Site icon SMZ NEWS

ਭਾਰੀ ਬਰਸਾਤ ਦੇ ਮੱਦੇਨਜ਼ਰ ਮੰਡੀਆਂ ‘ਚ ਕਣਕ ਦੀ ਸੰਭਾਲ ਦੇ ਪੁਖਤਾ ਪ੍ਰਬੰਧ ਕੀਤੇ : ਸਕੱਤਰ ਮਾਰਕੀਟ ਕਮੇਟੀ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਜਿਣਸ ਦੀ ਮੰਡੀਆਂ ਵਿਚ ਆਮਦ, ਖਰੀਦ, ਲਿਫਟਿੰਗ ਅਤੇ ਸਾਭ-ਭਾਲ ਦੇ ਨਿਰਦੇਸ਼ ਦਿੱਤੇ ਗਏ ਹਨ। ਸ੍ਰੀ ਅਨੰਦਪੁਰ ਸਾਹਿਬ ਦੀਆਂ ਮੰਡੀਆਂ ਅੰਦਰ ਕਣਕ ਦੀ ਤੇਜ਼ੀ ਨਾਲ ਹੋਈ ਆਮਦ ਨੂੰ ਲੈ ਕੇ ਖਰੀਦ ਪ੍ਰਕਿਰਿਆਂ ਦੇ ਸਮੁੱਚੇ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚੜ੍ਹਾਇਆ ਜਾ ਰਿਹਾ ਹੈ। ਮੰਡੀਆਂ ਵਿਚ ਆਈ ਕਣਕ ਨੂੰ ਖਰਾਬ ਹੋਏ ਮੌਸਮ ਦੇ ਮੱਦੇਨਜ਼ਰ ਮੰਡੀਆਂ ‘ਚ ਸੰਭਾਲਣ ਲਈ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਵੱਲੋਂ ਆੜ੍ਹਤੀਆਂ ਦੇ ਸਹਿਯੋਗ ਨਾਲ ਤਰਪਾਲਾਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਇਹ ਜਾਣਕਾਰੀ ਸਕੱਤਰ ਮਾਰਕੀਟ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਸੁਰਿੰਦਰਪਾਲ ਨੇ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਮਾਰਕੀਟ ਕਮੇਟੀ,ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਆੜ੍ਹਤੀਆਂ ਅਤੇ ਕਿਸਾਨਾਂ ਵੱਲੋਂ ਜਿਣਸ ਨੂੰ ਢੰਕਣ ਲਈ ਤਰਪਾਲਾਂ ਆਦਿ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ ਅਤੇ ਬਾਰਿਸ਼ ਕਾਰਨ ਖਰੀਦ ਕੇਂਦਰਾਂ ਵਿਚ ਕਿਸਾਨਾਂ ਵੱਲੋਂ ਕਣਕ ਦੀਆਂ ਢੇਰੀਆਂ ਨੂੰ ਤਰਪਾਲਾਂ ਨਾਲ ਢੱਕ ਲਿਆ ਗਿਆ ਜਿਸ ਕਾਰਨ ਕਣਕ ਭਿੱਜਣ ਤੋਂ ਬਚ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਮੰਡੀਆਂ ‘ਚ ਲਿਆਂਦੀ ਕਣਕ ਦੀ ਖਰੀਦ ਅਤੇ ਲਿਫਟਿੰਗ ਨੂੰ ਨਾਲੋ ਨਾਲ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਪੀਕਰ ਰਾਣਾ ਕੇ.ਪੀ ਸਿੰਘ ਅਤੇ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਦੇ ਨਿਰਦੇਸ ਹਨ ਕਿ ਮੰਡੀਆਂ ਵਿੱਚ ਕਿਸੇ ਵੀ ਕਿਸਾਨ ਨੂੰ ਕੋਈ ਵੀ ਮੁਸਕਿਲ ਨਹੀਂ ਹੋਣੀ ਚਾਹੀਦੀ ਅਤੇ ਇਹਨਾਂ ਨਿਰਦੇਸਾਂ ਦੀ ਪੂਰੀ ਪਾਲਣਾ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਮਾਰਕੀਟ ਕਮੇਟੀ ਅਧੀਨ ਸਾਰੀਆ 12 ਅਨਾਜ ਅਗੰਮਪੁਰ, ਕੀਰਤਪੁਰ ਸਾਹਿਬ, ਤਖਤਗੜ੍ਹ, ਨੂਰਪੁਰ ਬੇਦੀ, ਨੰਗਲ, ਸੂਰੇਵਾਲ, ਅਬਿਆਣਾ, ਸੁਖੇਮਾਜਰਾ, ਡੁਮੇਵਾਲ, ਅਜੋਲੀ, ਕਲਵਾਂ,ਮਹੈਣ ਮੰਡੀਆਂ ਵਿੱਚ ਕਿਸਾਨਾਂ, ਮਜ਼ਦੂਰਾਂ ਤੇ ਆੜਤੀਆਂ ਨੂੰ ਕੋਵਿਡ-19 ਤੋਂ ਸੁਰੱਖਿਆ ਲਈ ਕਣਕ ਖਰੀਦ ਕੇਂਦਰਾਂ ਵਿੱਚ ਲਗਾਏ 20 ਫੁਟ ਓਪਰੇਟਿਡ ਹੈਂਡ ਵਾਸ਼ ਸਿਸਟਮ ਲਾਹੇਵੰਦ ਸਾਬਿਤ ਹੋ ਰਹੇ ਹਨ, ਜਿਸਦੇ ਨਾਲ ਕਿਸਾਨ,ਆੜ੍ਹਤੀ,ਮਜ਼ਦੂਰ ਅਤੇ ਮੰਡੀਆਂ ਵਿਚ ਡਿਊਟੀ ਤੇ ਤਾਇਨਾਤ ਅਧਿਕਾਰੀ ਅਤੇ ਕਰਮਚਾਰੀ ਸਭ ਤੋਂ ਪਹਿਲਾਂ ਆਪਣੇ ਹੱਥਾਂ ਨੂੰ ਚੰਗੀ ਤਰ੍ਹਾਂ ਨਾਲ ਸਾਫ਼ ਕਰਕੇ ਖੁਦ ਦੇ ਨਾਲ-ਨਾਲ ਹੋਰਨਾਂ ਨੂੰ ਵੀ ਕੋਰੋਨਾ ਵਾਇਰਸ ਦੇ ਬੁਰੇ ਪ੍ਰਭਾਵਾਂ ਤੋਂ ਸੁਰੱਖਿਅਤ ਰੱਖ ਰਹੇ ਹਨ।ਉਨ੍ਹਾਂ ਨੇ ਕਿਹਾ ਕਿ ਅਨਾਜ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਪਾਣੀ,ਸਫਾਈ, ਪਖਾਨੇ ਆਦਿ ਦੀ ਢੁਕਵੀਂ ਵਿਵਸਥਾ ਕੀਤੀ ਹੋਈ ਹੈ।

Exit mobile version