Site icon SMZ NEWS

ਪੰਜਾਬ ਮੰਤਰੀ ਮੰਡਲ ਦੀ ਬੈਠਕ 26 ਅਪ੍ਰੈਲ ਨੂੰ

ਪੰਜਾਬ ਮੰਤਰੀ ਮੰਡਲ ਦੀ ਬੈਠਕ 26 ਅਪ੍ਰੈਲ ਦਿਨ ਸੋਮਵਾਰ ਨੂੰ ਸ਼ਾਮ 4 ਵਜੇ ਪੰਜਾਬ ਭਵਨ, ਸੈਕਟਰ-26 ਚੰਡੀਗੜ੍ਹ ਵਿਚ ਹੋਵੇਗੀ। ਇਹ ਜਾਣਕਾਰੀ ਮੁੱਖ ਸਕੱਤਰ ਵਿਨੀ ਮਹਾਜਨ ਵੱਲੋਂ ਦਿੱਤੀ ਗਈ ਹੈ। ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ। ਇਸ ਦੀ ਕਾਪੀ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ, ਸਮੂਹ ਕੈਬਨਿਟ ਮੰਤਰੀ ਪੰਜਾਬ, ਮੁੱਖ ਪ੍ਰਮੁੱਖ ਸਕੱਤਰ ਨੂੰ ਭੇਜ ਦਿੱਤੀ ਗਈ ਹੈ ਤੇ ਮੀਟਿੰਗ ਵਿਚ ਹਾਜ਼ਰ ਹੋਣ ਲਈ ਕਿਹਾ ਗਿਆ ਹੈ।

ਮੀਟਿੰਗ ਦਾ ਮੁੱਖ ਮੁੱਦਾ ਸੂਬੇ ਵਿਚ ਵਧਦੇ ਕੋਰੋਨਾ ਦੇ ਹਾਲਾਤ ਹੋ ਸਕਦੇ ਹਨ। ਪੰਜਾਬ ਵਿਚ ਦਿਨੋ-ਦਿਨ ਕੋਵਿਡ ਘਾਤਕ ਹੁੰਦਾ ਜਾ ਰਿਹਾ ਹੈ ਤੇ ਪ੍ਰਸ਼ਾਸਨ ਦੀ ਚਿੰਤਾ ਵਧਦੀ ਜਾ ਰਹੀ ਹੈ। ਆਕਸੀਜਨ ਦੀ ਘਾਟ ਕਾਰਨ ਵੀ ਕਈ ਮਰੀਜ਼ਾਂ ਦੀ ਮੌਤ ਹੋ ਰਹੀ ਹੈ ਜਿਸ ਲਈ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕਾਫੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਆਕਸੀਜਨ ਦੀ ਨਿਰਵਿਘਨ ਸਪਲਾਈ ਜਾਰੀ ਰਹਿ ਸਕੇ ਤੇ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ।

Exit mobile version