਤੇ ਮੌਕੇ ‘ਤੇ ਪੁਲਿਸ ਨੇ ਪਹੁੰਚ ਕੇ ਪਰਿਵਾਰ ਦੇ ਬਿਆਨ ਲੈ ਕੇ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।
ਜਖਮੀ ਨਵਦੀਪ ਦੇ ਪਰਿਵਾਰ ਨੇ ਦੱਸਿਆ ਕਿ ਦੋਸ਼ੀ ਗੱਟੂ ਦੇ ਨਾਲ ਉਨ੍ਹਾਂ ਦੇ ਬੇਟੇ ਦੀ ਪੁਰਾਣੀ ਰੰਜਿਸ਼ ਚੱਲ ਰਹੀ ਸੀ ਜਿਸ ਦੇ ਤਹਿਤ ਹੀ ਦੋਸ਼ੀ ਅੱਜ ਉਨਾਂ੍ਹ ਦੇ ਮੁਹੱਲੇ ‘ਚ ਪਹੁੰਚਿਆ ਅਤੇ ਡਿੰਪਲ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਜਿਸਦਾ ਇਲਾਜ ਹਸਪਤਾਲ ‘ਚ ਚੱਲ ਰਿਹਾ ਹੈ।ਪਰਿਵਾਰ ਨੇ ਦੱਸਿਆ ਕਿ ਗੱਟੂ ‘ਤੇ ਪਹਿਲਾਂ ਵੀ ਕਈ ਸੰਗੀਨ ਮਾਮਲੇ ਦਰਜ ਹੈ।ਪਰਿਵਾਰ ਨੇ ਪੁਲਿਸ ਨੂੰ ਗੁਹਾਰ ਲਾਈ ਹੈ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇ ਅਤੇ ਸਖਤ ਸਜ਼ਾ ਦਿਵਾਈ ਜਾਵੇ।ਮੌਕੇ ‘ਤੇ ਪਹੁੰਚੀ ਪੁਲਿਸ ਨੇ ਕਿਹਾ ਕਿ ਪਰਿਵਾਰ ਨੇ ਉਨਾਂ੍ਹ ਨੂੰ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ ਪੁਲਿਸ ਦੋਸ਼ੀਆਂ ਦੀ ਤਲਾਸ਼ ਕਰ ਰਹੀ ਹੈ ਡਾਕਟਰ ਨੇ ਜਖਮੀ ਨਵਦੀਪ ਨੂੰ ਅਨਫਿੱਟ ਦੱਸਿਆ ਹੈ ਦੂਜੇ ਪਾਸੇ ਪਰਿਵਾਰ ਦੇ ਬਿਆਨਾਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।